ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਝੋਨੇ ਦੀ ਖਰੀਦ ਦੀ ਮੰਗ ਨੂੰ ਲੈ ਕੇ ਕਿਸਾਨਾਂ ਨਾਲ ਦਾਣਾ ਮੰਡੀ ‘ਚ ਕੱਟੀ ਰਾਤ

ਪਹਿਲਾਂ ਭਾਜਪਾ ਨੇ ਕਾਲੇ ਕਾਨੂੰਨ ਲਿਆਂਦੇ, ਹੁਣ ‘ਆਪ’ ਪੰਜਾਬ ਵਿੱਚ ਹੌਲੀ-ਹੌਲੀ ਖੇਤੀ ਨੂੰ ਤਬਾਹ ਕਰ ਰਹੀ ਹੈ।

ਗਿੱਦੜਬਾਹਾ, 5 ਨਵੰਬਰ: ਪੰਜਾਬ ਦੇ ਕਿਸਾਨਾਂ ਨਾਲ ਇੱਕਜੁੱਟਤਾ ਦੇ ਜ਼ਬਰਦਸਤ ਪ੍ਰਦਰਸ਼ਨ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਗਿੱਦੜਬਾਹਾ ਦੇ ਭਾਰੂ ਦੀ ਮੰਡੀ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਉਨ੍ਹਾਂ ਕਿਸਾਨਾਂ ਨਾਲ ਰਾਤ ਕੱਟੀ ਜਿਨ੍ਹਾਂ ਦੀਆਂ ਫਸਲਾਂ ਮੰਡੀਆਂ ਵਿੱਚ ਰੁਲ ਰਹੀਆਂ ਹਨ। ਪਿਛਲੇ 20 ਦਿਨਾਂ ਤੋਂ ਮੰਡੀਆਂ ਵਿੱਚ ਬੈਠੇ ਕਿਸਾਨਾਂ ਨਾਲ ਖਾਣਾ ਖਾਂਦਿਆਂ ਵੜਿੰਗ ਨੇ ਉਨ੍ਹਾਂ ਦੀਆਂ ਸ਼ਿਕਾਇਤਾਂ ਅਤੇ ਰਾਜ ਸਰਕਾਰ ਦੀ ਉਦਾਸੀਨਤਾ ਕਾਰਨ ਪੈਦਾ ਹੋਈਆਂ ਕੌੜੀਆਂ ਹਕੀਕਤਾਂ ਨੂੰ ਨੇੜਿਓਂ ਸੁਣਿਆ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਸਰਕਾਰ ਦੀ ਕਿਸਾਨਾਂ ਨੂੰ ਅਜਿਹੀਆਂ ਬੇਇਨਸਾਫ਼ੀਆਂ ਝੱਲਣ ਲਈ ਮਜਬੂਰ ਕਰਨ ਦੀ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਸੂਬੇ ਅਤੇ ਕੇਂਦਰ ਦੀਆਂ ਸਰਕਾਰਾਂ ਦੀਆਂ ਅਣਗਹਿਲੀਆਂ ਕਾਰਨ ਕਿਸਾਨਾਂ ਨੂੰ ਪਵਿੱਤਰ ਤਿਉਹਾਰ ਦੌਰਾਨ ਵੀ ਮੰਡੀਆਂ ਵਿੱਚ ਬੈਠਣਾ ਪਿਆ ਹੈ।ਇਸ ਮੌਕੇ ਕਿਸਾਨਾਂ ਨੇ ਆਪਣੀ ਨਿਰਾਸ਼ਾ ਜ਼ਾਹਰ ਕਰਦਿਆਂ ਦੱਸਿਆ, “ਅਸੀਂ ਪਿਛਲੇ 20-25 ਦਿਨਾਂ ਤੋਂ ਇੱਥੇ ਹਾਂ।

ਪੰਜਾਬ ਸਰਕਾਰ ਵੱਲੋਂ ਫ਼ਸਲਾਂ ਦਾ ਝਾੜ ਵਧਾਉਣ ਲਈ ਕਰਵਾਈ ਜਾ ਰਹੀ ਹੈ ਮਿੱਟੀ ਦੀ ਮੁਫ਼ਤ ਪਰਖ

ਸਾਡੀ ਉਪਜ ਬਰਬਾਦ ਹੋ ਰਹੀ ਹੈ, ਅਨਾਜ ਨਮੀ ਚੁੱਕ ਰਿਹਾ ਹੈ ਅਤੇ ਨਸ਼ਟ ਹੋ ਰਿਹਾ ਹੈ।ਆਪਣੀ ਫੇਰੀ ਦੌਰਾਨ ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਪਿਛਲੇ 6-7 ਦਿਨਾਂ ਤੋਂ ਮੰਡੀ ਵਿੱਚ ਪਏ ਅਵਤਾਰ ਸਿੰਘ, 10 ਦਿਨਾਂ ਤੋਂ ਉਡੀਕ ਕਰ ਰਹੇ ਕੇਵਲ ਸਿੰਘ ਅਤੇ 20 ਦਿਨਾਂ ਦੀ ਦੇਰੀ ਝੱਲ ਰਹੇ ਜਗਜੀਤ ਸਿੰਘ ਨਾਲ ਗੱਲਬਾਤ ਕੀਤੀ। ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਸਿੱਧੇ ਤੌਰ ‘ਤੇ ‘ਆਪ’ ਸਰਕਾਰ ‘ਤੇ ਪੰਜਾਬ ਦੀ ਖੇਤੀਬਾੜੀ ਰੀੜ੍ਹ ਦੀ ਹੱਡੀ ਨੂੰ ਕਮਜ਼ੋਰ ਕਰਨ ਲਈ ਕੋਝੀਆਂ ਚਾਲਾਂ ਦੀ ਵਰਤੋਂ ਕਰਨ ਦਾ ਦੋਸ਼ ਲਗਾਇਆ। “ਭਾਜਪਾ ਨੇ ਇੱਕ ਵਾਰ ਤਿੰਨ ਕਾਲੇ ਖੇਤੀ ਕਾਨੂੰਨਾਂ ਨਾਲ ਖੁੱਲ੍ਹੇਆਮ ਸਾਨੂੰ ਤਬਾਹ ਕਰਨ ਦੀ ਕੋਸ਼ਿਸ਼ ਕੀਤੀ ਸੀ ਪਰ ਹੁਣ ਇਹ ਇਹ ‘ਆਪ’ ਸਰਕਾਰ ਨਵੇਂ, ਲੁਕਵੇਂ ਢੰਗ ਨਾਲ ਕਿਸਾਨਾਂ ‘ਤੇ ਹਮਲੇ ਕਰ ਰਹੀ ਹੈ। ਫੌਰੀ ਕਾਰਵਾਈ ਦੀ ਮੰਗ ਕਰਦਿਆਂ ਵੜਿੰਗ ਨੇ ਚੇਤਾਵਨੀ ਦਿੱਤੀ ਕਿ ਜੇਕਰ ਮਾਨ ਦੀ ਅਗਵਾਈ ਵਾਲੇ ਪ੍ਰਸ਼ਾਸਨ ਨੇ ਆਪਣੀ ਅਣਗਹਿਲੀ ਜਾਰੀ ਰੱਖੀ ਤਾਂ ਸਮੁੱਚੀ ਪੰਜਾਬ ਕਾਂਗਰਸ ਵਿਆਪਕ ਰੋਸ ਪ੍ਰਦਰਸ਼ਨ ਕਰਨ ਲਈ ਤਿਆਰ ਹੈ। ਪੰਜਾਬ ਕਾਂਗਰਸ ਹਰ ਫਰੰਟ ‘ਤੇ ਕਿਸਾਨਾਂ ਨਾਲ ਖੜ੍ਹੀ ਰਹੇਗੀ।

Related Post

Leave a Reply

Your email address will not be published. Required fields are marked *