ਚੰਡੀਗੜ੍ਹ, 10 ਨਵੰਬਰ, 2024: ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਨੇ ਅੱਜ ਆਪਣੇ ਪਰਿਵਾਰ ਸਮੇਤ ਅਯੁੱਧਿਆ ਸਥਿਤ ਸ੍ਰੀ ਰਾਮ ਮੰਦਰ ਵਿਖੇ ਮੱਥਾ ਟੇਕਿਆ। ਡਿਪਟੀ ਸਪੀਕਰ ਰੋੜੀ ਨੇ ਕਿਹਾ ਕਿ ਭਗਵਾਨ ਸ੍ਰੀ ਰਾਮ ਜੀ ਦੀ ਪਵਿੱਤਰ ਧਰਤੀ ‘ਤੇ ਜਾਣਾ ਉਨ੍ਹਾਂ ਦੀ ਦਿਲੀਂ ਇੱਛਾ ਸੀ, ਜੋ ਹੁਣ ਰਾਮ ਲੱਲਾ ਦੇ ਆਸ਼ੀਰਵਾਦ ਨਾਲ ਪੂਰੀ ਹੋ ਗਈ ਹੈ।
ਗੁਰਪ੍ਰੀਤ ਸਿੰਘ ਹਰੀ ਨੌ ਕਤਲ ਕਾਂਡ: ਪੰਜਾਬ ਪੁਲਿਸ ਵੱਲੋਂ ਅੱਤਵਾਦੀ ਅਰਸ਼ ਡੱਲਾ ਗਿਰੋਹ ਦੇ ਦੋ ਸ਼ੂਟਰਾਂ ਦੀ ਗ੍ਰਿਫਤਾਰੀ ਨਾਲ ਟਾਰਗੇਟ ਕਿਲਿੰਗ ਦੀਆਂ ਚਾਰ ਸੰਭਾਵਿਤ ਕੋਸ਼ਿਸ਼ਾਂ ਨੂੰ ਟਾਲਿਆ ਅਤੇ ਤਿੰਨ ਸਨਸਨੀਖੇਜ਼ ਅਪਰਾਧਾਂ ਦੀ ਗੁੱਥੀ ਸੁਲਝਾਈ
ਸ੍ਰੀ ਰੋੜੀ ਨੇ ਪ੍ਰਾਰਥਨਾ ਤੋਂ ਬਾਅਦ ਗੱਲ ਕਰਦਿਆਂ ਕਿਹਾ ਕਿ ‘’ਅਯੁੱਧਿਆ ਦੀ ਇਹ ਯਾਤਰਾ ਮੇਰੇ ਲਈ ਸੱਚਮੁੱਚ ਬਹੁਤ ਖਾਸ ਹੈ। ਮੇਰੀ ਲੰਬੇ ਸਮੇਂ ਤੋਂ ਇਹ ਇੱਛਾ ਸੀ ਕਿ ਮੈਂ ਇਸ ਪਵਿੱਤਰ ਧਰਤੀ ‘ਤੇ ਜਾਵਾਂ ਅਤੇ ਅੱਜ ਮੈਂ ਆਪਣੇ ਪਰਿਵਾਰ ਨਾਲ ਇਥੇ ਆਇਆ ਹਾਂ ਜਿਸ ਨਾਲ ਮੇਰੀ ਇਹ ਇੱਛਾ ਅੱਜ ਪੂਰੀ ਹੋ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਮੈਂ ਦੇਸ਼ ਦੀ ਤਰੱਕੀ ਅਤੇ ਮਾਨਵਤਾ ਦੀ ਭਲਾਈ ਦੀ ਅਰਦਾਸ ਕੀਤੀ ਹੈ ਅਤੇ ਭਗਵਾਨ ਰਾਮਚੰਦਰ ਜੀ ਦਾ ਆਸ਼ੀਰਵਾਦ ਸਾਡੇ ਸਾਰਿਆਂ ‘ਤੇ ਹਮੇਸ਼ਾ ਬਣਿਆ ਰਹੇਗਾ ਅਤੇ ਉਹ ਜ਼ਿੰਦਗੀ ਭਰ ਸਾਡੀ ਰੱਖਿਆ ਅਤੇ ਮਾਰਗਦਰਸ਼ਨ ਕਰਦੇ ਰਹਿਣਗੇ।
ਸਹਾਇਕ ਲੇਬਰ ਕਮਿਸ਼ਨਰ ਤੇ ਉਸਦੀ ਕੰਪਿਊਟਰ ਅਪ੍ਰੇਟਰ ਖ਼ਿਲਾਫ਼ 30,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ
ਆਪਣੇ ਸੰਬੋਧਨ ਵਿੱਚ ਡਿਪਟੀ ਸਪੀਕਰ ਰੋੜੀ ਨੇ ਸ਼ਰਧਾ ਅਤੇ ਸ਼ਾਂਤੀ ਦੇ ਪ੍ਰਤੀਕ ਵਜੋਂ ਸ੍ਰੀ ਰਾਮ ਮੰਦਰ ਦੀ ਮਹੱਤਤਾ ਬਾਰੇ ਗੱਲ ਕਰਦਿਆਂ ਆਸ ਪ੍ਰਗਟਾਈ ਕਿ ਸਾਡੇ ਦੇਸ਼ ਵਿੱਚ ਸਦਭਾਵਨਾ ਅਤੇ ਆਪਸੀ ਸਾਂਝ ਦੀ ਭਾਵਨਾ ਸਦਾ ਕਾਇਮ ਰਹੇਗੀ।