ਸਿੱਧੂ ਮੂਸੇਵਾਲਾ ਦੇ ਪਿਤਾ ‘ਤੇ ਸਰਕਾਰ ਪਾ ਰਹੀ ਦਬਾਅ? ਮੰਗੇ ਸਬੂਤ

ਚੰਡੀਗੜ੍ਹ: ਜਿਥੇ ਇਕ ਪਾਸੇ ਪੂਰੇ ਪੰਜਾਬ ਸਮੇਤ ਵਿਦੇਸ਼ਾਂ ਵਿਚ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਸ਼ੁਭਦੀਪ ਦੇ ਜਨਮ ਦੀ ਖੁਸ਼ੀਆਂ ਮਨਾ ਰਿਹਾ। ਉਥੇ ਹੀ ਦੂਜੇ ਪਾਸੇ ਬੀਤੀ ਰਾਤ ਬਲਕੌਰ ਸਿੰਘ ਵੱਲੋਂ ਸਾਂਝੀ ਕੀਤੀ ਗਈ ਵੀਡੀਓ ਨੇ ਸੱਬ ਨੂੰ ਹੈਰਾਨ ਕਰ ਦਿੱਤਾ ਹੈ। ਦਰਅਸਲ ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ ਜਨਮ ਤੋਂ ਦੋ ਦਿਨ ਬਾਅਦ ਪਿਤਾ ਬਲਕੌਰ ਸਿੰਘ ਨੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ‘ਤੇ ਗੰਭੀਰ ਦੋਸ਼ ਲਗਾਏ ਹਨ। ਮੰਗਲਵਾਰ ਦੇਰ ਰਾਤ ਸੋਸ਼ਲ ਮੀਡੀਆ ‘ਤੇ ਵੀਡੀਓ ਪੋਸਟ ਕਰਦਿਆਂ ਬਲਕੌਰ ਸਿੰਘ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਬੱਚੇ ਦੇ ਕਾਨੂੰਨੀ ਦਸਤਾਵੇਜ਼ ਪੇਸ਼ ਕਰਨ ਸਬੰਧੀ ਉਸ ਨੂੰ ਵਾਰ-ਵਾਰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਸੀਐਮ ਮਾਨ ਉਸ ਨੂੰ ਜੇਲ੍ਹ ਭੇਜ ਕੇ ਜਾਂਚ ਕਰਵਾ ਸਕਦੇ ਹਨ।

ਪੰਜਾਬ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈ

ਬਲਕੌਰ ਸਿੰਘ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਅਪੀਲ ਕਰਦੇ ਕਿਹਾ ਕਿ ਮਾਂ-ਬੇਟੇ ਦਾ ਇਲਾਜ ਪੂਰਾ ਹੋਣ ਦਿੱਤਾ ਜਾਵੇ। ਮੈਂ ਇਥੇ ਦਾ ਵਸਨੀਕ ਹਾਂ, ਮੈਂ ਕਿਤੇ ਵੀ ਭੱਜਣ ਵਾਲਾ ਨਹੀਂ ਹਾਂ। ਜਿੱਥੇ ਵੀ ਤੁਸੀਂ ਮੈਨੂੰ ਬੁਲਾਉਗੇ, ਮੈਂ ਪਹੁੰਚ ਜਾਵਾਂਗਾ। ਉਨ੍ਹਾਂ ਅੱਗਿੇ ਕਿਹਾ ਕਿ ਮੈਂ ਸਖ਼ਤ ਸ਼ਬਦਾਂ ਵਿੱਚ ਕਹਿਣਾ ਚਾਹੁੰਦਾ ਹਾਂ ਕਿ ਮੈਂ ਬਹੁਤ ਪਰੇਸ਼ਾਨ ਹਾਂ। ਤੁਹਾਨੂੰ ਬਾਅਦ ਵਿੱਚ ਹਰ ਚੀਜ਼ ‘ਤੇ ਯੂ-ਟਰਨ ਲੈਣ ਦੀ ਆਦਤ ਹੈ। ਮੁੱਖ ਮੰਤਰੀ ਦੇ ਸਲਾਹਕਾਰ ਉਨ੍ਹਾਂ ਨੂੰ ਅਜਿਹੀਆਂ ਸਲਾਹਾਂ ਦਿੰਦੇ ਹਨ ਜਿਸ ‘ਤੇ ਮੁੱਖ ਮੰਤਰੀ ਆਪਣੇ ਸਟੈਂਡ ‘ਤੇ ਕਾਇਮ ਰਹਿਣ ਤੋਂ ਅਸਮਰੱਥ ਹੁੰਦੇ ਹਨ।

Related Post

Leave a Reply

Your email address will not be published. Required fields are marked *