ਕੇਰਲ ਦੀ ਵਾਇਨਾਡ ਸੀਟ ਤੋਂ ਰਾਹੁਲ ਗਾਂਧੀ ਨੇ ਨਾਮਜ਼ਦਗੀ ਕੀਤੀ ਦਾਖਲ

ਨਵੀਂ ਦਿੱਲੀ: ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਅੱਜ ਲੋਕ ਸਭਾ ਚੋਣਾਂ 2024 ਲਈ ਕੇਰਲ ਦੀ ਵਾਇਨਾਡ ਸੀਟ ਤੋਂ ਨਾਮਜ਼ਦਗੀ ਦਾਖਲ ਕੀਤੀ ਹੈ। ਇਸ ਤੋਂ ਪਹਿਲਾ ਉਨ੍ਹਾਂ ਵੱਲੋਂ ਆਪਣੀ ਭੈਣ ਪ੍ਰਿਅੰਕਾ ਗਾਂਧੀ ਨਾਲ ਇਕ ਘੰਟਾ ਰੋਡ ਸ਼ੋਅ ਕੀਤਾ। ਤੁਹਾਨੂੰ ਦੱਸ ਦਈਏ ਕਿ ਰਾਹੁਲ ਗਾਂਧੀ ਨੇ 2019 ਦੀਆਂ ਚੋਣਾਂ ਵਿੱਚ ਵਾਇਨਾਡ ਸੀਟ ਚਾਰ ਲੱਖ ਤੋਂ ਵੱਧ ਵੋਟਾਂ ਦੇ ਵੱਡੇ ਫਰਕ ਨਾਲ ਜਿੱਤੀ ਸੀ।

ਉਥੇ ਹੀ ਦੂਜੇ ਪਾਸੇ ਕਾਂਗਰਸ ਪ੍ਰਧਾਨ ਖੜਗੇ ਨੇ ਅੱਜ ਤੋਂ ‘ਘਰ-ਘਰ ਗਾਰੰਟੀ’ ਮੁਹਿੰਮ ਚਲਾਉਣ ਦੀ ਸ਼ੁਰੂਆਤ ਕੀਤੀ ਹੈ। ਕਾਂਗਰਸ ਨੇ ਪਾਰਟੀ ਦੇ ‘5 ਇਨਸਾਫ਼, 25 ਗਾਰੰਟੀ’ ਨੂੰ ਦੇਸ਼ ਦੇ ਲੋਕਾਂ ਤੱਕ ਲਿਜਾਣ ਲਈ ‘ਘਰ-ਘਰ ਗਾਰੰਟੀ’ ਮੁਹਿੰਮ ਸ਼ੁਰੂ ਕੀਤੀ ਹੈ। ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਇਸ ਦੀ ਸ਼ੁਰੂਆਤ ਉੱਤਰ-ਪੂਰਬੀ ਦਿੱਲੀ ਲੋਕ ਸਭਾ ਸੀਟ ਤੋਂ ਕੀਤੀ। ਪਾਰਟੀ ਘੱਟੋ-ਘੱਟ 8 ਕਰੋੜ ਘਰਾਂ ਤੱਕ ਕਾਂਗਰਸ ਗਾਰੰਟੀ ਕਾਰਡ ਪਹੁੰਚਾਉਣ ਦੀ ਯੋਜਨਾ ਬਣਾ ਰਹੀ ਹੈ।

Related Post