ਗਜਪਤ ਗਰੇਵਾਲ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ 29 ਜੁਲਾਈ ਤੱਕ ਮੁਲਤਵੀ : ਮਜੀਠੀਆ ਮਾਮਲਾ

Punjab News : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਅਦਾਲਤੀ ਕਾਰਵਾਈ ਮੁਹਾਲੀ ਬਾਰ ਐਸੋਸੀਏਸ਼ਨ ਦੀ ਅਣਮਿੱਥੇ ਸਮੇਂ ਦੀ ਹੜਤਾਲ ਕਾਰਨ ਅੱਗੇ ਨਹੀਂ ਵਧ ਸਕੀ। ਇਸ ਦੌਰਾਨ ਮਸ਼ੋਬਰਾ ਸਥਿਤ ਫਾਰਮ ਹਾਊਸ ਦੀਆਂ ਚਾਬੀਆਂ, ਬਿਕਰਮ ਸਿੰਘ ਮਜੀਠੀਆ ਦਾ ਮੋਬਾਈਲ ਫੋਨ ਜੋ ਇਸ ਸਮੇਂ ਪੰਜਾਬ ਵਿਜੀਲੈਂਸ ਬਿਊਰੋ ਦੇ ਕਬਜ਼ੇ ਵਿੱਚ ਹੈ, ਅਤੇ ਮਜੀਠੀਆ ਦੇ ਕਰੀਬੀ ਰਿਸ਼ਤੇਦਾਰ ਗਜਪਤ ਸਿੰਘ ਗਰੇਵਾਲ ਦੀ ਜ਼ਮਾਨਤ ਅਰਜ਼ੀ ਸਬੰਧੀ ਸੁਣਵਾਈ 29 ਜੁਲਾਈ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਦੱਸਣਯੋਗ ਹੈ ਕਿ ਮਜੀਠੀਆ ਖ਼ਿਲਾਫ਼ ਜਾਂਚ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਵਲੋਂ ਉਨ੍ਹਾਂ ਦਾ ਮੋਬਾਈਲ ਫੋਨ ਆਪਣੇ ਕਬਜ਼ੇ ਵਿਚ ਲਿਆ ਗਿਆ ਹੈ। ਇਸ ਤੋਂ ਇਲਾਵਾ ਮਸ਼ੋਬਰਾ ਸਥਿਤ ਫਾਰਮ ਹਾਊਸ ਦੀਆਂ ਚਾਬੀਆਂ ਸੰਬੰਧੀ ਮਾਮਲਾ ਵੀ ਅਦਾਲਤ ਦੇ ਵਿਚਾਰ ਅਧੀਨ ਹੈ। ਉਧਰ, ਇਸੇ ਕੇਸ ਵਿਚ ਨਾਮਜ਼ਦ ਮਜੀਠੀਆ ਦੇ ਕਰੀਬੀ ਰਿਸ਼ਤੇਦਾਰ ਗਜਪਤ ਸਿੰਘ ਗਰੇਵਾਲ ਵਲੋਂ ਦਾਇਰ ਜ਼ਮਾਨਤ ਅਰਜ਼ੀ ‘ਤੇ ਵੀ ਹੁਣ 29 ਜੁਲਾਈ ਨੂੰ ਹੀ ਸੁਣਵਾਈ ਹੋਵੇਗੀ।

Related Post