ਬਾਰਡਰ ‘ਤੇ ਕੰਡਿਆਲੀ ਤਾਰ ਜ਼ੀਰੋ ਲਾਈਨ ਦੇ ਨਜ਼ਦੀਕ ਕਰਨ ਅਤੇ ਕਿਸਾਨਾਂ ਦੇ ਮੁਆਵਜ਼ੇ ਸਬੰਧੀ ਹੋਈ ਅਹਿਮ ਚਰਚਾ
ਨਵੀਂ ਦਿੱਲੀ/ਫ਼ਾਜ਼ਿਲਕਾ: ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਆਗੂ ਸ੍ਰੀ ਸੁਰਜੀਤ ਕੁਮਾਰ ਜਿਆਣੀ ਨੇ ਅੱਜ ਨਵੀਂ ਦਿੱਲੀ ਵਿਖੇ ਦੇਸ਼ ਦੇ ਰੱਖਿਆ ਮੰਤਰੀ ਸ੍ਰੀ ਰਾਜਨਾਥ ਸਿੰਘ ਨਾਲ ਇੱਕ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਮੀਟਿੰਗ ਦੌਰਾਨ ਸ੍ਰੀ ਜਿਆਣੀ ਨੇ ਪੰਜਾਬ ਦੇ ਸਰਹੱਦੀ ਖੇਤਰਾਂ ਦੇ ਕਿਸਾਨਾਂ ਨੂੰ ਦਰਪੇਸ਼ ਮੁਸ਼ਕਲਾਂ ਅਤੇ ਸੁਰੱਖਿਆ ਨਾਲ ਜੁੜੇ ਅਹਿਮ ਮੁੱਦਿਆਂ ‘ਤੇ ਵਿਸਥਾਰਪੂਰਵਕ ਚਰਚਾ ਕੀਤੀ।
ਮੁੱਖ ਮੰਗਾਂ ਅਤੇ ਭਰੋਸਾ
ਕੰਡਿਆਲੀ ਤਾਰ ਦਾ ਮੁੱਦਾ: ਸ੍ਰੀ ਜਿਆਣੀ ਨੇ ਮੰਗ ਕੀਤੀ ਕਿ ਬਾਰਡਰ ਪੱਟੀ ‘ਤੇ ਲੱਗੀ ਕੰਡਿਆਲੀ ਤਾਰ ਨੂੰ ਪਾਕਿਸਤਾਨੀ ਸਰਹੱਦ ਦੇ ਬਿਲਕੁਲ ਨਾਲ (ਜ਼ੀਰੋ ਲਾਈਨ ਦੇ ਨੇੜੇ) ਕੀਤਾ ਜਾਵੇ, ਤਾਂ ਜੋ ਕਿਸਾਨਾਂ ਨੂੰ ਆਪਣੀ ਜ਼ਮੀਨ ਵਾਹੁਣ ਵਿੱਚ ਕੋਈ ਦਿੱਕਤ ਨਾ ਆਵੇ। ਰੱਖਿਆ ਮੰਤਰੀ ਨੇ ਭਰੋਸਾ ਦਿੱਤਾ ਕਿ ਇਸ ਸਬੰਧੀ ਜਲਦੀ ਹੀ ਇੱਕ ਪ੍ਰਪੋਜਲ ਤਿਆਰ ਕਰਕੇ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ।
ਕਿਸਾਨਾਂ ਦਾ ਮੁਆਵਜ਼ਾ
ਤਾਰ ਪਾਰ ਦੀਆਂ ਜ਼ਮੀਨਾਂ ਅਤੇ ਰੁਕਾਵਟਾਂ ਕਾਰਨ ਪ੍ਰਭਾਵਿਤ ਕਿਸਾਨਾਂ ਦੇ ਬਕਾਇਆ ਮੁਆਵਜ਼ੇ ਸਬੰਧੀ ਵੀ ਗੱਲਬਾਤ ਹੋਈ, ਜਿਸ ‘ਤੇ ਸਕਾਰਾਤਮਕ ਹੁੰਗਾਰਾ ਮਿਲਿਆ।

