ਕਿਸਾਨਾਂ ਵੱਲੋਂ 17 ਅਪ੍ਰੈਲ ਨੂੰ ਰੇਲ ਰੋਕੋ ਅੰਦੋਲਨ ਦਾ ਐਲਾਨ

ਪੰਜਾਬ : ਕਿਸਾਨ ਜਥੇਬੰਦੀਆਂ ਨੇ ਇਕ ਵਾਰ ਫਿਰ ਸਰਕਾਰ ਖ਼ਿਲਾਫ਼ ਵੱਡੇ ਪ੍ਰਦਰਸ਼ਨ ਦਾ ਐਲਾਨ ਕੀਤਾ ਹੈ। ਕਿਸਾਨਾਂ ਵਲੋਂ ਐਲਾਨ ਕੀਤਾ ਗਿਆ ਹੈ ਕਿ 17 ਅਪ੍ਰੈਲ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਪੰਜਾਬ ਭਰ ਵਿੱਚ ਰੇਲਗੱਡੀਆਂ ਰੋਕੀਆਂ ਜਾਣਗੀਆਂ। ਇਹ ਫੈਸਲਾ ਸੰਯੁਕਤ ਕਿਸਾਨ ਮੋਰਚਾ (SKM) ਅਤੇ ਕਿਸਾਨ-ਮਜ਼ਦੂਰ ਮੋਰਚਾ (KKM) ਵਲੋਂ ਸਾਂਝੇ ਤੌਰ ’ਤੇ ਲਿਆ ਗਿਆ ਹੈ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਇਹ ਪ੍ਰਦਰਸ਼ਨ ਅਚਾਨਕ ਨਹੀਂ ਹੈ, ਸਗੋਂ ਲੰਮੇ ਸਮੇਂ ਤੋਂ ਚੱਲ ਰਹੀਆਂ ਮੰਗਾਂ ਅਤੇ ਸਰਕਾਰ ਵਲੋਂ ਨਾ ਸੁਣੇ ਜਾਣ ਕਾਰਨ ਇਹ ਕਦਮ ਚੁੱਕਣਾ ਪੈ ਰਿਹਾ ਹੈ।

ਪੰਜਾਬ ਦੇ ਟੋਲ ਪਲਾਜ਼ੇ ਅੱਜ ਹੋਏ ਮੁਫ਼ਤ!

ਮੁੱਖ ਮੰਗਾਂ ਵਿੱਚ ਸਭ ਤੋਂ ਪਹਿਲਾਂ ਹੈ ਕਣਕ ਦੀ ਖਰੀਦ ਤੁਰੰਤ ਸ਼ੁਰੂ ਕਰਨਾ। ਕਿਸਾਨਾਂ ਦਾ ਕਹਿਣਾ ਹੈ ਕਿ ਮੰਡੀਆਂ ਵਿੱਚ ਕਣਕ ਦੀ ਆਮਦ ਸ਼ੁਰੂ ਹੋ ਚੁੱਕੀ ਹੈ ਪਰ ਸਰਕਾਰੀ ਖਰੀਦ ਪ੍ਰਕਿਰਿਆ ਵਿੱਚ ਦੇਰੀ ਹੋ ਰਹੀ ਹੈ, ਜਿਸ ਕਾਰਨ ਕਿਸਾਨਾਂ ਨੂੰ ਵੱਡੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਇਸ ਦੇ ਨਾਲ ਹੀ ਕਿਸਾਨ ਜਥੇਬੰਦੀਆਂ ਨੇ ਮੰਗ ਕੀਤੀ ਹੈ ਕਿ ਕਣਕ ਖਰੀਦ ਦੇ ਨਿਯਮਾਂ ਵਿੱਚ ਢਿੱਲ ਦਿੱਤੀ ਜਾਵੇ। ਉਨ੍ਹਾਂ ਦਾ ਕਹਿਣਾ ਹੈ ਕਿ ਮੌਜੂਦਾ ਨਿਯਮ ਬਹੁਤ ਸਖ਼ਤ ਹਨ, ਜਿਸ ਕਾਰਨ ਛੋਟੇ ਅਤੇ ਦਰਮਿਆਨੇ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਵਿੱਚ ਰੁਕਾਵਟਾਂ ਆ ਰਹੀਆਂ ਹਨ।

ਪੰਜਾਬ ਸਰਕਾਰ ਨੇ ਰਾਘਵ ਚੱਢਾ ਦੀ Z+ ਸੁਰੱਖਿਆ ਲਈ ਵਾਪਸ

ਕਿਸਾਨ ਆਗੂਆਂ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰ ਨੇ ਤੁਰੰਤ ਉਨ੍ਹਾਂ ਦੀਆਂ ਮੰਗਾਂ ’ਤੇ ਧਿਆਨ ਨਾ ਦਿੱਤਾ, ਤਾਂ ਆਉਣ ਵਾਲੇ ਦਿਨਾਂ ਵਿੱਚ ਪ੍ਰਦਰਸ਼ਨ ਹੋਰ ਵੀ ਤੇਜ਼ ਕੀਤਾ ਜਾ ਸਕਦਾ ਹੈ।ਰੇਲ ਰੋਕੋ ਅੰਦੋਲਨ ਦੌਰਾਨ ਕਿਸਾਨਾਂ ਵਲੋਂ ਸ਼ਾਂਤਮਈ ਤਰੀਕੇ ਨਾਲ ਪ੍ਰਦਰਸ਼ਨ ਕਰਨ ਦੀ ਗੱਲ ਵੀ ਕਹੀ ਗਈ ਹੈ, ਪਰ ਇਸ ਨਾਲ ਰੇਲ ਆਵਾਜਾਈ ਪ੍ਰਭਾਵਿਤ ਹੋਣ ਦੀ ਸੰਭਾਵਨਾ ਜ਼ਰੂਰ ਬਣੀ ਰਹੇਗੀ।ਸਰਕਾਰ ਵਲੋਂ ਹਾਲੇ ਤੱਕ ਇਸ ਐਲਾਨ ’ਤੇ ਕੋਈ ਅਧਿਕਾਰਕ ਪ੍ਰਤੀਕ੍ਰਿਆ ਸਾਹਮਣੇ ਨਹੀਂ ਆਈ ਹੈ, ਪਰ ਪ੍ਰਸ਼ਾਸਨ ਵਲੋਂ ਸਥਿਤੀ ’ਤੇ ਨਜ਼ਰ ਰੱਖੀ ਜਾ ਰਹੀ ਹੈ।ਹੁਣ ਦੇਖਣਾ ਇਹ ਹੋਵੇਗਾ ਕਿ ਸਰਕਾਰ ਤੇ ਕਿਸਾਨ ਜਥੇਬੰਦੀਆਂ ਵਿਚਕਾਰ ਇਹ ਟਕਰਾਅ ਕਿਹੜਾ ਰੁਖ ਲੈਂਦਾ ਹੈ ਅਤੇ ਕੀ ਕਿਸਾਨਾਂ ਦੀਆਂ ਮੰਗਾਂ ’ਤੇ ਕੋਈ ਤੁਰੰਤ ਹੱਲ ਨਿਕਲਦਾ ਹੈ ਜਾਂ ਨਹੀਂ।

Related Post