ਮੂਸੇਵਾਲਾ ਮੁੜ ਲਵੇਗਾ ਜਨਮ? ਮਾਤਾ ਚਰਨ ਕੌਰ ਗਰਭਵਤੀ

ਮਾਨਸਾ: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਘਰ ਜਲਦ ਹੀ ਕਿਲਕਾਰੀਆਂ ਗੁੰਜਨ ਵਾਲੀਆਂ ਹਨ। ਖ਼ਬਰਾਂ ਮੁਤਾਬਕ ਸਿੱਧੂ ਮੂਸੇਵਾਲਾ ਦੀ ਮਾਤਾ ਪਿਛਲੇ ਕੁਝ ਮਹੀਨੇ ਤੋਂ ਗਰਭਵਤੀ ਹਨ ‘ਤੇ ਉਹ ਜਲਦ ਹੀ ਅਗਲੇ ਮਹੀਨੇ ਬੱਚੇ ਨੂੰ ਜਨਮ ਦੇ ਸਕਦੇ ਹਨ। ਇਹ ਵੀ ਪੱਤਾ ਚੱਲਿਆ ਹੈ ਕਿ ਉਨ੍ਹਾਂ ਨੇ ਵਿਟਰੋ ਫਰਟੀਲਾਈਜੇਸ਼ਨ (IVF) ਤਕਨੀਕ ਅਪਣਾਈ ਹੈ। ਇਸ ਖ਼ਬਰ ਦੀ ਪੁਸ਼ਟੀ ਖੁਦ ਮੂਸੇਵਾਲਾ ਦੇ ਚਾਚਾ ਚਮਕੌਰ ਸਿੰਘ ਵੱਲੋਂ ਕੀਤੀ ਗਈ ਹੈ। ਸਿੱਧੂ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਉਸ ਦੇ ਕਤਲ ਤੋਂ ਬਾਅਦ ਮਾਂ ਅਤੇ ਪਿਤਾ ਬਲਕੌਰ ਸਿੰਘ ਇਕੱਲੇ ਰਹਿ ਗਏ ਸਨ। ਅਜਿਹੀ ਸਥਿਤੀ ਵਿੱਚ, ਚਰਨ ਕੌਰ ਆਈਵੀਐਫ ਤਕਨੀਕ ਦੀ ਮਦਦ ਨਾਲ ਦੁਬਾਰਾ ਗਰਭਵਤੀ ਹੋ ਗਈ ਹੈ। ਇਸ ਕਾਰਨ ਚਰਨ ਕੌਰ ਪਿਛਲੇ 3-4 ਮਹੀਨਿਆਂ ਤੋਂ ਘਰੋਂ ਬਾਹਰ ਵੀ ਨਹੀਂ ਨਿਕਲੇ।

CM ਮਾਨ ਨੇ ਵੱਖ-ਵੱਖ ਬੋਰਡਾਂ, ਕਾਰਪੋਰੇਸ਼ਨਾਂ ਦੇ ਵਾਈਸ ਚੇਅਰਮੈਨ, ਡਾਇਰੈਕਟਰ ਤੇ ਮੈਂਬਰ ਦੀ ਕੀਤੀ ਨਿਯੁਕਤੀ

ਸੂਤਰਾਂ ਅਨੁਸਾਰ ਉਹ ਮੈਡੀਕਲ ਟੀਮ ਦੀ ਨਿਗਰਾਨੀ ਹੇਠ ਹੈ ਅਤੇ ਹੁਣ ਤੱਕ ਸਿਰਫ਼ ਹਾਂ-ਪੱਖੀ ਹੁੰਗਾਰਾ ਹੀ ਮਿਲ ਰਿਹਾ ਹੈ। ਸਿੱਧੂ ਮੂਸੇਵਾਲਾ ਨੇ 2022 ਵਿੱਚ ਮਾਨਸਾ ਤੋਂ ਕਾਂਗਰਸ ਦੀ ਟਿਕਟ ‘ਤੇ ਚੋਣ ਲੜੀ ਸੀ। ਇਸ ਦੌਰਾਨ ਉਨ੍ਹਾਂ ਦੀ ਮਾਤਾ ਚਰਨ ਕੌਰ ਨੇ ਕਵਰਿੰਗ ਉਮੀਦਵਾਰ ਵਜੋਂ ਹਲਫ਼ਨਾਮਾ ਭਰਿਆ ਸੀ। ਉਦੋਂ ਚਰਨ ਕੌਰ ਨੇ ਆਪਣੀ ਉਮਰ 56 ਸਾਲ ਦੱਸੀ ਸੀ। ਇਸ ਅਨੁਸਾਰ ਉਸ ਦੀ ਉਮਰ ਹੁਣ 58 ਸਾਲ ਦੇ ਕਰੀਬ ਅਤੇ ਬਲਕੌਰ ਸਿੰਘ ਦੀ ਉਮਰ 60 ਸਾਲ ਦੇ ਕਰੀਬ ਹੈ।

Related Post