ਪੰਜਾਬ ਪੁਲਿਸ ਦਾ ਜਵਾਨ ਕਰੋੜਾਂ ਦੀ ਹੈਰੋਇਨ ਸਮੇਤ ਗ੍ਰਿਫ਼ਤਾਰ

ਫਰੀਦਕੋਟ: ਪੰਜਾਬ ਪੁਲਿਸ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਸ਼ੀਆ ਨੂੰ ਖ਼ਤਮ ਕਰਨ ਲਈ ਪੂਰੇ ਪੰਜਾਬ ਵਿਚ ਇਕ ਮੁਹਿਮ ਵੰਡੀ ਗਈ ਹੈ। ਉਥੇ ਹੀ ਦੂਜੇ ਪਾਸੇ ਪੰਜਾਬ ਪੁਲਿਸ ਦਾ ਇਕ ਕਾਂਸਟੇਬਲ ਅੱਧਾ ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਕਹਿਣਾ ਗੱਲਤ ਨਹੀਂ ਹੋਵੇਗਾ ਕਿ ਇਹ ਖ਼ਬਰ ਬਾਹਰ ਆਉਣ ਤੋਂ ਬਾਅਦ ਪੁਲਿਸ ਦੀ ਵੀ ਕਾਫ਼ੀ ਕੀਰਕੀਰੀ ਹੋ ਰਹੀ ਹੈ। ਦੱਸ ਦਈਏ ਕਿ ਮੁਹਾਲੀ ਐਸਟੀਐਫ ਨੇ ਫਰੀਦਕੋਟ ਜ਼ਿਲ੍ਹੇ ਦੀ ਪੁਲਿਸ ਲਾਈਨ ਵਿੱਚ ਤਾਇਨਾਤ ਇੱਕ ਪੁਲਿਸ ਮੁਲਾਜ਼ਮ ਅਤੇ ਉਸ ਦੀ ਮਹਿਲਾ ਸਾਥੀ ਨੂੰ ਅੱਧਾ ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ।

Breaking News:ਯੂਪੀ ‘ਚ ਵੱਡਾ ਰੇਲ ਹਾਦਸਾ, ਚੰਡੀਗੜ੍ਹ-ਡਿਬਰੂਗੜ੍ਹ ਐਕਸਪ੍ਰੈੱਸ ਦੇ 10 ਤੋਂ 12 ਡਿੱਬੇ ਪਟਰੀ ਤੋਂ ਉਤਰੇ

ਮੁਲਜ਼ਮ ਪੁਲਿਸ ਮੁਲਾਜ਼ਮ ਕੁਝ ਸਮਾਂ ਪਹਿਲਾਂ ਬਹਾਲ ਹੋ ਕੇ ਫਰੀਦਕੋਟ ਪੁਲਿਸ ਲਾਈਨ ਵਿੱਚ ਤਾਇਨਾਤ ਹੋਇਆ ਸੀ। ਫੜੇ ਗਏ ਮੁਲਜ਼ਮ ਦਾ ਨਾਂ ਗੁਰਪ੍ਰੀਤ ਸਿੰਘ ਅਤੇ ਔਰਤ ਦਾ ਨਾਂ ਨਵਕਿਰਨ ਕੌਰ ਹੈ। ਫਿਲਹਾਲ ਇਸ ਮਾਮਲੇ ਵਿਚ ਹੋਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਬਾਕੀ ਹੈ। ਪੁਲਿਸ ਕਾਨਫਰੰਸ ਦੌਰਾਨ ਘਟਨਾ ਦੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਜਾਵੇਗੀ।

Related Post