ਸੰਗਰੂਰ ‘ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਚਾਰ ਲੋਕਾਂ ਦੀ ਮੌ.ਤ

ਸੰਗਰੂਰ: ਸੰਗਰੂਰ ਦੇ ਪਿੰਡ ਗੁੱਜਰਾਂ ਵਿਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਚਾਰ ਲੋਕਾਂ ਦੀ ਮੌਤ ਹੋ ਗਈ ਹੈ। ਫਿਲਹਾਲ ਪ੍ਰਸ਼ਾਸ਼ਨ ਜਾਣਕਾਰੀ ਜਟਾਉਣ ‘ਚ ਲੱਗਿਆ ਹੋਇਆ ਹੈ ਕਿ ਇਨ੍ਹਾਂ ਲੋਕਾਂ ਨੇ ਸ਼ਰਾਬ ਕਿਥੋ ਖਰੀਦੀ ਸੀ। ਪਰ ਸੂਤਰਾਂ ਮੁਤਾਬਕ ਉਨ੍ਹਾਂ ਨੇ ਪਿੰਡਾਂ ਵਿਚ ਵਿਕਣ ਵਾਲੀ ਸ਼ਰਾਬ ਹੀ ਪੀਤੀ ਸੀ। ਵਿਸ਼ੇਸ਼ ਡੀਜੀਪੀ (ਕਾਨੂੰਨ ਅਤੇ ਵਿਵਸਥਾ) ਅਰਪਿਤ ਸ਼ੁਕਲਾ ਨੇ ਦੱਸਿਆ ਕਿ, “ਸੀਨੀਅਰ ਅਧਿਕਾਰੀ ਉਸ ਖੇਤਰ ਵਿੱਚ ਗਏ ਹਨ ਜਿੱਥੇ ਇਹ ਘਟਨਾ ਵਾਪਰੀ ਸੀ। ਇਸ ਘਟਨਾ ਨੂਮ ਮੱਦੇ ਨਜ਼ਰ ਰੱਖਦੇ ਹੋਏ ਐਸਆਈਟੀ ਦਾ ਗਠਨ ਵੀ ਕੀਤਾ ਗਿਆ ਹੈ ਅਤੇ ਡੀਸੀ ਦੁਆਰਾ ਇੱਕ ਮੈਜਿਸਟ੍ਰੇਟ ਜਾਂਚ ਵੀ ਕੀਤੀ ਗਈ ਹੈ। ਇਸ ਤੋਂ ਇਲਾਵਾ ਕੁਝ ਹੋਰ ਬੀਮਾਰ ਹਨ ਅਤੇ ਹਸਪਤਾਲ ਵਿੱਚ ਦਾਖਲ ਹਨ। ਜਾਣਕਾਰੀ ਮੁਤਾਬਕ ਸੰਗਰੂਰ ਦੇ ਪਿੰਡ ਗੁੱਜਰਾਂ ਵਿਚ ਚਾਰੋ ਦੋਸਤਾਂ ਨੇ ਰਾਤ ਨੂੰ ਇਕੱਠੇ ਬਹਿ ਕੇ ਸ਼ਰਾਬ ਪੀਤੀ ਸੀ। ਰਾਤ ਨੂੰ ਉਹ ਘਰ ਜਾ ਕੇ ਸੌ ਗਏ ਪਰ ਸਵੇਰੇ ਉੱਠੇ ਹੀ ਨਹੀਂ।

Related Post