ਪ੍ਰਧਾਨ ਮੰਤਰੀ ਨੇ ਪੰਜਾਬ ਨੂੰ ਦਿੱਤੀ 1864.54 ਕਰੋੜ ਰੁਪਏ ਦੀ ਸੌਗ਼ਾਤ

ਨਵੀਂ ਦਿੱਲੀ: ਮਾਣਯੋਗ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਵੱਲੋਂ ਦੇਸ਼ ਦੀਆਂ ਸਿਹਤ ਸੇਵਾਵਾਂ ਦੇ ਪੱਧਰ ਨੂੰ ਹੋਰ ਉੱਚਾ ਚੁੱਕਣ ਅਤੇ ਵਿਕਸਿਤ ਭਾਰਤ ਦੀ ਦਿਸ਼ਾ ਵੱਲ ਪੁਲਾਂਘ ਪੁਟਦੇ ਹੋਏ ਪੰਜਾਬ ਨੂੰ 1864.54 ਕਰੋੜ ਰੁਪਏ ਦੀ ਸੌਗ਼ਾਤ ਦਿੱਤੀ ਹੈ। ਏਮਜ਼ ਬਠਿੰਡਾ ਵਿਖੇ ਹੋਏ ਸਮਾਗਮ ਦੌਰਾਨ ਮਾਣਯੋਗ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਵੱਲੋਂ ਜਿੱਥੇ 925 ਕਰੋੜ ਰੁਪਏ ਦੀ ਲਾਗਤ ਵਾਲਾ ਏਮਜ਼ ਬਠਿੰਡਾ ਅਤੇ 449 ਕਰੋੜ ਰੁਪਏ ਦੀ ਲਾਗਤ ਵਾਲਾ ਪੀਜੀਆਈਐੱਮਈਆਰ ਸੈਟੇਲਾਈਟ ਸੈਂਟਰ ਸੰਗਰੂਰ ਰਾਸ਼ਟਰ ਨੂੰ ਸਮਰਪਿਤ ਕੀਤਾ ਗਿਆ, ਉੱਥੇ 490.54 ਕਰੋੜ ਦੀ ਲਾਗਤ ਦੇ ਪੀਜੀਆਈਐੱਮਈਆਰ ਸੈਟੇਲਾਈਟ ਸੈਂਟਰ, ਫਿਰੋਜ਼ਪੁਰ ਦਾ ਨੀਂਹ ਪੱਥਰ ਵੀ ਰੱਖਿਆ ਗਿਆ।

ਚੰਡੀਗੜ੍ਹ ਦੇ ਨਵੇਂ ਮੇਅਰ ਕੁਲਦੀਪ ਕੁਮਾਰ ਟੀਟਾ ਦੀ ਤਾਜਪੋਸ਼ੀ ਮੁਲਤਵੀ

ਇਸ ਮੌਕੇ ਰਾਜਕੋਟ, ਗੁਜਰਾਤ ਤੋਂ ਵਰਚੂਅਲ ਤੌਰ ’ਤੇ ਮੁਖ਼ਾਤਿਬ ਹੁੰਦੇ ਹੋਏ ਮਾਣਯੋਗ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਅੱਜ ਦਾ ਦਿਨ ਸਿਰਫ਼ ਰਾਜਕੋਟ ਲਈ ਹੀ ਨਹੀਂ ਸਗੋਂ ਪੂਰੇ ਦੇਸ਼ ਲਈ ਯਾਦਗਾਰ ਹੈ, ਕਿਉਂਕਿ ਅੱਜ ਪੂਰੇ ਦੇਸ਼ ਨੂੰ ਪੰਜ ਏਮਜ਼ ਸਮਰਪਿਤ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਪੂਰੇ ਦੇਸ਼ ਦੇ ਨਾਗਰਿਕਾਂ ਨੂੰ ਮੋਦੀ ਦੀ ਗਰੰਟੀ ’ਤੇ ਅਟੁੱਟ ਵਿਸ਼ਵਾਸ ਹੈ ਅਤੇ ਜਿੱਥੇ ਲੋਕਾਂ ਦੀ ਦੂਜਿਆਂ ਤੋਂ ਊਮੀਦ ਖ਼ਤਮ ਹੋ ਜਾਂਦੀ ਹੈ, ਉੱਥੇ ਮੋਦੀ ਦੀ ਗਰੰਟੀ ਸ਼ੁਰੂ ਹੁੰਦੀ ਹੈ। ਮੈਂ ਪੰਜਾਬ ਨੂੰ ਏਮਜ਼ ਦੀ ਗਰੰਟੀ ਦਿੱਤੀ ਸੀ ਜਿਸਦਾ ਨੀਂਹ ਪੱਥਰ ਮੇਰੇ ਵੱਲੋਂ ਰੱਖਿਆ ਗਿਆ ਅਤੇ ਅੱਜ ਇਸ ਦਾ ਲੋਕਅਰਪਣ ਵੀ ਮੇਰੇ ਵੱਲੋਂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦਸ ਸਾਲਾਂ ਵਿੱਚ ਦੇਸ਼ ਦਾ ਹੈਲਥ ਸਿਸਟਮ ਬਹੁਤ ਬਦਲਿਆ ਹੈ। ਅੱਜ ਦੇਸ਼ ਵਿੱਚ 706 ਮੈਡੀਕਲ ਕਾਲਜ ਹਨ। ਜਿੱਥੇ ਦੱਸ ਸਾਲ ਪਹਿਲਾਂ ਐੱਮਬੀਬੀਐੱਸ ਦੀਆਂ 50 ਹਜ਼ਾਰ ਦੇ ਕਰੀਬ ਸੀਟਾਂ ਸਨ ਉਹ ਅੱਜ ਇਨ੍ਹਾਂ ਦੀ ਗਿਣਤੀ 1 ਲੱਖ ਤੋਂ ਵੱਧ ਹੈ। ਦਸ ਸਾਲ ਪਹਿਲਾਂ ਜੋ 30 ਹਜ਼ਾਰ ਪੀਜੀ ਦੀਆਂ ਸੀਟਾਂ ਸਨ, ਉਨ੍ਹਾਂ ਦੀ ਗਿਣਤੀ ਅੱਜ 70 ਹਜ਼ਾਰ ਤੋਂ ਵੱਧ ਹੋ ਗਈ ਹੈ। ਸ੍ਰੀ ਮੋਦੀ ਨੇ ਕਿਹਾ ਕਿ ਗ਼ਰੀਬ ਹੋਵੇ ਜਾਂ ਮੱਧਮ ਵਰਗ ਸਾਡੀ ਕੋਸ਼ਿਸ਼ ਹੈ ਕਿ ਹਰ ਇੱਕ ਨੂੰ ਵਧੀਆ ਇਲਾਜ ਸਹੂਲਤਾਂ ਮਿਲਣ। ਉਨ੍ਹਾਂ ਕਿਹਾ ਕਿ ਅੱਜ ਦੇਸ਼ ਵਿੱਚ 1.5 ਲੱਖ ਤੋਂ ਜ਼ਿਆਦਾ ਆਯੂਸ਼ਮਾਨ ਅਰੋਗਿਆ ਮੰਦਿਰ ਹਨ ਅਤੇ ਪੀਐੱਮ ਜਨ ਔਸ਼ਧੀ ਕੇਂਦਰਾਂ ਸਦਕਾ ਦੇਸ਼ ਦੇ ਮਰੀਜ਼ਾਂ ਨੇ ਕੁੱਲ 30,000 ਕਰੋੜ ਰੁਪਏ ਦੀ ਬਚਤ ਕੀਤੀ ਹੈ। ਉਨ੍ਹਾਂ ਕਿਹਾ ਕਿ ਅਸੀਂ ਸਿਰਫ਼ ਇਲਾਜ ਲਈ ਹੀ ਨਹੀਂ ਸਗੋਂ ਬਿਮਾਰੀਆਂ ਨਾਲ ਲੜਨ ਦੀ ਸਮਰੱਥਾ ਵਧਾਉਣ ’ਤੇ ਵੀ ਕੰਮ ਕੀਤਾ ਹੈ ਜਿਸ ਤਹਿਤ ਯੋਗ ’ਤੇ ਬਲ ਦਿੱਤਾ ਜਾ ਰਿਹਾ ਹੈ ਤਾਂ ਜੋ ਬਿਮਾਰੀਆਂ ਤੋਂ ਬਚਿਆ ਜਾ ਸਕੇ।

ਕੈਲੀਫੋਰਨੀਆ ‘ਚ ਗੁਰਦੁਆਰਾ ਸਾਹਿਬ ਦੇ ਬਾਹਰ ਗ੍ਰੰਥੀ ਸਿੰਘ ਦਾ ਗੋ.ਲੀਆ ਮਾਰ ਕੇ ਕ.ਤਲ

ਸਮਾਗਮ ਦੌਰਾਨ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ ਪੰਜਾਬ ਦੇ ਮਾਣਯੋਗ ਰਾਜਪਾਲ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ ਸ਼੍ਰੀ ਬਨਵਾਰੀਲਾਲ ਪੁਰੋਹਿਤ ਨੇ ਮਾਣਯੋਗ ਪ੍ਰਧਾਨ ਮੰਤਰੀ ਜੀ ਵੱਲੋਂ ਪੰਜਾਬ ਨੂੰ ਸਿਹਤ ਸਹੂਲਤਾਂ ਦੇ ਦਿੱਤੇ ਤੋਹਫ਼ੇ ਲਈ ਸਮੁੱਚੇ ਨਾਗਰਿਕਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਸਿਹਤ ਸੰਸਥਾਵਾਂ ਪੰਜਾਬ ਦੇ ਲੋਕਾਂ ਦੇ ਨਾਲ-ਨਾਲ ਨੇੜੇ-ਤੇੜੇ ਦੇ ਲੋਕਾਂ ਲਈ ਬਹੁਤ ਲਾਹੇਵੰਦ ਸਿੱਧ ਹੋਣਗੀਆ।ਜ਼ਿਕਰਯੋਗ ਹੈ ਕਿ 179 ਏਕੜ ਵਿੱਚ ਫੈਲੇ ਏਮਜ਼ ਬਠਿੰਡਾ ਵਿੱਚ 750 ਬਿਸਤਰਿਆਂ ਵਾਲਾ ਕੰਪਲੈਕਸ ਹੈ, ਜਿਸ ਵਿੱਚ 30 ਐਮਰਜੈਂਸੀ ਤੇ ਟਰੋਮਾ, ਆਈਸੀਯੂ ਅਤੇ ਸੂਪਰ ਸਪੈਸਲਿਟੀ ਬੈਡਜ਼ ਦੀ ਸਹੂਲਤ ਹੈ। ਇਸ ਦੇ ਨਾਲ ਹੀ ਏਮਜ਼ ਬਠਿੰਡਾ ਭਵਿੱਖ ਦੇ ਮੈਡੀਕਲ ਪੇਸ਼ੇਵਰਾਂ ਨੂੰ ਸਿਖਲਾਈ ਦੇਣ ਲਈ ਵੀ ਵਚਨਬੱਧ ਹੈ। ਇਸ ਵੱਲੋਂ ਸਲਾਨਾ 100 ਮੈਡੀਕਲ ਕਾਲਜ ਸੀਟਾਂ ਅਤੇ 60 ਨਰਸਿੰਗ ਕਾਲਜ ਸੀਟਾਂ ਦੀ ਪੇਸ਼ਕਸ਼ ਕੀਤੀ ਜਾਂਦੀ ਹੈ। ਏਮਜ਼ ਬਠਿੰਡਾ ਤੋਂ ਇਲਾਵਾ ਕੇਂਦਰ ਸਰਕਾਰ ਵੱਲੋਂ ਜਿੱਥੇ 25 ਏਕੜ ਰਕਬੇ ਵਿੱਚ ਫੈਲਿਆ 300 ਬੈਡਜ਼ ਵਾਲਾ ਪੀਜੀਆਈਐੱਮਈਆਰ ਸੈਟੇਲਾਈਟ ਸੈਂਟਰ, ਸੰਗਰੂਰ ਰਾਸ਼ਟਰ ਨੂੰ ਸਮਰਪਿਤ ਕੀਤਾ ਗਿਆ ਹੈ, ਉੱਥੇ ਨੀਂਹ ਪੱਥਰ ਰੱਖੇ ਗਏ 100 ਬੈਡਜ਼ ਵਾਲੇ ਪੀਜੀਆਈ ਐੱਮਈਆਰ ਸੈਟੇਲਾਈਟ ਸੈਂਟਰ, ਫਿਰੋਜ਼ਪੁਰ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਹਨ। ਇਨ੍ਹਾਂ ਸੈਂਟਰਾਂ ਦੇ ਕਾਰਜਸ਼ੀਲ ਹੋਣ ਨਾਲ ਜਿਹੜੇ ਮਰੀਜ਼ ਆਪਣੇ ਇਲਾਜ ਲਈ ਪੀਜੀਆਈ ਚੰਡੀਗੜ੍ਹ ਜਾਂਦੇ ਹਨ ਉਨ੍ਹਾਂ ਦਾ ਇਲਾਜ ਹੁਣ ਸੰਗਰੂਰ ਅਤੇ ਫ਼ਿਰੋਜ਼ਪੁਰ ਵਿੱਚ ਹੋ ਸਕੇਗਾ।

ਖਨੋਰੀ ਚੱਲ ਰਹੇ ਕਿਸਾਨ ਅੰਦੋਲਨ ਵਿਚ ਇਕ ਹੋਰ ਕਿਸਾਨ ਆਗੂ ਦੀ ਮੌਤ

ਮੋਦੀ ਸਰਕਾਰ ਦੇਸ਼ ਦੇ ਸਿਹਤ ਪੱਧਰ ਨੂੰ ਉੱਚਾ ਚੁੱਕਣ ਲਈ ਹਮੇਸ਼ਾ ਸਰਗਰਮ ਰਹੀ ਹੈ ਤਾਂ ਜੋ ਦੇਸ਼ ਦੇ ਹਰ ਨਾਗਰਿਕ ਨੂੰ ਚੰਗੀਆਂ ਸਿਹਤ ਸਹੂਲਤਾਂ ਮਿਲ ਸਕਣ। ਇਹ ਕੇਂਦਰ ਸਰਕਾਰ ਦੇ ਇਨ੍ਹਾਂ ਯਤਨਾਂ ਦਾ ਹੀ ਸਿੱਟਾ ਹੈ ਕਿ ਸਾਲ 2014 ਵਿੱਚ ਜਿੱਥੇ ਵਿੱਚ ਏਮਜ਼ ਦੀ ਗਿਣਤੀ 7 ਸੀ ਉੱਥੇ ਅੱਜ ਇਹ ਗਿਣਤੀ ਵੱਧ ਕੇ 22 ਹੋ ਗਈ ਹੈ। ਸਾਲ 2014 ਵਿੱਚ ਜਿੱਥੇ 80 ਪੀਐੱਮ ਜਨ ਔਸ਼ਧੀ ਕੇਂਦਰ ਸਨ, ਉੱਥੇ ਹੁਣ ਇਨ੍ਹਾਂ ਦੀ ਗਿਣਤੀ 10,624 ਹੋ ਗਈ ਹੈ। ਇਸ ਮੌਕੇ ਕੇਂਦਰੀ ਹਾਊਸਿੰਗ ਤੇ ਅਰਬਨ ਮਾਮਲਿਆਂ ਅਤੇ ਪੈਟਰੋਲੀਅਮ ਤੇ ਕੁਦਰਤੀ ਗੈਸ ਮੰਤਰੀ ਸ੍ਰੀ ਹਰਦੀਪ ਸਿੰਘ ਪੁਰੀ ਨੇ ਜਿੱਥੇ ਵਰਚੂਅਲ ਤੌਰ ’ਤੇ ਆਪਣੀ ਹਾਜ਼ਰੀ ਭਰੀ ਉੱਥੇ ਕੇਂਦਰੀ ਵਣਜ ਅਤੇ ਉਦਯੋਗ ਰਾਜ ਮੰਤਰੀ ਸ਼੍ਰੀ ਸੋਮ ਪ੍ਰਕਾਸ਼, ਪੰਜਾਬ ਬੀਜੇਪੀ ਪ੍ਰਧਾਨ ਸ੍ਰੀ ਸੁਨੀਲ ਜਾਖੜ ਅਤੇ ਬਠਿੰਡਾ ਤੋਂ ਮੈਂਬਰ ਪਾਰਲੀਮੈਂਟ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਸਮੇਤ ਏਮਜ਼ ਦੇ ਉੱਚ ਅਧਿਕਾਰੀ ਵੀ ਮੌਜੂਦ ਸਨ।

Related Post

Leave a Reply

Your email address will not be published. Required fields are marked *