ਸੁਖਬੀਰ ਬਾਦਲ ‘ਤੇ ਹੋਏ ਹਮਲੇ ‘ਤੇ ਬੋਲੇ ਕਾਂਗਰਸੀ ਸਾਂਸਦ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਗੋਲ਼ੀ ਚੱਲਣ ਦੀ ਘਟਨਾ ਦੀ ਚਹੁੰ ਪਾਸਿਓਂ ਨਿਖੇਧੀ ਕੀਤੀ ਜਾ ਰਹੀ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕੀ ਬੇਸ਼ਕ ਸਾਡੇ ਪਾਰਟੀ ਲੈਵਲ ‘ਤੇ ਇਕ ਦੂਜੇ ਨਾਲ ਮੱਤਭੇਦ ਹੋਣ ਪਰ ਅਸੀ ਇਸ ਹਮਲੇ ਦੀ ਨਿੰਦਿਆ ਕਰਦੇ ਹਾਂ। ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਵੀ ਕੀਤੀ ਹੈ ਕੀ ਇਸ ਤਰ੍ਹਾਂ ਦੇ ਮੁਲਜ਼ਮਾਂ ਖਿਲਾਫ਼ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ।

ਉਥੇ ਹੀ ਦੂਜੇ ਪਾਸੇ ਅੰਮ੍ਰਿਤਸਰ ਤੋਂ ਕਾਂਗਰਸ ਦੇ ਸਾਂਸਦ ਗੁਰਜੀਤ ਸਿੰਘ ਔਜਲਾ ਦਾ ਕਹਿਣਾ ਹੈ ਕਿ “ਇਹ ਬਹੁਤ ਹੀ ਨਿੰਦਣਯੋਗ ਹੈ, ਅਜਿਹਾ ਨਹੀਂ ਹੋਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕੀ ਕਿਸੇ ਨੂੰ ਵੀ ਕਾਨੂੰਨ ਨੂੰ ਆਪਣੇ ਹੱਥ ‘ਚ ਲੈਣ ਦੀ ਇਜਾਜ਼ਤ ਨਹੀਂ ਹੈ।”

Related Post