ਭਾਜਪਾ ‘ਤੇ ਅਕਾਲੀ ਦਲ ਦੇ ਆਗੂ ‘ਆਪ’ ‘ਚ ਸ਼ਾਮਲ

ਚੰਡੀਗੜ੍ਹ: ਲੋਕ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਪਾਰਟੀਆਂ ਵਿੱਚ ਅਦਲਾ-ਬਦਲੀ ਦਾ ਦੌਰ ਜਾਰੀ ਹੈ। ਅੱਜ ਪੰਜਾਬ ਦੀ ਆਮ ਆਦਮੀ ਪਾਰਟੀ ਨੂੰ ਕਾਫੀ ਵੱਡਾ ਬਲ ਮਿਲਿਆ ਹੈ। ਸੀਐਮ ਭਗਵੰਤ ਮਾਨ ਦੀ ਅਗਵਾਈ ਹੇਠ ਜਲੰਧਰ ਤੋਂ ਪਾਰਟੀ ਉਮੀਦਵਾਰ ਪਵਨ ਕੁਮਾਰ ਟੀਨੂੰ ਦੀ ਮੌਜੂਦਗੀ ‘ਚ ਭਾਜਪਾ OBC ਮੋਰਚਾ ਦੇ ਸਕੱਤਰ ਕੁਲਦੀਪ ਸਿੰਘ ਸ਼ੰਟੀ ਤੇ ਅਕਾਲੀ ਦਲ ਦੇ SC ਵਿੰਗ ਦੇ ਦੋਆਬਾ ਜਨਰਲ ਸਕੱਤਰ ਗੁਰਦਰਸ਼ਨ ਲਾਲ ਆਪ ਵਿੱਚ ਸ਼ਾਮਿਲ ਹੋ ਗਏ ਹਨ। ਇਸ ਤੋਂ ਇਲਾਵਾ NSUI ਪੰਜਾਬ ਦੇ ਮੀਤ ਪ੍ਰਧਾਨ ਰਾਹੁਲ ਸ਼ਰਮਾ ਵੱਲੋਂ ਵੀ ਆਪ ਦਾ ਪੱਲਾ ਫੜ ਲਿਆ ਗਿਆ ਹੈ।

ਰਾਜਾ ਵੜਿੰਗ ਦੀ ਕਿਸਾਨਾਂ ਨੂੰ ਅਪੀਲ

ਦੱਸ ਦਈਏ ਕਿ ਸੀਐਮ ਭਗਵੰਤ ਮਾਨ 13-0 ਦਾ ਟੀਚਾ ਹਾਸਲ ਕਰਨ ਲਈ ਅੱਜ ਲੋਕ ਸਭਾ ਹਲਕੇ ਫਿਰੋਜ਼ਪੁਰ ਅਤੇ ਫਰੀਦਕੋਟ ਦਾ ਦੌਰਾ ਕਰਨਗੇ। ਉਹ ਅੱਜ ਇੱਥੇ ਫਿਰੋਜ਼ਪੁਰ ਤੋਂ ਜਗਦੀਪ ਸਿੰਘ ਕਾਕਾ ਬਰਾੜ ਅਤੇ ਫਰੀਦਕੋਟ ਤੋਂ ਕਰਮਜੀਤ ਸਿੰਘ ਅਨਮੋਲ ਦੇ ਹੱਕ ਚ ਚੋਣ ਰੈਲੀ ਕਰਨਗੇ। ਰੈਲੀ ਨੂੰ ਮੱਦੇ ਨਜ਼ਰ ਰੱਖਦਿਆਂ ਫਰੀਦਕੋਟ ਅਤੇ ਫਿਰੋਜ਼ਪੁਰ ਵਿੱਚ ਪੁਲਿਸ ਨੇ ਸੁਰੱਖਿਆ ਪ੍ਰਬੰਧ ਕਰ ਲਏ ਹਨ।

Related Post