Punjab News : ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਨੇ ਸੂਬੇ ਦੇ ਵੱਖ-ਵੱਖ ਸੰਗਠਨਾਤਮਕ ਜ਼ਿਲ੍ਹਿਆਂ ਲਈ ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ ਦਾ ਐਲਾਨ ਕੀਤਾ ਹੈ । ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਵਲੋਂ ਇਨ੍ਹਾਂ ਨਿਯੁਕਤੀਆਂ ਦਾ ਐਲਾਨ ਕੀਤਾ ਗਿਆ ਹੈ। ਇਹ ਨਿਯੁਕਤੀਆਂ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਦੀ ਸਹਿਮਤੀ ਨਾਲ ਕੀਤੀਆਂ ਗਈਆਂ ਹਨ। ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਭਾਜਪਾ ਬੂਥ ਪੱਧਰ ਤੋਂ ਲੈ ਕੇ ਹਰ ਖੇਤਰ ਤੱਕ ਪਾਰਟੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਪੰਜਾਬ ਵਿੱਚ ਆਪਣੇ ਸੰਗਠਨਾਤਮਕ ਢਾਂਚੇ ਨੂੰ ਲਗਾਤਾਰ ਮਜ਼ਬੂਤ ਕਰ ਰਹੀ ਹੈ।ਉਨ੍ਹਾਂ ਵਿਸ਼ਵਾਸ ਪ੍ਰਗਟ ਕੀਤਾ ਕਿ ਸਾਰੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਆਪਣੇ ਤਜਰਬੇ, ਲਗਨ ਅਤੇ ਸਖ਼ਤ ਮਿਹਨਤ ਨਾਲ ਸੰਗਠਨ ਨੂੰ ਮਜ਼ਬੂਤ ਕਰਨਗੇ ਅਤੇ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਸਾਰੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨਾਂ ਨੂੰ ਵਧਾਈ ਦਿੰਦਿਆਂ ਕੇਵਲ ਢਿੱਲੋਂ ਨੇ ਕਿਹਾ ਕਿ ਭਾਜਪਾ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਇੱਕ ਮਜ਼ਬੂਤ, ਸਰਗਰਮ ਅਤੇ ਲੋਕ-ਕੇਂਦਰਿਤ ਸੰਗਠਨ ਬਣਾਉਣ ਲਈ ਵਚਨਬੱਧ ਹੈ । ਉਨ੍ਹਾਂ ਕਿਹਾ ਕਿ ਸਾਰੇ ਜ਼ਿਲ੍ਹਾ ਪ੍ਰਧਾਨ ਆਪਣੀਆਂ ਜ਼ਿੰਮੇਵਾਰੀਆਂ ਨੂੰ ਅਨੁਸ਼ਾਸਨ, ਇਮਾਨਦਾਰੀ ਅਤੇ ਸਮਰਪਣ ਨਾਲ ਨਿਭਾਉਣਗੇ ਅਤੇ ਆਉਣ ਵਾਲੀਆਂ ਸੰਗਠਨਾਤਮਕ ਗਤੀਵਿਧੀਆਂ ਅਤੇ ਚੋਣ ਚੁਣੌਤੀਆਂ ਲਈ ਪਾਰਟੀ ਨੂੰ ਮਜ਼ਬੂਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ।

