ਪੀ.ਐਸ.ਪੀ.ਸੀ.ਐਲ. ਵੱਲੋਂ 26 ਜੂਨ ਨੂੰ ਹੁਣ ਤੱਕ ਦੀ ਸਭ ਤੋਂ ਵੱਧ 3563 ਲੱਖ ਯੂਨਿਟ ਦੀ ਬਿਜਲੀ ਮੰਗ ਪੂਰੀ ਕੀਤੀ ਗਈ: ਹਰਭਜਨ ਸਿੰਘ ਈ.ਟੀ.ਓ

ਚੰਡੀਗੜ੍ਹ, 27 ਜੂਨ: ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਨੇ ਅੱਜ ਇਥੇ ਦੱਸਿਆ ਕਿ ਪੰਜਾਬ ਨੇ 26 ਜੂਨ 2024 ਨੂੰ ਇੱਕ ਦਿਨ ਵਿੱਚ 3563 ਲੱਖ ਯੂਨਿਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਪੂਰੀ ਕੀਤੀ ਹੈ, ਜਦੋਂ ਕਿ ਪਿਛਲੀ ਸਭ ਤੋਂ ਵੱਧ ਮੰਗ 09 ਸਤੰਬਰ 2023 ਨੂੰ 3427 ਲੱਖ ਯੂਨਿਟ ਸੀ। ਇਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਜਾਣਕਾਰੀ ਸਾਂਝੀ ਕਰਦਿਆਂ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਇਸ ਤੋਂ ਪਹਿਲਾਂ ਪੰਜਾਬ ਨੇ 19 ਜੂਨ 2024 ਨੂੰ 15933 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਪੀਕ ਮੰਗ ਵੀ ਪੂਰੀ ਕੀਤੀ ਸੀ, ਜਦੋਂ ਕਿ ਪਿਛਲੇ ਸਾਲ 23 ਜੂਨ 2023 ਨੂੰ 15325 ਮੈਗਾਵਾਟ ਦੀ ਪੀਕ ਮੰਗ ਦਰਜ ਕੀਤੀ ਗਈ ਸੀ।
ਆਇਰਲੈਂਡ ਦੇ ਰਾਜਦੂਤ ਨੇ ਪੰਜਾਬ ਵਿਧਾਨ ਸਭਾ ਸਪੀਕਰ ਨਾਲ ਕੀਤੀ ਮੁਲਾਕਾਤ
ਬਿਜਲੀ ਮੰਤਰੀ ਨੇ ਦੱਸਿਆ ਕਿ ਇਸ ਗਰਮੀ ਦੇ ਮੌਸਮ ਦੌਰਾਨ ਬਿਜਲੀ ਦੀ ਮੰਗ ਲਗਾਤਾਰ ਵੱਧ ਰਹੀ ਹੈ ਅਤੇ ਪੰਜਾਬ ਨੇ ਪਿਛਲੇ ਸਾਲ ਦੇ ਇਸੇ ਸਮੇਂ ਦੇ ਮੁਕਾਬਲੇ ਜੂਨ 2024 ਦੇ ਮਹੀਨੇ ਵਿੱਚ 28 ਫੀਸਦੀ ਵੱਧ ਬਿਜਲੀ ਦੀ ਮੰਗ ਨੂੰ ਸਫਲਤਾਪੂਰਵਕ ਪੂਰਾ ਕੀਤਾ ਹੈ (26 ਜੂਨ, 2024 ਤੱਕ 7464 ਮਿਲੀਅਨ ਯੂਨਿਟ ਬਨਾਮ 26 ਜੂਨ, 2023 ਤੱਕ 5853 ਮਿਲੀਅਨ ਯੂਨਿਟ)। ਉਨ੍ਹਾਂ ਇਹ ਵੀ ਦੱਸਿਆ ਕਿ ਪੀ.ਐਸ.ਪੀ.ਸੀ.ਐਲ. ਨੇ ਮਈ 2024 ਦੇ ਮਹੀਨੇ ਦੌਰਾਨ 7231 ਮਿਲੀਅਨ ਯੂਨਿਟ ਦੀ ਸਪਲਾਈ ਕੀਤੀ ਜੋ ਕਿ ਮਈ 2023 ਦੌਰਾਨ ਸਪਲਾਈ ਕੀਤੇ 5270 ਮਿਲੀਅਨ ਯੂਨਿਟ ਤੋਂ 37 ਫੀਸਦੀ ਵੱਧ ਹੈ।
ਬਿਜਲੀ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਘਰੇਲੂ, ਵਪਾਰਕ ਅਤੇ ਉਦਯੋਗਿਕ ਖਪਤਕਾਰਾਂ ‘ਤੇ ਕੋਈ ਬਿਜਲੀ ਕੱਟ ਲਗਾਏ ਬਿਨਾਂ ਬਿਜਲੀ ਦੀ ਹੁਣ ਤੱਕ ਦੀ ਸਭ ਤੋਂ ਵੱਧ ਮੰਗ ਪੂਰੀ ਕੀਤੀ ਹੈ ਅਤੇ ਰਾਜ ਵਿੱਚ ਖੇਤੀਬਾੜੀ ਖਪਤਕਾਰਾਂ ਨੂੰ ਵੱਧ ਤੋਂ ਵੱਧ ਏ.ਪੀ. ਸਪਲਾਈ ਦਿੱਤੀ ਜਾ ਰਹੀ ਹੈ।

Related Post

Leave a Reply

Your email address will not be published. Required fields are marked *