ਕੇਜਰੀਵਾਲ ਦੇ ਵੱਡੇ ਘੁਟਾਲੇ ਦਾ ਪਰਦਾਫਾਸ਼! BJP ਆਗੂ ਨੇ ਦੱਸਿਆ ਸੱਚ

ਨਵੀਂ ਦਿੱਲੀ: ਦਿੱਲੀ ਸ਼ਰਾਬ ਘੁਟਾਲੇ ਮਾਮਲੇ ‘ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਰਾਹਤ ਨਹੀਂ ਮਿਲਦੀ ਨਜ਼ਰ ਆ ਰਹੀ ਹੈ। ਦਰਅਸਲ ਅੱਜ ਕੇਜਰੀਵਾਲ ਦੀ ਜ਼ਮਾਨਤ ‘ਤੇ ਰੋਕ ਦੀ ਮੰਗ ਕਰਨ ਵਾਲੀ ਈਡੀ ਦੀ ਪਟੀਸ਼ਨ ‘ਤੇ ਦਿੱਲੀ ਹਾਈ ਕੋਰਟ ਸੁਣਵਾਈ ਹੋਈ ਸੀ ‘ਤੇ ਕੋਰਟ ਨੇ ਕੇਜਰੀਵਾਲ ਨੂੰ ਕੋਈ ਰਾਹਤ ਨਾ ਦਿੰਦੇ ਹੋਏ ਇਸ ਮਾਮਲੇ ਦੀ ਸੁਣਵਾਈ ਅਗਲੀ ਸੁਣਵਾਈ 10 ਜੁਲਾਈ ਨੂੰ ਕਰ ਦਿੱਤੀ ਹੈ। ਫਿਲਹਾਲ ਉਨ੍ਹਾਂ ਦੀ ਜ਼ਮਾਨਤ ‘ਤੇ ਰੋਕ ਜਾਰੀ ਰਹੇਗੀ।

ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਖ਼ਤ ਕਾਰਵਾਈ ਦੇ ਨਾਲ ਨਾਲ ਜਾਗਰੂਕਤਾ ਮੁਹਿੰਮ ਵੀ ਜ਼ਰੂਰੀ : ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ

ਦਿੱਲੀ ਹਾਈਕੋਰਟ ਨੇ ਜ਼ਮਾਨਤ ‘ਤੇ ਰੋਕ ਬਰਕਰਾਰ ਰੱਖੀ ਹੈ। ਹੁਣ ਹਾਈਕੋਰਟ ਦੇ ਅੰਤਿਮ ਫੈਸਲੇ ਤੱਕ ਕੇਜਰੀਵਾਲ ਜੇਲ੍ਹ ‘ਚ ਹੀ ਰਹਿਣਗੇ। ਉਥੇ ਹੀ ਦੂਜੇ ਪਾਸੇ ਭਾਰਤੀ ਜਨਤਾ ਪਾਰਟੀ ਦੇ ਆਗੂ ਮੰਨਜਿੰਦਰ ਸਿਰਸਾ ਨੇ ਕਿਹਾ ਕਿ ਹਾਈਕੋਰਟ ਦਾ ਮੰਨਣਾ ਹੈ ਕਿ ਸ਼ਰਾਬ ਘੁਟਾਲੇ ਵਿੱਚ ਕੇਜਰੀਵਾਲ ਜੀ ਦੇ ਖਿਲਾਫ ਪੁਖਤਾ ਸਬੂਤ ਹਨ। ਕੇਜਰੀਵਾਲ ਜੀ ਨੇ ਇਸ ਤੋਂ ਇਲਾਵਾ ਹੋਰ ਵੀ ਵੱਡੇ ਘੁਟਾਲੇ ਕੀਤੇ ਹਨ।

Related Post