ਚੰਡੀਗੜ੍ਹ, 26 ਸਤੰਬਰ: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਸਬ ਡਵੀਜ਼ਨ, ਅੰਮ੍ਰਿਤਸਰ ਦੱਖਣੀ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ (ਜੇ.ਈ.) ਰਣਜੀਤ ਸਿੰਘ ਨੂੰ 25000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਨਵਦੀਪ ਸਿੰਘ ਵਾਸੀ ਅਮਰ ਐਵੀਨਿਊ, ਅਜਨਾਲਾ ਰੋਡ, ਅੰਮ੍ਰਿਤਸਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਹਰਜੋਤ ਸਿੰਘ ਬੈਂਸ ਦੀਆਂ ਕੋਸ਼ਿਸ਼ਾਂ ਸਦਕਾ ਕੀਰਤਪੁਰ ਸਾਹਿਬ ਦੇ ਸਿਹਤ ਕੇਂਦਰ ਦੀ ਇਮਾਰਤ ਦੀ ਉਸਾਰੀ ਸਬੰਧੀ ਕਾਰਜ ਆਰੰਭ
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ ਨੇ ਸ਼ਿਕਾਇਤਕਰਤਾ ਉੱਤੇ ਲਗਾਏ ਗਏ 6,00,000 ਰੁਪਏ ਦੇ ਜੁਰਮਾਨੇ ਦੀ ਕਟੌਤੀ ਕਰਨ ਬਦਲੇ 1,00,000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਪਹਿਲਾਂ ਵੀ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 50,000 ਰੁਪਏ ਲੈ ਚੁੱਕਾ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 25,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਮਾਨ ਸਰਕਾਰ ਦੀ ਬੱਸ ਸਹੂਲਤ ਨੇ ਵਿਦਿਆਰਥੀਆਂ ਦੇ ਜੀਵਨ ਵਿੱਚ ਲਿਆਂਦੀ ਤਬਦੀਲੀ: ਹਰਜੋਤ ਸਿੰਘ ਬੈਂਸ
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।