ਜਲੰਧਰ ਪੁਲਿਸ ਭਾਈ ਅੰਮ੍ਰਿਤਪਾਲ ਸਿੰਘ ਦੇ ਭਰਾ ਦਾ ਰਿਮਾਂਡ ਲੈਣ ਦੀ ਤਿਆਰੀ ‘ਚ

ਜਲੰਧਰ: ਭਾਈ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਨੂੰ ਜਲੰਧਰ ਪੁਲਿਸ ਵੱਲੋਂ 4 ਦਿਨਾਂ ਪਹਿਲਾ ਡਰੱਗ ਸਮੇਤ ਗ੍ਰਿਫ਼ਤਾਰ ਕੀਤਾ ਸੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ ਤੇ ਅਦਾਲਤ ਨੇ ਹਰਪ੍ਰੀਤ ਸਿੰਘ ਤੇ ਲਵਪ੍ਰੀਤ ਸਿੰਘ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਸੀ। ਪੁਲਿਸ ਦੋਹਾਂ ਦਾ ਰਿਮਾਂਡ ਹਾਸਲ ਨਹੀਂ ਕਰ ਸਕੀ ਸੀ। ਪਰ ਹੁਣ ਜਲੰਧਰ ਪੁਲਿਸ ਦੋਹਾਂ ਤੋਂ ਪੁੱਛਗਿੱਛ ਕਰਨ ਦੀ ਤਿਆਰੀ ਕਰ ਰਹੀ ਹੈ। ਇਸ ਦੇ ਲਈ ਪੁਲਿਸ ਵੱਲੋਂ ਅਦਾਲਤ ਵਿੱਚ ਰਿਵੀਜ਼ਨ ਅਰਜ਼ੀ ਦਾਇਰ ਕੀਤੀ ਗਈ ਹੈ। ਪੁਲਿਸ ਨੇ ਅਦਾਲਤ ਵਿਚ ਦਲੀਲ ਦਿੱਤੀ ਹੈ ਕਿ ਉਨ੍ਹਾਂ ਨੇ ਮੁਲਜ਼ਮਾਂ ਤੋਂ ਵਿਸਥਾਰ ਨਾਲ ਪੁੱਛਗਿੱਛ ਕਰਨੀ ਹੈ। ਕਿਉਂਕਿ ਮਾਮਲੇ ‘ਚ ਅਜੇ ਤੱਕ ਕਈ ਗੱਲਾਂ ਸਪੱਸ਼ਟ ਨਹੀਂ ਹਨ।

ਪੰਜਾਬ ਪੁਲਿਸ ਦਾ ਜਵਾਨ ਕਰੋੜਾਂ ਦੀ ਹੈਰੋਇਨ ਸਮੇਤ ਗ੍ਰਿਫ਼ਤਾਰ

ਹੁਣ ਇਸ ਮਾਮਲੇ ਦੀ ਸੁਣਵਾਈ 19 ਜੁਲਾਈ ਨੂੰ ਹੋਵੇਗੀ। ਦੱਸ ਦਈਏ ਕਿ ਫਿਲੌਰ ਪੁਲਿਸ ਨੇ ਪੰਜ ਦਿਨ ਪਹਿਲਾਂ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਅਤੇ ਉਸ ਦੇ ਦੋਸਤ ਲਵਪ੍ਰੀਤ ਨੂੰ ਫਿਲੌਰ ਹਾਈਵੇਅ ਤੋਂ ਗ੍ਰਿਫਤਾਰ ਕੀਤਾ ਸੀ। ਪੁਲਿਸ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਸੀ ਕਿ ਇਨ੍ਹਾਂ ਵੱਲੋਂ ਨਸ਼ਾਂ ਕਰਨ ਦੀ ਤਿਆਰੀ ਕੀਤੀ ਜਾ ਰਹੀ ਸੀ ਤੇ ਜਿਸ ਕਾਰ ਵਿਚ ਇਹ ਲੋਕ ਮੌਜੂਦ ਸੀ ਉਸ ਵਿਚੋਂ ਲਾਈਟਰ ਅਤੇ ਫੋਇਲ ਮਿਲਿਆ ਸੀ। ਪੁਲਿਸ ਵੱਲੋਂ ਦੋਹਾਂ ਆਰੋਪੀਆਂ ਦੇ ਡੋਪ ਟੈਸਟ ਕਰਵਾਏ ਗਏ ਸੀ ਜੋ ਸਕਾਰਾਤਮਕ ਆਏ ਸੀ।

Related Post