ਹਰਿਆਣਾ ਸਰਕਾਰ ਜ਼ਖਮੀ ਕਿਸਾਨ ਪ੍ਰਿਤਪਾਲ ਸਿੰਘ ਨੂੰ ਵਾਪਿਸ ਬੁਲਾਉਣ ਦੀ ਕਰ ਰਹੀ ਮੰਗ: ਡੱਲੇਵਾਲ

ਚੰਡੀਗੜ੍ਹ: ਸ਼ਹੀਦ ਕਿਸਾਨ ਸ਼ੁਭਕਰਨ ਸਿੰਘ ਦੇ ਸਸਕਾਰ ਤੋਂ ਬਾਅਦ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਇਕ ਵਾਰ ਫਿਰ ਤੋਂ ਹਰਿਆਣਾ ਸਰਕਾਰ ਵੱਲੋਂ ਕੀਤੀ ਗਈ ਕਾਰਵਾਈ ਨੂੰ ਲੈ ਕੇ ਸਵਾਲ ਚੁੱਕੇ ਹਨ। ਉਨ੍ਹਾਂ ਇਕ ਵੀਡੀਓ ਸੰਦੇਸ਼ ਜਾਰੀ ਕਰਦਿਆ ਕਿਹਾ ਕਿ ਜੇਕਰ ਪ੍ਰਿਤਪਾਲ ਸਿੰਘ ਹਰਿਆਣਾ ਪੁਲਿਸ ਨੂੰ ਜ਼ਖਮੀ ਹਾਲਾਤ ਵਿਚ ਮਿਲਿਆ ਸੀ ਤਾਂ ਉਸ ਖਿਲਾਫ਼ ਤੁਸੀ 307 ਦਾ ਪਰਚਾ ਕਿਵੇਂ ਦਰਜ ਕਰ ਸਕਦੇ ਹੋ? ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਆਪਣੀਆਂ ਮਾੜੀਆ ਨੀਤੀਆ ਨੂੰ ਲੈ ਕੇ ਬਾਜ ਨਹੀਂ ਆ ਰਹੀ, ਹੁਣ ਪ੍ਰਿਤਪਾਲ ਸਿੰਘ ਨੂੰ ਵਾਪਿਸ ਹਰਿਆਣਾ ਬੁਲਾਉਣ ਦੀ ਮੰਗ ਕੀਤੀ ਗਈ ਹੈ। ਇਸ ਗੱਲ ਨੂੰ ਲੈ ਕੇ ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਸਚੇਤ ਕੀਤਾ ਹੈ।

ਇਸ ਤੋਂ ਇਲਾਵਾ ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਸ਼ੁਭਕਰਨ ਸਿੰਘ ਦੇ ਪਰਿਵਾਰ ਨਾਲ ਕੀਤੇ ਵਾਅਦੇ ਮੁਤਾਬਕ ਸ਼ੁਭਕਰਨ ਸਿੰਘ ਨੂੰ ਸ਼ਹੀਦ ਦਰਜਾ,ਪਰਿਵਾਰ ਨੂੰ ਇੱਕ ਕਰੋੜ ਰੁਪਏ ਮੁਆਵਜ਼ੇ ਦਾ ਚੈੱਕ ਅਤੇ ਬੇਟੀ ਨੂੰ ਨੌਕਰੀ ਦਾ ਪੁਆਇੰਟਮੈਂਟ ਲੈਟਰ ਦੇਵੇ। ਅਤੇ 21 ਫਰਵਰੀ ਨੂੰ ਖਨੌਰੀ ਬਾਰਡਰ ਉੱਪਰ ਟਰੈਕਟਰਾਂ ਦੀ ਭੰਨ ਤੋੜ ਕਰਨ ਵਾਲਿਆਂ ਅਤੇ ਪ੍ਰਿਤਪਾਲ ਸਿੰਘ ਦੇ ਦੋਸ਼ੀਆਂ ਉੱਪਰ ਵੀ ਤੁਰੰਤ ਐਫ.ਆਈ.ਆਰ ਦਰਜ ਕਰੇ।

Related Post