ਜੇਲ੍ਹ ਤੋਂ ਬਾਹਰ ਆਉਣਗੇ MP ਅੰਮ੍ਰਿਤਪਾਲ ਸਿੰਘ, ਮਿਲੀ ਜ਼ਮਾਨਤ

Punjab News : ਡਿਬਰੂਗੜ੍ਹ ਜੇਲ੍ਹ ਵਿਚ ਬੰਦ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਵੱਡੀ ਰਾਹਤ ਮਿਲੀ ਹੈ। ਉਨ੍ਹਾਂ ਦੀ ਦਾਦੀ ਦੇ ਸਸਕਾਰ ਵਿਚ ਸ਼ਾਮਲ ਹੋਣ ਲਈ ਅੰਮ੍ਰਿਤਸਰ ਦੀ ਅਦਾਲਤ ਨੇ ਉਨ੍ਹਾਂ ਨੂੰ 1 ਦਿਨ ਦੀ ਅੰਤਰਿਮ ਜ਼ਮਾਨਤ ਦਿੱਤੀ ਹੈ। ਜਾਣਕਾਰੀ ਮੁਤਾਬਕ, ਅੰਮ੍ਰਿਤਪਾਲ ਸਿੰਘ ਦੀ ਅੰਤਰਿਮ ਜ਼ਮਾਨਤ ਪਟੀਸ਼ਨ ‘ਤੇ ਅੰਮ੍ਰਿਤਸਰ ਦੀ ਵਧੀਕ ਸੈਸ਼ਨ ਜੱਜ ਮਹੇਸ਼ ਕੁਮਾਰ ਦੀ ਅਦਾਲਤ ਵਿਚ ਸੁਣਵਾਈ ਹੋਈ। ਉਨ੍ਹਾਂ ਦੀ ਦਾਦੀ ਦਾ ਸਸਕਾਰ ਹੈ, ਜਿਸ ਨੂੰ ਲੈ ਕੇ ਪਰਿਵਾਰ ਵੱਲੋਂ ਅਦਾਲਤ ਵਿਚ ਪਟੀਸ਼ਨ ਦਾਇਰ ਕੀਤੀ ਗਈ ਸੀ। ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਅਦਾਲਤ ਨੇ ਉਨ੍ਹਾਂ ਨੂੰ ਇਕ ਦਿਨ ਦੀ ਅੰਤਰਿਮ ਜ਼ਮਾਨਤ ਮੰਜ਼ੂਰ ਕਰ ਲਈ ਹੈ।
ਦੱਸ ਦੇਈਏ ਕਿ ਸੰਸਦ ਮੈਂਬਰ ਦੀ ਦਾਦੀ ਦਾ ਹਾਲ ਹੀ ਵਿਚ ਦੇਹਾਂਤ ਹੋ ਗਿਆ ਸੀ। ਪਰਿਵਾਰ ਨੇ ਅੰਤਿਮ ਸਸਕਾਰ ਅਤੇ ਹੋਰ ਪਰਿਵਾਰਕ ਰਸਮਾਂ ਵਿਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਦੀ ਅੰਤਰਿਮ ਜ਼ਮਾਨਤ ਦੀ ਮੰਗ ਕੀਤੀ ਸੀ। ਪਰਿਵਾਰ ਵੱਲੋਂ ਦਿੱਤੀ ਗਈ ਦਲੀਲ ਨੂੰ ਵਿਚਾਰਦਿਆਂ ਅਦਾਲਤ ਨੇ ਇਹ ਫੈਸਲਾ ਸੁਣਾਇਆ।ਸੂਤਰਾਂ ਅਨੁਸਾਰ, ਅੰਮ੍ਰਿਤਪਾਲ ਸਿੰਘ ਨੂੰ ਦਿੱਤੀ ਗਈ ਇਹ ਜ਼ਮਾਨਤ ਸਿਰਫ਼ 1 ਦਿਨ ਲਈ ਹੈ, ਜਿਸ ਦੌਰਾਨ ਉਹ ਆਪਣੀ ਦਾਦੀ ਦੇ ਅੰਤਿਮ ਸਸਕਾਰ ਵਿਚ ਸ਼ਾਮਲ ਹੋਣਗੇ। ਉਨ੍ਹਾਂ ਨੂੰ ਡਿਬਰੂਗੜ੍ਹ ਜੇਲ੍ਹ ਤੋਂ ਪੰਜਾਬ ਲਿਆਂਦਾ ਜਾਵੇਗਾ ਅਤੇ ਸਸਕਾਰ ਤੋਂ ਬਾਅਦ ਉਨ੍ਹਾਂ ਨੂੰ ਵਾਪਸ ਜੇਲ੍ਹ ਭੇਜ ਦਿੱਤਾ ਜਾਵੇਗਾ। ਉਨ੍ਹਾਂ ਦੀ ਸੁਰੱਖਿਆ ਲਈ ਪੁਖਤਾ ਪੁਲਸ ਪ੍ਰਬੰਧ ਕੀਤੇ ਗਏ ਹਨ। ਹਾਲ ਹੀ ਵਿਚ ਇਹ ਮਾਮਲਾ ਉਦੋਂ ਚਰਚਾ ਵਿਚ ਆਇਆ ਸੀ ਜਦੋਂ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਮਨੁੱਖੀ ਆਧਾਰ ‘ਤੇ ਪੈਰੋਲ ਦੀ ਮੰਗ ਕੀਤੀ ਸੀ। ਹੁਣ ਅਦਾਲਤ ਵੱਲੋਂ ਇਕ ਦਿਨ ਦੀ ਜ਼ਮਾਨਤ ਮਿਲਣ ਨਾਲ ਪਰਿਵਾਰ ਨੂੰ ਰਾਹਤ ਮਿਲੀ ਹੈ।

Related Post