PM ਮੋਦੀ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਸੌਂਪਿਆ ਆਪਣਾ ਅਸਤੀਫ਼ਾ

ਨਵੀਂ ਦਿੱਲੀ, 5 ਜੂਨ: ਬੀਤੇ ਦਿਨ ਦੇਸ਼ ਭਰ ਵਿੱਚ ਲੋਕ ਸਭਾ ਚੋਣਾਂ ਦੇ ਨਤੀਜਿਆਂ ਨੂੰ ਲੈ ਕੇ ਸਿਆਸੀ ਬਾਜ਼ਾਰ ਗਰਮਾਉਂਦਾ ਨਜ਼ਰ ਆ ਰਿਹਾ ਸੀ। ਪਰ ਭਾਜਪਾ ਨੂੰ 240 ਸੀਟਾਂ ਮਿਲੀਆਂ ਜੋ ਬਹੁਮਤ ਦੇ ਆਂਕੜੇ ਤੋਂ 32 ਸੀਟਾਂ ਘੱਟ ਹਨ। ਹਾਲਾਂਕਿ ਐਨਡੀਏ ਨੇ 292 ਸੀਟਾਂ ਨਾਲ ਬਹੁਮਤ ਦਾ ਆਂਕੜਾ ਪਾਰ ਕਰ ਲਿਆ ਹੈ। ਹੁਣ ਨਵੀਂ ਸਰਕਾਰ ਬਣਾਉਣ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਆਪਣਾ ਅਸਤੀਫਾ ਦੇਸ਼ ਦੀ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਸੌਂਪ ਦਿੱਤਾ ਹੈ। ਇਸ ਤੋਂ ਪਹਿਲਾਂ ਦਿੱਲੀ ਸਥਿਤ ਪ੍ਰਧਾਨ ਮੰਤਰੀ ਨਿਵਾਸ ਤੇ ਬੀਜੇਪੀ ਸਮੇਤ ਹੋਰ ਪਾਰਟੀਆਂ ਦੀ ਬੈਠਕ ਹੋਈ ਜਿਸ ਵਿੱਚ 17ਵੀਂ ਲੋਕ ਸਭਾ ਨੂੰ ਭੰਗ ਕਰਨ ਦੀ ਸਿਫਾਰਿਸ਼ ਕੀਤੀ ਗਈ ਸੀ। ਫਿਲਹਾਲ ਪ੍ਰਧਾਨ ਮੰਤਰੀ ਮੋਦੀ ਵੱਲੋਂ ਆਪਣਾ ਅਸਤੀਫਾ ਸੌਂਪ ਦਿੱਤਾ ਗਿਆ ਹੈ ਤੇ ਨਵੀਂ ਸਰਕਾਰ ਦੇ ਗਠਨ ਤੱਕ ਪੀਐਮ ਮੋਦੀ ਕਾਰਜਕਾਰੀ ਪ੍ਰਧਾਨ ਮੰਤਰੀ ਬਣੇ ਰਹਿਣਗੇ।

Related Post