ਤਲਾਸ਼ੀ ਅਭਿਆਨ -ਤੀਜਾ ਦਿਨ: ਪੰਜਾਬ ਪੁਲਿਸ ਵੱਲੋਂ ਸੂਬੇ ਭਰ ’ਚ ਵਾਹਨਾਂ ਦੀ ਚੈਕਿੰਗ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਅਤੇ ਸਲਾਮਤ ਸੂਬਾ ਬਣਾਉਣ ਲਈ ਵਚਨਬੱਧ

ਪੁਲਿਸ ਟੀਮਾਂ ਨੇ 4 ਘੰਟੇ ਦੀ ਕਾਰਵਾਈ ਵਿੱਚ ਕੀਤੀ 12 ਹਜ਼ਾਰ ਤੋਂ ਵੱਧ ਵਾਹਨਾਂ ਦੀ ਚੈਕਿੰਗ , ਜਿਨ੍ਹਾਂ ਵਿੱਚੋਂ 603 ਵਾਹਨਾਂ ਦੇ ਕੀਤੇ ਚਲਾਨ ਅਤੇ 35 ਕੀਤੇ  ਜ਼ਬਤ

ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਤੱਤਾਂ ਦੀ ਹਰਕਤਾਂ ’ਤੇ ਬਾਜ਼ ਅੱਖ ਰੱਖਣਾ ਸੀ ਤਲਾਸ਼ੀ ਅਭਿਆਨ ਦਾ ਮੁੱਖ ਉਦੇਸ਼ :  ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

ਚੰਡੀਗੜ੍ਹ, 18 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਵਿਸ਼ੇਸ਼ ਮੁਹਿੰਮ ਨੂੰ ਲਗਾਤਾਰ ਤੀਜੇ ਦਿਨ ਵੀ ਜਾਰੀ ਰੱਖਦਿਆਂ  ਪੰਜਾਬ ਪੁਲਿਸ ਨੇ ਮੰਗਲਵਾਰ ਨੂੰ ਸੂਬੇ ਭਰ ’ਚ ੇ ਮਜ਼ਬੂਤ ਪੁਲਿਸ ਨੇ ਮਜ਼ਬੂਤ ਨਾਕੇ ਲਗਾ ਕੇ ਦੋਪਹੀਆ ਵਾਹਨਾਂ ਅਤੇ ਚਾਰ ਪਹੀਆ ਵਾਹਨਾਂ ਦੀ  ਮੁਸਤੈਦੀ ਨਾਲ  ਚੈਕਿੰਗ ਕੀਤੀ। ਇਹ ਤਲਾਸ਼ੀ ਅਭਿਆਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਇੱਕੋ ਸਮੇਂ ਦੌਰਾਨ ਚਲਾਇਆ ਗਿਆ। ਵਿਸ਼ੇਸ਼ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ, ਜੋ ਇਸ ਰਾਜ ਪੱਧਰੀ ਕਾਰਵਾਈ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰ ਰਹੇ ਸਨ, ਨੇ ਕਿਹਾ ਕਿ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਹਰੇਕ ਪੁਲਿਸ ਥਾਣੇ ਦੇ ਅਧਿਕਾਰ ਖੇਤਰ ਵਿੱਚ ਇੰਸਪੈਕਟਰ ਰੈਂਕ ਦੇ ਅਧਿਕਾਰੀ ਦੀ ਨਜ਼ਰਸਾਨੀ ਹੇਠ ਇੱਕ-ਇੱਕ ਨਾਕਾ ਲਗਾਉਣ ਅਤੇ ਸਾਰੇ ਮੋਟਰਸਾਈਕਲਾਂ ਅਤੇ ਹੋਰ ਵਾਹਨਾਂ ਦੀ ਮੁਸਤੈਦੀ ਤੇ ਬਾਰੀਕਬੀਨੀ ਨਾਲ ਚੈਕਿੰਗ ਕਰਨ ਲਈ ਕਿਹਾ ਗਿਆ ਸੀ ।  ਉਨ੍ਹਾਂ ਦੱਸਿਆ ਕਿ ਸੀਪੀਜ਼/ਐਸਐਸਪੀਜ਼ ਨੂੰ ,  ਸ਼ੱਕੀ ਲੋਕਾਂ ਨੂੰ ਬਰਾਏ-ਤਫ਼ਤੀਸ਼ ਹਿਰਾਸਤ ਵਿੱਚ ਲੈਣ ਲਈ   ਵੀ ਕਿਹਾ ਗਿਆ ਸੀ।

ਮੁੱਖ ਮੰਤਰੀ ਵੱਲੋਂ ਪੁਲਿਸ ਅਫ਼ਸਰਾਂ ਨੂੰ ਆਦੇਸ਼; ਨਸ਼ਾ ਤਸਕਰਾਂ ਦੀ ਗ੍ਰਿਫ਼ਤਾਰੀ ਤੋਂ ਇਕ ਹਫ਼ਤੇ ਵਿੱਚ-ਵਿੱਚ ਜਾਇਦਾਦ ਜ਼ਬਤ ਕਰੋ

ਉਨ੍ਹਾਂ ਦੱਸਿਆ ਕਿ ਇਸ ਅਪ੍ਰੇਸ਼ਨ ਦੌਰਾਨ ਆਮ ਲੋਕਾਂ ਲਈ ਘੱਟੋ-ਘੱਟ ਅਸੁਵਿਧਾ ਨੂੰ ਯਕੀਨੀ ਬਣਾਉਂਦੇ ਹੋਏ ਸ਼ੱਕੀ ਵਾਹਨਾਂ/ਵਿਅਕਤੀਆਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ। ਉਨ੍ਹਾਂ ਕਿਹਾ ਕਿ ਵਾਹਨਾਂ ਦੀ ਚੈਕਿੰਗ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ‘ਵਾਹਨ’ ਮੋਬਾਈਲ ਐਪ ਦੀ ਵਰਤੋਂ ਕਰਕੇ ਵਾਹਨਾਂ ਦੇ ਰਜਿਸਟਰੇਸ਼ਨ ਨੰਬਰਾਂ ਦੀ ਵੀ ਪੁਸ਼ਟੀ ਕੀਤੀ । ਉਨ੍ਹਾਂ ਅੱਗੇ ਕਿਹਾ, “ਅਸੀਂ ਸਾਰੇ ਪੁਲਿਸ ਮੁਲਾਜ਼ਮਾਂ ਨੂੰ ਸਖ਼ਤੀ ਨਾਲ ਹਦਾਇਤ ਕੀਤੀ  ਸੀ ਕਿ ਇਸ ਕਾਰਵਾਈ ਦੌਰਾਨ ਚੈਕਿੰਗ ਕਰਦੇ ਸਮੇਂ ਉਹ ਹਰ ਯਾਤਰੀ ਨਾਲ ਦੋਸਤਾਨਾ ਢੰਗ ਅਤੇ ਨਿਮਰਤਾ ਨਾਲ ਪੇਸ਼ ਆਉਣ।’’ ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਇੰਸਪੈਕਟਰਾਂ/ਡੀਐਸਪੀਜ਼ ਦੀ ਨਿਗਰਾਨੀ ਹੇਠ 2684 ਤੋਂ ਵੱਧ ਪੁਲਿਸ ਕਰਮੀਆਂ ਦੀ ਨਫ਼ਰੀ ਵਾਲੇ 372 ਸੁਚੱਜੇ ਤੇ ਮਜ਼ਬੂਤ ਨਾਕੇ ਲਗਾਏ  ਗਏ ਸਨ।

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਹੋਈ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ

ਉਨ੍ਹਾਂ ਦੱਸਿਆ ਕਿ ਚਾਰ ਘੰਟੇ ਚੱਲੇ ਇਸ ਅਭਿਆਨ ਵਿੱਚ 12040 ਵਾਹਨਾਂ ਦੀ ਚੈਕਿੰਗ ਕੀਤੀ ਗਈ, ਜਿਨ੍ਹਾਂ ਵਿੱਚੋਂ 603 ਦੇ ਚਲਾਨ ਕੀਤੇ ਗਏ ਅਤੇ 35 ਨੂੰ ਜ਼ਬਤ ਕੀਤਾ ਗਿਆ। ਪੁਲਿਸ ਟੀਮਾਂ ਨੇ ਆਪ੍ਰੇਸ਼ਨ ਦੌਰਾਨ 4236 ਸ਼ੱਕੀ ਵਿਅਕਤੀਆਂ ਦੀ ਚੈਕਿੰਗ ਵੀ ਕੀਤੀ ਗਈ। ਜ਼ਿਕਰਯੋਗ ਹੈ ਕਿ ਅਜਿਹੇ ਆਪ੍ਰੇਸ਼ਨ ਇਲਾਕੇ ਵਿੱਚ ਪੁਲਿਸ ਦੀ ਮੌਜੂਦਗੀ ਨੂੰ ਦਰਸਾਉਣ ਤੋਂ ਇਲਾਵਾ, ਸਮਾਜ ਵਿਰੋਧੀ ਅਨਸਰਾਂ ਵਿੱਚ ਖ਼ੌਫ਼ ਪੈਦਾ ਕਰਨ ਅਤੇ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਵਿੱਚ ਮਦਦ ਕਰਦੇ ਹਨ।

Related Post

Leave a Reply

Your email address will not be published. Required fields are marked *