CISF ਦੀ ਜਵਾਨ ਨੇ ਕੰਗਨਾ ਰਣੌਤ ਨੂੰ ਮਾਰਿਆ ਥੱਪੜ

ਚੰਡੀਗੜ੍ਹ, 6 ਜੂਨ: ਚੰਡੀਗੜ੍ਹ ਏਅਰਪੋਰਟ ‘ਤੇ ਭਾਜਪਾ ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਨਾਲ ਦੁਰਵਿਵਹਾਰ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਥੱਪੜ ਏਅਰਪੋਰਟ ‘ਤੇ ਤਾਇਨਾਤ ਸੀਆਈਐਸਐਫ ਦੀ ਮਹਿਲਾ ਸੁਰੱਖਿਆ ਕਰਮੀ ਨੇ ਮਾਰਿਆ। ਜਿਸਦਾ ਨਾਂ ਕੁਲਵਿੰਦਰ ਕੌਰ ਦੱਸਿਆ ਜਾ ਰਿਹਾ ਹੈ।

ਨਿਤਿਸ਼ ਕੁਮਾਰ ਨੇ PM ਮੋਦੀ ਤੋਂ ਮੰਗੇ ਤਿੰਨ ਵੱਡੇ ਮੰਤਰਾਲੇ

ਜ਼ਿਕਰਯੋਗ ਹੈ ਕਿ ਕੰਗਨਾ ਚੰਡੀਗੜ੍ਹ ਏਅਰਪੋਰਟ ਤੋਂ ਦਿੱਲੀ ਮੀਟਿੰਗ ਲਈ ਆ ਰਹੀ ਸੀ। ਜਿਸ ਦੌਰਾਨ ਇਹ ਘਟਨਾ ਵਾਪਰੀ। ਕਿਹਾ ਜਾ ਰਿਹਾ ਹੈ ਕਿ ਕੰਗਨਾ ਨੂੰ ਕਿਸਾਨਾਂ ਨਾਲ ਜੁੜੇ ਬਿਆਨਾਂ ‘ਤੇ ਥੱਪੜ ਮਾਰਿਆ ਗਿਆ ਹੈ। ਸੂਤਰਾਂ ਮੁਤਾਬਕ ਕੰਗਨਾ ਨੇ ਇਸ ਸਬੰਧੀ ਏਅਰਪੋਰਟ ਥਾਣੇ ‘ਚ ਰਿਪੋਰਟ ਵੀ ਦਰਜ ਕਰਵਾਈ ਹੈ। ਜਿਸ ਤੋਂ ਬਾਅਦ ਸੀਆਈਐਸਐਫ ਕਰਮਚਾਰੀ ਨੂੰ ਹਿਰਾਸਤ ‘ਚ ਲੈ ਲਿਆ ਗਿਆ ਹੈ। ਹੁਣ ਉਸ ਤੋਂ ਥੱਪੜ ਮਾਰਨ ਸਬੰਧੀ ਪੁੱਛਗਿੱਛ ਕੀਤੀ ਜਾ ਰਹੀ ਹੈ।

 

Related Post