16ਵੇਂ ਵਿੱਤ ਕਮਿਸ਼ਨ ਟੀਮ ਦੀ ਪੰਜਾਬੀ ਫੇਰੀ, CM ਮਾਨ ਨੇ ਸੱਦੀ ਮੀਟਿੰਗ

ਚੰਡੀਗੜ੍ਹ: ਪੰਜਾਬ ਨੂੰ ਜਲਦ ਹੀ ਕੇਂਦਰ ਵੱਲੋਂ ਵੱਡੀ ਸੌਗਾਤ ਮਿਲ ਸਕਦੀ ਹੈ। ਦੱਸ ਦਈਏ ਕਿ 16ਵੇਂ ਵਿੱਤ ਕਮਿਸ਼ਨ ਦੀ ਟੀਮ 22 ਅਤੇ 23 ਜੁਲਾਈ ਨੂੰ ਪੰਜਾਬ ਆਉਣ ਜਾ ਰਹੀ ਹੈ। ਇਸ ਟੀਮ ਦੇ ਸਾਹਮਣੇ ਪੇਸ਼ਕਾਰੀ ਦੇਣ ਲਈ ਅੱਜ ਉੱਚ ਪੱਧਰੀ ਮੀਟਿੰਗ ਹੋਣ ਜਾ ਰਹੀ ਹੈ। ਮੀਟਿੰਗ ਵਿੱਚ ਸੀਐੱਮ ਭਗਵੰਤ ਮਾਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸਮੇਤ ਕਈ ਅਧਿਕਾਰੀ ਮੌਜੂਦ ਰਹਿਣਗੇ। ਕਮਿਸ਼ਨ ਦੀ ਪੰਜਾਬ ਫੇਰੀ ਨੂੰ ਬਹੁਤ ਅਹਿਮ ਮੰਨਿਆ ਜਾ ਰਿਹਾ ਹੈ, ਕਿਉਂਕਿ ਪੰਜਾਬ ਕੋਲ ਪਿਛਲੇ ਸਮੇਂ ਵਿੱਚ ਸਾਧਨਾਂ ਦੀ ਘਾਟ ਦਾ ਮੁੱਦਾ ਵੀ ਕਮਿਸ਼ਨ ਨਾਲ ਮੀਟਿੰਗ ਵਿੱਚ ਉਠਾਇਆ ਜਾਵੇਗਾ।

ਮੀਰੀ ਪੀਰੀ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗੁਰਮਤਿ ਸਮਾਗਮ

GST ਲਾਗੂ ਹੋਣ ਨਾਲ ਆਮਦਨ ਦੇ ਸਾਰੇ ਸਰੋਤ ਕੇਂਦਰ ਕੋਲ ਚਲੇ ਗਏ ਹਨ। ਇਸ ਕਾਰਨ ਸਰਕਾਰ ਨੂੰ ਵੀ ਨੁਕਸਾਨ ਹੋ ਰਿਹਾ ਹੈ। ਅਜਿਹਾ ਕੋਈ ਸੈਕਟਰ ਨਹੀਂ ਹੈ ਜਿਸ ਤੋਂ ਸਰਕਾਰ ਨੂੰ ਆਮਦਨ ਹੋ ਸਕੇ। ਇਸ ਤੋਂ ਇਲਾਵਾ RDF ਦੇ 6700 ਕਰੋੜ ਰੁਪਏ, ਰਾਸ਼ਟਰੀ ਸਿਹਤ ਮਿਸ਼ਨ ਫੰਡ ਦੇ 650 ਕਰੋੜ ਰੁਪਏ, ਵਿਸ਼ੇਸ਼ ਪੂੰਜੀ ਸਹਾਇਤਾ ਦੇ 1600 ਕਰੋੜ ਰੁਪਏ ਅਤੇ ਪੀਐੱਮਸ਼੍ਰੀ ਯੋਜਨਾ ਦੇ 515.55 ਕਰੋੜ ਰੁਪਏ ਸ਼ਾਮਲ ਹਨ। ਹਾਲਾਂਕਿ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੇ ਕਾਰਜਕਾਲ ਦੌਰਾਨ 15ਵੇਂ ਵਿੱਤ ਕਮਿਸ਼ਨ ਤੋਂ 2500 ਕਰੋੜ ਰੁਪਏ ਮਿਲੇ ਸਨ।

Related Post

Leave a Reply

Your email address will not be published. Required fields are marked *