ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਪਿਆ ਦਿਲ ਦਾ ਦੌਰਾ

ਬਠਿੰਡਾ: ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਦਿਲ ਦਾ ਦੌਰਾ ਪਿਆ ਹੈ। ਉਨ੍ਹਾਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਉਨ੍ਹਾਂ ਨੂੰ ਬਠਿੰਡਾ ਦੇ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਫਿਲਹਾਲ ਹਾਲਤ ਸਥਿਰ ਦੱਸੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਦੋ ਸਟੰਟ ਪਏ ਹਨ। ਦੱਸ ਦਈਏ ਕਿ ਅੱਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦੀ ਪਹਿਲੀ ਬਰਸੀ ਹੈ। ਇਸ ਦੌਰਾਨ ਮਨਪ੍ਰੀਤ ਸਿੰਘ ਬਾਦਲ ਨੂੰ ਦਿਲ ਦਾ ਦੌਰਾ ਪੈਣ ਦੀ ਖਬਰ ਆਈ ਹੈ।

 

Related Post

Leave a Reply

Your email address will not be published. Required fields are marked *