ਜਲੰਧਰ, 2 ਜੂਨ: ਲੋਕ ਸਭਾ ਚੋਣਾ ਦੀ ਵੋਟਿੰਗ ਤੋਂ ਬਾਅਦ ਪੰਜਾਬ ਦੀ ਸਿਆਸਤ ਵਿਚ ਵੱਡਾ ਉਲਟਫੇਰ ਦੇਖਣ ਨੂੰ ਮਿਲ ਰਿਹਾ ਹੈ। ਹੁਣ ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਨੇ ਆਪਣੇ ਵਿਧਾਇਕੀ ਤੋਂ ਅਸਤੀਫ਼ਾ ਵਾਪਿਸ ਲੈ ਲਿਆ ਹੈ। ਸ਼ੀਤਲ ਨੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਪੱਤਰ ਲਿਖ ਕੇ ਆਪਣਾ ਅਸਤੀਫ਼ਾ ਵਾਪਿਸ ਲਿਆ ਹੈ। ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਕੱਲ ਸ਼ੀਤਲ ਅੰਗੁਰਾਲ ਨੂੰ ਮਿਲਣ ਲਈ ਬੁੱਲਾਇਆ ਗਿਆ ਹੈ। ਦੱਸ ਦਈਏ ਕਿ ਸ਼ੀਤਲ ਅੰਗੁਰਾਲ ਨੇ ਆਪਣੇ ਸ਼ੋਸ਼ਲ ਮੀਡੀਆ ਦੇ ਪ੍ਰੋਫਾਈਲ ਫੋਟੋ ‘ਤੇ BJP ਵਾਲੀ ਫੋਟੋ ਵੀ ਹੱਟਾ ਦਿੱਤੀ ਹੈ।
ਬੂਥ ’ਤੇ BLO ਦਾ ਵੋਟਰਾਂ ਨਾਲ ਕਲੇਸ਼, ਹਸਪਤਾਲ ਭਰਤੀ
ਹੁਣ ਉਸ ਪ੍ਰੋਫਾਈਲ ਫੋਟੋ ‘ਤੇ ਉਨ੍ਹਾਂ ਵੱਲੋਂ ਆਪਣੇ ਪਰਿਵਾਰ ਦੀ ਫੋਟੋ ਲਗਾਈ ਗਈ ਹੈ। ਸ਼ੀਤਲ ਅੰਗੁਰਾਲ ਨੇ ਇਕ ਨਿੱਜੀ ਚੈਨਲ ਨਾਲ ਗੱਲਬਾਤ ਦੌਰਾਨ ਕਿਹਾ ਕਿ ਉਹ ਫਿਲਹਾਲ ਕਿਸੇ ਵੀ ਪਾਰਟੀ ‘ਚ ਸ਼ਾਮਲ ਨਹੀਂ ਹੋਣਗੇ। ਉਹ ਫਿਲਹਾਲ ਬੱਸ MLA ਬਣ ਕੇ ਲੋਕਾਂ ਦੀ ਸੇਵਾ ਕਰਨਗੇ। ਦੱਸ ਦਈਏ ਕਿ ਸ਼ੀਤਲ ਅੰਗੁਰਤਲ 27 ਮਾਰਚ ਨੂੰ ਜਲੰਧਰ ਤੋਂ MP ਸ਼ੁਸ਼ੀਲ ਕੁਮਾਰ ਰਿੰਕੂ ਨਾਲ ਬੀਜੇਪੀ ‘ਚ ਸ਼ਾਮਲ ਹੋਏ ਸੀ। ਉਨ੍ਹਾਂ ਨੇ 2022 ਵਿਚ ਆਮ ਆਦਮੀ ਪਾਰਟੀ ਵੱਲੋਂ ਵਿਧਾਨ ਸਭਾ ਚੋਣਾ ਲੜੀਆਂ ਸਨ।