ਹਰਿਆਣਾ: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਆਪਣਾ ਬਿਆਨਾ ਨੂੰ ਲੈ ਕੇ ਚਰਚਾ ਵਿਚ ਹਨ। ਉਨ੍ਹਾਂ ਵੱਲੋਂ ਬੀਤੇ ਸ਼ੁੱਕਰਵਾਰ ਨੂੰ ਇਕ ਪ੍ਰੋਗਰਾਮ ਵਿਚ ਕਿਸਾਨਾਂ ਤੇ ਟਿਪਣੀ ਕਰਦੇ ਹੋਏ ਉਨ੍ਹਾਂ ਨੂੰ ਬਦਮਾਸ਼ ਕਹਿ ਦਿੱਤਾ। ਨਾਇਬ ਸੈਣੀ ਨੇ ਕਿਹਾ ਕਿ ਸਰਕਾਰ ਨੇ ਬਦਮਾਸ਼ ਕਿਸਾਨਾਂ ਨਾਲ ਗੱਲ ਕਰਨ ਲਈ ਕੇਂਦਰੀ ਸਰਕਾਰ ਨੇ ਮੰਤਰੀਆਂ ਨੂੰ ਵੀ ਭੇਜਿਆ ਸੀ, ਜੋ ਪ੍ਰਦਰਸ਼ਨ ਕਰ ਰਹੇ ਸਨ। ਹੁਣ ਵੀ ਸਰਕਾਰ ਉਨ੍ਹਾਂ ਨਾਲ ਗੱਲ ਕਰ ਰਹੀ ਹੈ। ਸਰਕਾਰ ਕਿਸਾਨਾਂ ਦੀ ਸ਼ੁਭਚਿੰਤਕ ਹੈ, ਦੁਸ਼ਮਣ ਨਹੀਂ। ਉਥੇ ਹੀ ਦੂਜੇ ਪਾਸੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਵੀ ਕਿਸਾਨਾਂ ‘ਤੇ ਤੰਜ਼ ਕੱਸਿਆ ਹੈ। ਉਹਨਾਂ ਨੇ ਕਿਹਾ ਕਿ ”ਪ੍ਰਦਰਸ਼ਨ ਕਰਨ ਵਾਲੇ ਕਿਸਾਨ ਉਹੀ ਹਨ ਜੋ ਲਾਲ ਕਿਲ੍ਹੇ ‘ਤੇ ਚੜ ਗਏ ਸਨ, ਜਦੋਂ ਇਕ ਵਾਰ ਬਦਮਾਸ਼ੀ ਹੁੰਦੀ ਹੈ ਤਾਂ ਕੀ ਅਗਲੀ ਵਾਰ ਅਸੀਂ ਸਾਵਧਾਨ ਨਾ ਹੋਵਾਂਗੇ?ਟਰੈਕਰ ਲੈ ਕੇ ਆਉਣ ਪਿੱਛੇ ਕੋਈ ਹੋਰ ਮਨਸੂਬੇ ਹਨ ਤੇ ਹਥਿਆਰ ਲਗਾਉਣ ਦੀ ਮਨਜ਼ੂਰੀ ਨਹੀਂ ਹੈ।”