ਭਾਰਤੀ ਪਹਿਲਵਾਨ ਵਿਨੇਸ਼ ਫੋਗਾਟ ਗੋਲਡ ਮੈਡਲ ਮੈਚ ਲਈ ਅਯੋਗ ਕਰਾਰ

ਨਵੀਂ ਦਿੱਲੀ: ਭਾਰਤੀ ਪਹਿਲਵਾਨ ਵਿਨੇਸ਼ ਫੋਗਾਟ ਨੂੰ ਜ਼ਿਆਦਾ ਭਾਰ ਕਾਰਨ ਮਹਿਲਾ ਕੁਸ਼ਤੀ 50 ਕਿਲੋ ਤੋਂ ਅਯੋਗ ਕਰਾਰ ਦਿੱਤਾ ਗਿਆ ਹੈ। ਭਾਰਤੀ ਓਲੰਪਿਕ ਸੰਘ ਨੇ ਵਿਨੇਸ਼ ਫੋਗਾਟ ਨੂੰ ਮਹਿਲਾ ਕੁਸ਼ਤੀ 50 ਕਿਲੋ ਵਰਗ ਵਿੱਚੋਂ ਅਯੋਗ ਕਰਾਰ ਦਿੱਤੇ ਜਾਣ ਦੀ ਖ਼ਬਰ ਸਾਂਝੀ ਕੀਤੀ ਹੈ। ਟੀਮ ਵੱਲੋਂ ਰਾਤ ਭਰ ਕੋਸ਼ਿਸ਼ ਕਰਨ ਦੇ ਬਾਵਜੂਦ ਅੱਜ ਸਵੇਰੇ ਉਸ ਦਾ ਵਜ਼ਨ 50 ਕਿਲੋ ਤੋਂ 100 ਗ੍ਰਾਮ ਵੱਧ ਪਾਇਆ ਗਿਆ ਸੀ। ਫਿਲਹਾਲ ਟੀਮ ਵੱਲੋਂ ਇਸ ਸਮੇਂ ਕੋਈ ਹੋਰ ਟਿੱਪਣੀ ਨਹੀਂ ਕੀਤੀ ਗਈ। ਦੱਸ ਦਈਏ ਕੀ ਬੀਤੇ ਦਿਨ ਸੈਮੀਫਾਈਨਲ ‘ਚ ਵਿਨੇਸ਼ ਫੋਗਾਟ ਨੇ ਕਿਊਬਾ ਦੇ ਪਹਿਲਵਾਨ ਗੁਜ਼ਮੈਨ ਲੋਪੇਜ਼ ਨੂੰ 5-0 ਨਾਲ ਹਰਾ ਕੇ ਫਾਇਨਲ ‘ਚ ਜਗ੍ਹਾ ਪੱਕੀ ਕੀਤੀ ਸੀ।

Related Post