ਪੰਜਾਬ ਦੇ ਪੇਂਡੂ ਵਿਕਾਸ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਪੰਚਾਇਤੀ ਚੋਣਾਂ ਦੀਆਂ ਤਿਆਰੀਆਂ ਸਬੰਧੀ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ

ਚੰਡੀਗੜ੍ਹ, 24 ਸਤੰਬਰ: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਗ੍ਰਾਮ ਪੰਚਾਇਤ ਦੀਆਂ ਚੋਣਾਂ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ, ਵਧੀਕ ਡਿਪਟੀ ਕਮਿਸ਼ਨਰ ਵਿਕਾਸ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ, ਉਪ ਮੁੱਖ ਕਾਰਜਕਾਰੀ ਅਫ਼ਸਰ, ਜ਼ਿਲ੍ਹਾ ਪ੍ਰੀਸ਼ਦ ਨਾਲ ਵੀਡੀਓ ਕਾਨਫਰੰਸ ਰਾਹੀਂ ਮੀਟਿੰਗ ਕੀਤੀ।
ਪੰਜਾਬ ਸਰਕਾਰ ਵੱਲੋਂ ਹਰਿਆਣਾ ਵਿਧਾਨ ਸਭਾ ਸੂਚੀ ’ਚ ਸ਼ਾਮਲ ਵੋਟਰਾਂ ਲਈ 5 ਅਕਤੂਬਰ, 2024 ਨੂੰ ਤਨਖ਼ਾਹ ਸਮੇਤ ਛੁੱਟੀ ਦਾ ਐਲਾਨ
ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਕਰਦਿਆਂ ਪ੍ਰਸ਼ਾਸਨਿਕ ਸਕੱਤਰ ਦਿਲਰਾਜ ਸਿੰਘ ਨੇ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਜਲਦ ਤੋਂ ਜਲਦ ਚੋਣਾਂ ਦੀਆਂ ਤਿਆਰੀਆਂ ਮੁਕੰਮਲ ਕਰਨ ਸਬੰਧੀ ਹਦਾਇਤਾਂ ਜਾਰੀ ਕੀਤੀਆਂ। ਇਸ ਦੌਰਾਨ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਨੇ ਪੰਚਾਇਤੀ ਚੋਣਾਂ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ।
ਪੰਜਾਬ ਸਰਕਾਰ  ਵੱਲੋਂ ਸੂਬੇ ਵਿੱਚ ਕੰਮ ਕਰਦੇ ਜੰਮੂ ਅਤੇ ਕਸ਼ਮੀਰ ਦੇ ਯੂਟੀ ਦੀ ਵਿਧਾਨ ਸਭਾ ਸੂਚੀ ਵਿੱਚ ਵੋਟਰ ਵਜੋਂ ਦਰਜ ਵੋਟਰਾਂ ਲਈ 25 ਸਤੰਬਰ, 2024 ਅਤੇ 1 ਅਕਤੂਬਰ, 2024  ਨੂੰ ਤਨਖ਼ਾਹ ਸਮੇਤ ਛੁੱਟੀ ਦਾ ਐਲਾਨ
ਮੀਟਿੰਗ ਵਿੱਚ ਸੰਯੁਕਤ ਵਿਕਾਸ ਕਮਿਸ਼ਨਰ ਅਮਿਤ ਕੁਮਾਰ, ਪੇਂਡੂ ਵਿਕਾਸ ਤੇ ਪੰਚਾਇਤਾਂ ਦੇ ਡਾਇਰੈਕਟਰ ਪਰਮਜੀਤ ਸਿੰਘ, ਜਾਇੰਟ ਡਾਇਰੈਕਟਰ ਜਤਿੰਦਰ ਸਿੰਘ ਬਰਾੜ ਹਾਜ਼ਰ ਸਨ।

Related Post