Big News: ਹੁਸ਼ਿਆਰਪੁਰ ਤੋਂ ਬਸਪਾ ਉਮੀਦਵਾਰ ਰਾਕੇਸ਼ ਸੋਮਨ ਨੇ ਟਿਕਟ ਸਮੇਤ ਛੱਡੀ ਪਾਰਟੀ

ਚੰਡੀਗੜ੍ਹ, 8 ਮਈ: ਪੰਜਾਬ ਦੀ ਸਿਆਸਤ ਵਿਚ ਵੱਡਾ ਫੇਰਬੱਦਲ ਦੇਖਣ ਨੂੰ ਮਿਲਿਆ ਹੈ। ਬਹੁਜਨ ਸਮਾਜ ਪਾਰਟੀ ਦੇ ਹੁਸ਼ਿਆਰਪੁਰ ਤੋਂ ਉਮੀਦਵਾਰ ਰਾਕੇਸ਼ ਸੋਮਨ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਏ ਹਨ। ਤੁਹਾਨੂੰ ਦੱਸ ਦਈਏ ਕਿ ਰਾਕੇਸ਼ ਸੋਮਨ ਨੂੰ ਕੁਝ ਦਿਨ ਪਹਿਲਾ ਹੀ ਬਹੁਜਨ ਸਮਾਜ ਪਾਰਟੀ ਨੇ ਹੋਸ਼ਿਆਰਪੁਰ ਤੋਂ ਟਿਕਟ ਦਿੱਤੀ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਰਾਕੇਸ਼ ਸੋਮਨ ਨੂੰ ‘ਆਪ’ ਪਾਰਟੀ ਵਿਚ ਸ਼ਾਮਲ ਕਰਵਾਇਆ ਗਿਆ ਹੈ। ਰਾਕੇਸ਼ ਸੋਮਨ ਨੇ ਦੱਸਿਆ ਕਿ ਉਨ੍ਹਾਂ ਦੀ ਪਾਰਟੀ ਵਿਚ ਕੋਈ ਪੁੱਛਗਿੱਛ ਨਹੀਂ ਸੀ ‘ਤੇ ਉਹ ਇਨ੍ਹੇ ਸਮਰਥ ਨਹੀਂ ਸੀ ਕੇ ਉਹ ਲੋਕ ਸਭਾ ਕੈਪੇਂਨ ਦਾ ਖਰਚਾ ਚੁੱਕ ਸਕਣ। ਹੁਣ ਆਮ ਆਦਮੀ ਪਾਰਟੀ ਨੂੰ ਹੁਸ਼ਿਆਰਪੁਰ ਵਿਚ ਵੱਡਾ ਬੱਲ ਮਿਲ ਸਕਦਾ ਹੈ। ਹੁਸ਼ਿਆਰਪੁਰ ਸੀਟ ਤੋਂ ਆਮ ਆਦਮੀ ਪਾਰਟੀ ਨੇ ਰਾਜ ਕੁਮਾਰ ਚੱਬੇਵਾਲ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ।

Related Post