ਪੰਜਾਬ ਭਾਜਪਾ ਪ੍ਰਧਾਨ Sunil Jakhar ਨੇ ਚੋਣ ਕਮੀਸ਼ਨ ਨੂੰ ਲਿਖਿਆ ਪੱਤਰ

ਚੰਡੀਗੜ੍ਹ, 22 ਮਈ: ਪੰਜਾਬ ਵਿੱਚ ਗਰਮੀ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਮੌਸਮ ਵਿਭਾਗ ਨੇ ਵੀ ਪੰਜਾਬ ਦੇ ਕਈ ਜ਼ਿਲ੍ਹਿਆ ਵਿਚ ਗਰਮੀ ਨੂੰ ਲੈ ਕੇ ਰੈਡ ਅਲਰਟ ਜਾਰੀ ਕਰ ਦਿੱਤਾ ਹੈ। ਹੁਣ ਪੰਜਾਬ ‘ਚ ਹੋਣ ਵਾਲੀ 1 ਜੂਨ ਦੀ ਵੋਟਾਂ ਨੂੰ ਲੈ ਕੇ ਪੰਜਾਬ ਬੀਜੇਪੀ ਪ੍ਰਧਾਨ ਸੁਨੀਲ ਜਾਖੜ (Sunil Jakhar) ਨੇ ਚੋਣ ਕਮਿਸ਼ਨ ਨੂੰ ਪੱਤਰ ਲਿਖਿਆ ਹੈ ਜਿਸ ਵਿਚ ਉਨ੍ਹਾਂ ਨੇ ਚੋਣ ਕਮੀਸ਼ਨ ਨੂੰ ਮੰਗ ਕੀਤੀ ਹੈ ਕਿ ਵੋਟਿੰਗ ਦਾ ਸਮਾਂ ਸਵੇਰੇ 6 ਵਜੇ ਤੋਂ ਸ਼ਾਮ 7 ਵਜੇ ਤੱਕ ਕੀਤਾ ਜਾਵੇ ਤਾਂ ਜੋ ਇਸ ਗਰਮੀ ਵਿੱਚ ਵੀ ਵੋਟਰ ਸ਼ਾਮ ਨੂੰ ਆਪਣੀ ਵੋਟ ਦਾ ਇਸਤੇਮਾਲ ਕਰ ਸਕਣ।

ਮੋਦੀ ਦੀ ਨੌਕਰੀ ਸਿਰਜਣ ਅਤੇ ਭ੍ਰਿਸ਼ਟਾਚਾਰ ਵਿਰੋਧੀ ਯਤਨਾਂ ‘ਤੇ ਕਾਂਗਰਸ ਨੇ ਸਵਾਲ ਚੁੱਕੇ

ਸੁਨੀਲ ਜਾਖੜ ਨੇ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ 01.06.2024 ਨੂੰ ਹੋਣ ਵਾਲੀਆਂ ਲੋਕ ਸਭਾ ਆਮ ਚੋਣਾਂ ਦੇ ਆਖਰੀ ਪੜਾਅ ਦੇ ਨਾਲ ਪੰਜਾਬ ਨੂੰ ਤਿੱਖੀ ਗਰਮੀ ਦਾ ਸਾਹਮਣਾ ਕਰਨਾ ਪਵੇਗਾ, ਜਿਸ ਨਾਲ ਵੋਟਰਾਂ ਲਈ ਇਹ ਬੇਹੱਦ ਚੁਣੌਤੀਪੂਰਨ ਹੋਵੇਗਾ। ਵੱਧ ਤੋਂ ਵੱਧ ਮਤਦਾਨ ਨੂੰ ਯਕੀਨੀ ਬਣਾਉਣ ਅਤੇ ਜਨਤਕ ਸਿਹਤ ਦੀ ਸੁਰੱਖਿਆ ਲਈ, ਮੈਂ ਪੰਜਾਬ ਭਾਜਪਾ ਦੀ ਤਰਫ਼ੋਂ ਬੇਨਤੀ ਕਰਦਾ ਹਾਂ ਕਿ ਵੋਟਿੰਗ ਸਮੇਂ ਵਿਚ 2 ਘੰਟੇ ਦਾ ਵਾਧਾ ਕੀਤਾ ਜਾਵੇ ਜਿਸ ਵਿਚ ਇਕ ਘੰਟਾ ਸਵੇਰੇ ਤੇ ਇਕ ਘੰਟਾ ਸ਼ਾਮ ਦਾ ਸ਼ਾਮਲ ਹੈ।

Related Post