ਡਾ. ਬਲਜੀਤ ਕੌਰ ਵੱਲੋਂ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼—ਘਰ-ਘਰ ਜਾਗਰੂਕਤਾ ਮੁਹਿੰਮ ਚਲਾ ਕੇ ਕੋਈ ਵੀ ਹੱਕਦਾਰ ਔਰਤ ਸਕੀਮ ਦੇ ਲਾਭ ਤੋਂ ਵਾਂਝੀ ਨਾ ਰਹੇ

ਚੰਡੀਗੜ੍ਹ, 24 ਸਤੰਬਰ: ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜਿਕ ਸੁਰੱਖਿਆ ਨੂੰ ਲੋਕ-ਭਲਾਈ ਦੀ ਨੀਂਹ ਮੰਨਦਿਆਂ ਇਹ ਯਕੀਨੀ ਬਣਾ ਰਹੀ ਹੈ ਕਿ ਸੂਬੇ ਦੀ ਕੋਈ ਵੀ ਲੋੜਵੰਦ ਮਹਿਲਾ ਆਪਣੇ ਹੱਕ ਤੋਂ ਵਾਂਝੀ ਨਾ ਰਹੇ। ਉਨ੍ਹਾਂ ਕਿਹਾ ਕਿ ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਸਿਰਫ਼ ਵਿੱਤੀ ਸਹਾਇਤਾ ਹੀ ਨਹੀਂ, ਸਗੋਂ ਸਨਮਾਨ, ਸੁਰੱਖਿਆ ਅਤੇ ਆਤਮ-ਵਿਸ਼ਵਾਸ ਨਾਲ ਭਰਪੂਰ ਜੀਵਨ ਜਿਊਣ ਦਾ ਮੌਕਾ ਦੇਣਾ ਵੀ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਵਿੱਤੀ ਸਹਾਇਤਾ ਸਕੀਮ ਤਹਿਤ ਮੌਜੂਦਾ ਵਿੱਤੀ ਸਾਲ 2026-27 ਦੌਰਾਨ ਹੁਣ ਤੱਕ ਕਰੀਬ 624 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ, ਜਿਸ ਨਾਲ 7 ਲੱਖ ਤੋਂ ਵੱਧ ਔਰਤਾਂ ਨੂੰ ਨਿਯਮਤ ਵਿੱਤੀ ਸਹਾਇਤਾ ਦਾ ਲਾਭ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸੇ ਵਿੱਤੀ ਸਾਲ ਲਈ ਇਸ ਸਕੀਮ ਵਾਸਤੇ 1200 ਕਰੋੜ ਰੁਪਏ ਤੋਂ ਵੱਧ ਦਾ ਬਜਟ ਉਪਬੰਧ ਕੀਤਾ ਗਿਆ ਹੈ, ਜੋ ਇਸ ਗੱਲ ਦਾ ਸਪੱਸ਼ਟ ਪ੍ਰਮਾਣ ਹੈ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸਮਾਜਿਕ ਸੁਰੱਖਿਆ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਹਰ ਯੋਗ ਲਾਭਪਾਤਰੀ ਤੱਕ ਬਿਨਾਂ ਕਿਸੇ ਰੁਕਾਵਟ ਦੇ ਸਮੇਂ ਸਿਰ ਵਿੱਤੀ ਸਹਾਇਤਾ ਪਹੁੰਚਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਕਿਸਾਨ ਵਾਤਾਵਰਣ ਤੇ ਆਪਣੀ ਜਮੀਨ ਦੀ ਸੰਭਾਲ ਲਈ ਖੇਤਾਂ ‘ਚ ਕਦੇ ਵੀ ਅੱਗ ਨਾ ਲਗਾਉਣ ਪ੍ਰਣ ਕਰਨ-ਡਾ. ਹਿਮਾਂਸ਼ੂ ਅਗਰਵਾਲ

ਮੰਤਰੀ ਨੇ ਕਿਹਾ ਕਿ ਇਸ ਸਕੀਮ ਦਾ ਲਾਭ ਲੈਣ ਵਾਲੀ ਹਰ ਮਹਿਲਾ ਦੀ ਜ਼ਿੰਦਗੀ ਸੰਘਰਸ਼, ਹਿੰਮਤ ਅਤੇ ਨਵੀਂ ਆਸ ਦੀ ਕਹਾਣੀ ਹੈ। ਪੰਜਾਬ ਸਰਕਾਰ ਦਾ ਮੰਤਵ ਕੇਵਲ ਮਹੀਨਾਵਾਰ ਵਿੱਤੀ ਸਹਾਇਤਾ ਪ੍ਰਦਾਨ ਕਰਨਾ ਨਹੀਂ, ਸਗੋਂ ਅਜਿਹੀਆਂ ਮਹਿਲਾਵਾਂ ਨੂੰ ਆਰਥਿਕ ਤੌਰ ‘ਤੇ ਸੰਭਲਣ, ਆਤਮ-ਨਿਰਭਰ ਬਣਨ ਅਤੇ ਸਨਮਾਨ ਨਾਲ ਜੀਵਨ ਜਿਊਣ ਲਈ ਮਜ਼ਬੂਤ ਸਹਾਰਾ ਦੇਣਾ ਹੈ। ਡਾ. ਬਲਜੀਤ ਕੌਰ ਨੇ ਵਿਭਾਗ ਦੇ ਸਮੂਹ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੰਦਿਆਂ ਕਿਹਾ ਕਿ ਸਕੀਮ ਦੀ ਜਾਣਕਾਰੀ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਜ਼ਮੀਨੀ ਪੱਧਰ ‘ਤੇ ਵਿਸ਼ੇਸ਼ ਜਾਗਰੂਕਤਾ ਮੁਹਿੰਮਾਂ ਚਲਾਈਆਂ ਜਾਣ। ਉਨ੍ਹਾਂ ਕਿਹਾ ਕਿ ਆਂਗਣਵਾੜੀ ਵਰਕਰਾਂ, ਸੇਵਾ ਕੇਂਦਰਾਂ, ਪੰਚਾਇਤਾਂ, ਸ਼ਹਿਰੀ ਸਥਾਨਕ ਸੰਸਥਾਵਾਂ ਅਤੇ ਹੋਰ ਫੀਲਡ ਅਮਲੇ ਦੇ ਸਹਿਯੋਗ ਨਾਲ ਹਰ ਯੋਗ ਮਹਿਲਾ ਦੀ ਪਛਾਣ ਕਰਕੇ ਉਸ ਨੂੰ ਸਕੀਮ ਨਾਲ ਜੋੜਿਆ ਜਾਵੇ। ਉਨ੍ਹਾਂ ਸਪੱਸ਼ਟ ਕੀਤਾ ਕਿ ਜਾਣਕਾਰੀ ਦੀ ਘਾਟ, ਪ੍ਰਸ਼ਾਸਨਿਕ ਦੇਰੀ ਜਾਂ ਕਿਸੇ ਵੀ ਪੱਧਰ ਦੀ ਅਣਗਹਿਲੀ ਕਾਰਨ ਕੋਈ ਵੀ ਹੱਕਦਾਰ ਔਰਤ ਸਰਕਾਰ ਦੀ ਇਸ ਲੋਕ-ਭਲਾਈ ਸਕੀਮ ਤੋਂ ਵਾਂਝੀ ਨਹੀਂ ਰਹਿਣੀ ਚਾਹੀਦੀ।

iPhone Langar: ਚੰਡੀਗੜ੍ਹ ‘ਚ iPhone ਲੰਗਰ ਦਾ ਪਹਿਲਾ ਡਰਾਅ, 10 ਔਰਤਾਂ ਦੇ ਨਿਕਲੇ iPhone

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਸਪੱਸ਼ਟ ਨੀਤੀ ਹੈ ਕਿ ਲੋਕ-ਭਲਾਈ ਦੀ ਹਰ ਸਕੀਮ ਦਾ ਲਾਭ ਪੂਰੀ ਪਾਰਦਰਸ਼ਤਾ, ਜਵਾਬਦੇਹੀ ਅਤੇ ਸੰਵੇਦਨਸ਼ੀਲਤਾ ਨਾਲ ਆਖ਼ਰੀ ਯੋਗ ਲਾਭਪਾਤਰੀ ਤੱਕ ਪਹੁੰਚੇ। ਇਸੇ ਸੋਚ ਤਹਿਤ ਸਮਾਜਿਕ ਸੁਰੱਖਿਆ ਨਾਲ ਸਬੰਧਤ ਸਾਰੀਆਂ ਸਕੀਮਾਂ ਦੀ ਪ੍ਰਭਾਵਸ਼ਾਲੀ ਨਿਗਰਾਨੀ ਅਤੇ ਜ਼ਮੀਨੀ ਪੱਧਰ ‘ਤੇ ਲਗਾਤਾਰ ਸਮੀਖਿਆ ਕੀਤੀ ਜਾ ਰਹੀ ਹੈ। ਅੰਤ ਵਿੱਚ ਡਾ. ਬਲਜੀਤ ਕੌਰ ਨੇ ਸਮੂਹ ਯੋਗ ਮਹਿਲਾਵਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਨੇੜਲੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫ਼ਤਰ, ਸੇਵਾ ਕੇਂਦਰ ਜਾਂ ਸਬੰਧਤ ਸਰਕਾਰੀ ਦਫ਼ਤਰ ਨਾਲ ਸੰਪਰਕ ਕਰਕੇ ਸਕੀਮ ਬਾਰੇ ਪੂਰੀ ਜਾਣਕਾਰੀ ਹਾਸਲ ਕਰਨ ਅਤੇ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀ ਸੁਰੱਖਿਆ, ਸਨਮਾਨ ਅਤੇ ਸਸ਼ਕਤੀਕਰਨ ਲਈ ਚਲਾਈਆਂ ਜਾ ਰਹੀਆਂ ਲੋਕ-ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ।

Related Post