ਜਲੰਧਰ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੇਸ਼ ਭਰ ‘ਚ ਕਰੀਬ 14 ਵੱਡੇ ਏਅਰਪੋਰਟ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਇਨ੍ਹਾਂ 14 ਪ੍ਰਾਜੈਕਟਾਂ ਵਿੱਚ ਆਦਮਪੁਰ ਹਵਾਈ ਅੱਡਾ ਵੀ ਸ਼ਾਮਲ ਹੈ। ਜਲੰਧਰ ਸਥਿਤ ਆਦਮਪੁਰ ਹਵਾਈ ਅੱਡੇ ਦੀ ਨਵੀਂ ਟਰਮੀਨਲ ਇਮਾਰਤ ਦਾ ਉਦਘਾਟਨ ਪ੍ਰਧਾਨ ਮੰਤਰੀ ਮੋਦੀ ਨੇ ਵਰਚੂਲੀ ਤਰੀਕੇ ਨਾਲ ਕੀਤਾ। ਇਸ ਹਵਾਈ ਅੱਡੇ ਦੇ ਖੁੱਲ੍ਹਣ ਨਾਲ ਸਮੁੱਚੇ ਦੁਆਬੇ ਦੇ ਲੋਕਾਂ ਨੂੰ ਕਾਫ਼ੀ ਫਾਇਦਾ ਹੋਵੇਗਾ। ਦੱਸ ਦੇਈਏ ਕਿ ਜਲੰਧਰ ਤੋਂ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਇਸ ਸਬੰਧੀ ਕੇਂਦਰੀ ਹਵਾਬਾਜ਼ੀ ਮੰਤਰੀ ਜੋਤੀਰਾਦਿੱਤਿਆ ਸਿੰਧੀਆ ਨਾਲ ਮੁਲਾਕਾਤ ਕੀਤੀ ਸੀ।
ਜਿਸ ਵਿੱਚ ਉਨ੍ਹਾਂ ਏਅਰਪੋਰਟ ਨੂੰ ਜਲਦੀ ਚਾਲੂ ਕਰਨ ਦੀ ਮੰਗ ਕੀਤੀ ਸੀ। ਸੰਸਦ ਮੈਂਬਰ ਰਿੰਕੂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਸੀ ਕਿ ਉਕਤ ਏਅਰਪੋਰਟ ਦਾ ਨਾਂ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਦੇ ਨਾਂ ‘ਤੇ ਰੱਖਿਆ ਜਾਵੇ। ਕਿਉਂਕਿ ਇਸ ਨਾਲ ਸੂਬੇ ਦੇ ਹੀ ਨਹੀਂ ਸਗੋਂ ਦੇਸ਼ ਦੇ ਕਰੋੜਾਂ ਲੋਕਾਂ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ।