ਪੰਜਾਬ ਭਾਜਪਾ ਮਹਿਲਾ ਮੋਰਚਾ ਪ੍ਰਧਾਨ ਜੈ ਇੰਦਰ ਕੌਰ ਨੇ ਸਨੌਰ ਹਲਕੇ ਦੇ ਮੀਂਹ ਪ੍ਰਭਾਵਿਤ ਪਿੰਡਾਂ ਦਾ ਕੀਤਾ ਗਿਆ ਦੌਰਾ

“ਆਮ ਆਦਮੀ ਪਾਰਟੀ ਦਾ ਇੱਕ ਵੀ ਆਗੂ ਪ੍ਰਭਾਵਿਤ ਪਿੰਡ ਵਾਸੀਆਂ ਦਾ ਹਾਲ ਪੁੱਛਣ ਲਈ ਅੱਗੇ ਨਹੀਂ ਆਇਆ,”- ਜੈ ਇੰਦਰ ਕੌਰ

ਪਟਿਆਲਾ, 8 ਸਤੰਬਰ 2025: ਪੰਜਾਬ ਭਾਜਪਾ ਮਹਿਲਾ ਮੋਰਚਾ ਪ੍ਰਧਾਨ ਸ਼੍ਰੀਮਤੀ ਜੈ ਇੰਦਰ ਕੌਰ ਨੇ ਹਾਲ ਹੀ ਵਿੱਚ ਹੋਈ ਭਾਰੀ ਬਾਰਿਸ਼ ਨਾਲ ਪ੍ਰਭਾਵਿਤ ਹਲਕਾ ਸਨੌਰ ਦੇ ਪਿੰਡਾਂ, ਜਿਵੇਂ ਕਿ ਦੁੱਧਨ ਸਾਧਾਂ, ਬੁੱਧਮੋਰ, ਅਤੇ ਤਾਜਲਪੁਰ ਦਾ ਵਿਸ਼ੇਸ਼ ਦੌਰਾ ਕੀਤਾ ਗਿਆ। ਜਿੱਥੇ ਉਹਨਾਂ ਵੱਲੋਂ ਬਾਰਿਸ਼ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਅਤੇ ਪ੍ਰਭਾਵਿਤ ਪਿੰਡ ਵਾਸੀਆਂ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਜੈ ਇੰਦਰ ਕੌਰ ਨੇ ਪੱਤਰਕਾਰਾਂ ਨਾਲ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ “ਇਸ ਭਾਰੀ ਬਾਰਿਸ਼ ਕਾਰਨ ਕਿਸਾਨਾਂ ਦੀਆਂ ਫਸਲਾਂ, ਖਾਸ ਕਰਕੇ ਝੋਨੇ ਦੀ ਫਸਲ, ਦਾ ਬਹੁਤ ਜ਼ਿਆਦਾ ਨੁਕਸਾਨ ਹੋਇਆ ਹੈ। ਇਸੇ ਤਰ੍ਹਾਂ, ਪਿੰਡ ਤਾਜਲਪੁਰ ਵਿੱਚ ਪਾਣੀ ਪਿੰਡ ਦੇ ਅੰਦਰ ਵੜ ਗਿਆ ਹੈ, ਜਿਸ ਕਾਰਨ ਲੋਕਾਂ ਨੂੰ ਆਉਣ-ਜਾਣ ਅਤੇ ਰੋਜ਼ਾਨਾ ਦੇ ਕੰਮਾਂ ਵਿੱਚ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।”

ਬਾਲ ਭਿੱਖਿਆ ਰੋਕਣ ਲਈ ਡਿਪਟੀ ਕਮਿਸ਼ਨਰ ਖ਼ੁਦ ਸੜਕਾਂ ‘ਤੇ ਉਤਰੇ

ਸੱਤਾਧਾਰੀ ਆਮ ਆਦਮੀ ਪਾਰਟੀ ‘ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਨੇ ਕਿਹਾ, “ਜੇਕਰ ਹੜ੍ਹਾਂ ਨੂੰ ਰੋਕਣ ਲਈ ਸਮੇਂ ਸਿਰ ਕਦਮ ਚੁੱਕੇ ਜਾਂਦੇ ਤਾਂ ਪੰਜਾਬ ਨੂੰ ਅਜਿਹੇ ਭਿਆਨਕ ਹਾਲਾਤਾਂ ਵਿੱਚ ਨਾ ਧੱਕਿਆ ਜਾਂਦਾ,ਨਾ ਤਾਂ ਨਹਿਰਾਂ ਦੀ ਸਫ਼ਾਈ ਕੀਤੀ ਗਈ ਅਤੇ ਨਾ ਹੀ ਕੋਈ ਬਚਾਅ ਉਪਾਅ ਕੀਤੇ ਗਏ। ਇਸ ਤੋਂ ਇਲਾਵਾ, ਉਨ੍ਹਾਂ ਨੇ ਦੋਸ਼ ਲਾਇਆ ਕਿ ‘ਆਪ’ ਦੇ ਕਿਸੇ ਵੀ ਆਗੂ ਨੇ ਹੁਣ ਤੱਕ ਇਨ੍ਹਾਂ ਪ੍ਰਭਾਵਿਤ ਪਿੰਡ ਵਾਸੀਆਂ ਦੀ ਸਾਰ ਤੱਕ ਨਹੀਂ ਲਈ ਹੈ।” ਪ੍ਰਭਾਵਿਤ ਪਰਿਵਾਰਾਂ ਨੂੰ ਭਰੋਸਾ ਦਿੰਦਿਆਂ ਜੈ ਇੰਦਰ ਕੌਰ ਨੇ ਕਿਹਾ, “ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਸੰਕਟ ਦੀ ਇਸ ਘੜੀ ਵਿੱਚ ਪੰਜਾਬ ਦੇ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ। ਸਥਿਤੀ ਦਾ ਜਾਇਜ਼ਾ ਲੈਣ ਲਈ ਇੱਕ ਵਿਸ਼ੇਸ਼ ਕੇਂਦਰੀ ਟੀਮ ਪਹਿਲਾਂ ਹੀ ਸੂਬੇ ਦਾ ਦੌਰਾ ਕਰ ਰਹੀ ਹੈ ਅਤੇ ਉਹ ਜਲਦੀ ਹੀ ਆਪਣੀ ਰਿਪੋਰਟ ਪੇਸ਼ ਕਰੇਗੀ, ਜਿਸ ਦੇ ਆਧਾਰ ‘ਤੇ ਹੋਰ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ।”

ਜ਼ਿਲ੍ਹੇ ‘ਚ ਲੋਕਾਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਪ੍ਰਦਾਨ ਕਰਨ ਲਈ ਡਿਪਟੀ ਕਮਿਸ਼ਨਰ ਵੱਲੋਂ ਸੀਨੀਅਰ ਅਧਿਕਾਰੀਆਂ ਦੀ ਤਾਇਨਾਤੀ

ਉਨ੍ਹਾਂ ਅੱਗੇ ਦੱਸਿਆ ਕਿ “ਕੇਂਦਰੀ ਖੇਤੀਬਾੜੀ ਮੰਤਰੀ ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਨੇ ਹਾਲ ਹੀ ਵਿੱਚ ਪੰਜਾਬ ਦਾ ਦੌਰਾ ਕੀਤਾ ਸੀ, ਜਿੱਥੇ ਉਨ੍ਹਾਂ ਨੇ ਗੁਰਦਾਸਪੁਰ ਖੇਤਰ ਵਿੱਚ ਖੇਤਾਂ ਦਾ ਨਿਰੀਖਣ ਕੀਤਾ ਅਤੇ ਕਿਸਾਨਾਂ ਨੂੰ ਕੇਂਦਰ ਤੋਂ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ।” ਜੈ ਇੰਦਰ ਕੌਰ ਨੇ ਇਹ ਵੀ ਦੱਸਿਆ ਕਿ ਉਨ੍ਹਾਂ ਦੀ ਟੀਮ ਪ੍ਰਭਾਵਿਤ ਪਰਿਵਾਰਾਂ ਵਿੱਚ ਤਰਪਾਲਾਂ, ਪੀਣ ਵਾਲਾ ਪਾਣੀ ਅਤੇ ਪਸ਼ੂਆਂ ਲਈ ਚਾਰਾ ਵੰਡਣ ਦਾ ਕੰਮ ਕਰ ਰਹੀ ਹੈ। ਇਸ ਦੌਰਾਨ, ਪਿੰਡ ਬੁੱਧਮੋਰ ਦੇ ਵਸਨੀਕਾਂ ਨੇ ਪਾਣੀ ਦੀ ਨਿਕਾਸੀ ਲਈ ਤੁਰੰਤ ਸਫ਼ਾਂਨ (ਡਰੇਨੇਜ) ਸਿਸਟਮ ਲਗਾਉਣ ਦੀ ਮੰਗ ਕੀਤੀ ਗਈ, ਜਿਸ ਬਾਰੇ ਉਨ੍ਹਾਂ ਭਰੋਸਾ ਦਿਵਾਇਆ ਕਿ ਜਦੋਂ ਨਦੀ ਦੇ ਪਾਣੀ ਦਾ ਪੱਧਰ ਹੇਠਾਂ ਆ ਜਾਵੇਗਾ ਤਾਂ ਇਸ ਨੂੰ ਹੱਲ ਕਰ ਦਿੱਤਾ ਜਾਵੇਗਾ।

Related Post