
Punjab News : ਪੰਜਾਬ ਵਿੱਚ ਵੱਧ ਰਹੀ ਗਰਮੀ ਨੂੰ ਦੇਖਦੇ ਹੋਏ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਮੁੱਖ ਮੰਤਰੀ Bhagwant Mann ਨੇ ਐਲਾਨ ਕੀਤਾ ਹੈ ਕਿ 25 ਮਈ ਸੋਮਵਾਰ ਤੋਂ ਸੂਬੇ ਦੇ ਸਾਰੇ ਸਰਕਾਰੀ ਦਫ਼ਤਰਾਂ ਅਤੇ ਸਕੂਲਾਂ ਦੇ ਸਮੇਂ ਵਿੱਚ ਤਬਦੀਲੀ ਕੀਤੀ ਜਾ ਰਹੀ ਹੈ। ਨਵੇਂ ਹੁਕਮਾਂ ਅਨੁਸਾਰ ਹੁਣ ਸਾਰੇ ਸਕੂਲਾਂ ਦੀਆਂ ਕਲਾਸਾਂ ਅਤੇ ਸਰਕਾਰੀ ਦਫ਼ਤਰ ਸਵੇਰੇ 7:30 ਵਜੇ ਤੋਂ ਦੁਪਹਿਰ 1:30 ਵਜੇ ਤੱਕ ਚੱਲਣਗੇ।
ਸਰਕਾਰ ਦਾ ਕਹਿਣਾ ਹੈ ਕਿ ਇਹ ਫੈਸਲਾ ਲੋਕਾਂ ਨੂੰ ਤਿੱਖੀ ਗਰਮੀ ਅਤੇ ਲੂ ਤੋਂ ਬਚਾਉਣ ਲਈ ਲਿਆ ਗਿਆ ਹੈ। ਮਾਪਿਆਂ, ਵਿਦਿਆਰਥੀਆਂ ਅਤੇ ਕਰਮਚਾਰੀਆਂ ਨੂੰ ਨਵੇਂ ਸਮੇਂ ਅਨੁਸਾਰ ਆਪਣਾ ਰੁਟੀਨ ਬਣਾਉਣ ਦੀ ਸਲਾਹ ਦਿੱਤੀ ਗਈ ਹੈ। ਹੁਣ ਦੇਖਣਾ ਹੋਵੇਗਾ ਕਿ ਇਹ ਨਵਾਂ ਸਮਾਂ ਲੋਕਾਂ ਲਈ ਕਿੰਨਾ ਸੁਖਾਵਾਂ ਸਾਬਤ ਹੁੰਦਾ ਹੈ।