ਚੰਡੀਗੜ੍ਹ: ਅੱਜ ਜਲੰਧਰ ਤੋਂ ਆਮ ਆਦਮੀ ਪਾਰਟੀ ਦੇ ਮੈਂਬਟ ਆਫ਼ ਪਾਰਲੀਮੈਂਟ ਸੁਸ਼ੀਲ ਕੁਮਾਰ ਰਿੰਕੂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕਰਨਗੇ। ਅੱਜ ਦੀ ਇਸ ਮੁਲਾਕਾਤ ਨੂੰ ਕਾਫ਼ੀ ਅਹਿਮ ਦੱਸਿਆ ਜਾ ਰਿਹਾ ਹੈ। ਦਰਅਸਲ ਰਿੰਕੂ ਦੇ ਭਾਜਪਾ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਸੀ। ਜਿਸ ਤੋਂ ਬਾਅਦ ਅੱਜ CM ਮਾਨ ਦੇ ਨਿਵਾਸ ‘ਤੇ ਅੱਜ ਸੁਸ਼ੀਲ ਕੁਮਾਰ ਰਿੰਕੂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕਰਨਗੇ। ਹਲਾਂਕਿ ਰਿੰਕੂ ਵੱਲੋਂ ਇਸ ਅਫ਼ਵਾਹ ਪੂਰੀ ਤਰ੍ਹਾਂ ਖੰਡਨ ਕੀਤਾ ਗਿਆ, ਉਨ੍ਹਾਂ ਦਾ ਕਹਿਣਾ ਸੀ ਕਿ ਉਹ ਆਮ ਆਦਮੀ ਪਾਰਟੀ ਦੇ ਵਫ਼ਾਦਾਰ ਸਪਾਹੀ ਹਨ।
ਬੀਜੇਪੀ ਨੂੰ ਵੱਡਾ ਝਟਕਾ, ਕੇਂਦਰੀ ਮੰਤਰੀ ਪਸ਼ੂਪਤੀ ਪਾਰਸ ਦਾ ਅਸਤੀਫਾ
ਕੱਲ੍ਹ ਉਹ ਆਪਣੇ ਪਰਿਵਾਰ ਨਾਲ ਉੱਤਰ ਪ੍ਰਦੇਸ਼ ਦੇ ਅਯੁੱਧਿਆ ਅਤੇ ਵਾਰਾਣਸੀ ਦੇ ਕਬੀਰ ਧਾਮ ਵਿੱਚ ਪੂਜਾ ਕਰਨ ਲਈ ਆਇਆ ਸੀ। ਉਹ ਕਿਸੇ ਪਾਰਟੀ ਵਿੱਚ ਸ਼ਾਮਲ ਨਹੀਂ ਹੋ ਰਿਹਾ। ਸ਼ੁੱਕਰਵਾਰ ਨੂੰ ਜਲੰਧਰ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੁਸ਼ੀਲ ਰਿੰਕੂ ਅਤੇ ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਦੇ ਭਾਜਪਾ ‘ਚ ਸ਼ਾਮਲ ਹੋਣ ਦੀਆਂ ਅਫਵਾਹਾਂ ਫੈਲੀਆਂ ਸਨ। ਜਿਸ ਤੋਂ ਬਾਅਦ ਜਲੰਧਰ ‘ਚ ਸਿਆਸਤ ਕਾਫੀ ਗਰਮਾ ਗਈ ਹੈ।