Punjab News : ਪੰਜਾਬ ਦੇ ਲੋਕਾਂ ਲਈ ਰਾਸ਼ਨ ਕਾਰਡਾਂ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਸਰਕਾਰ ਵੱਲੋਂ 10 ਲੱਖ ਨਵੇਂ ਪਰਿਵਾਰਾਂ ਦੇ ਰਾਸ਼ਨ ਕਾਰਡ ਬਣਾਉਣ ਦਾ ਫੈਸਲਾ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਵਰਚੁਅਲ ਪ੍ਰੈੱਸ ਕਾਨਫਰੰਸ ਦੌਰਾਨ ਇਹ ਜਾਣਕਾਰੀ ਸਾਂਝੀ ਕੀਤੀ। ਮੁੱਖ ਮੰਤਰੀ ਨੇ ਦੱਸਿਆ ਕਿ ਇਨ੍ਹਾਂ ਰਾਸ਼ਨ ਕਾਰਡਾਂ ਰਾਹੀਂ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਦੀ ਸਹੂਲਤ ਮਿਲੇਗੀ। ਇਨ੍ਹਾਂ ਵਿੱਚ ਮਜ਼ਦੂਰ ਪਰਿਵਾਰ, ਵਿਧਵਾ ਔਰਤਾਂ ਅਤੇ ਕੱਚੇ ਮਕਾਨਾਂ ਵਿੱਚ ਰਹਿਣ ਵਾਲੇ ਪਰਿਵਾਰਾਂ ਨੂੰ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਕਾਰਡ ਬਿਨਾਂ ਕਿਸੇ ਸਿਆਸੀ ਸਿਫ਼ਾਰਸ਼ ਅਤੇ ਲੈਣ-ਦੇਣ ਦੇ ਬਣਾਏ ਗਏ ਹਨ।
ਸੀਐੱਮ ਮੁਤਾਬਕ ਰਾਸ਼ਨ ਕਾਰਡ ਤਿਆਰ ਹੋ ਚੁੱਕੇ ਹਨ ਅਤੇ ਜਲਦ ਹੀ ਸਰਕਾਰ ਵੱਲੋਂ ਇਨ੍ਹਾਂ ਨੂੰ ਲਾਭਪਾਤਰੀਆਂ ਦੇ ਘਰਾਂ ਤੱਕ ਪਹੁੰਚਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਕੁਝ ਲੋਕਾਂ ਨੇ ਆਪਣੇ ਬਿਜਲੀ ਮੀਟਰ ਜਾਂ ਘਰ ਦੇ ਪਤੇ ਸਬੰਧੀ ਅਰਜ਼ੀਆਂ ਵਿੱਚ ਗਲਤ ਜਾਣਕਾਰੀ ਭਰ ਦਿੱਤੀ ਹੈ। ਅਜਿਹੇ ਲੋਕਾਂ ਦੀਆਂ ਅਰਜ਼ੀਆਂ ਰੱਦ ਕਰਨ ਦੀ ਬਜਾਏ ਉਨ੍ਹਾਂ ਨੂੰ ਗਲਤੀਆਂ ਠੀਕ ਕਰਨ ਦਾ ਮੌਕਾ ਦਿੱਤਾ ਜਾਵੇਗਾ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਜੇਕਰ ਕੋਈ ਲੋੜਵੰਦ ਪਰਿਵਾਰ ਇਸ ਵਾਰ ਸੂਚੀ ਵਿੱਚ ਸ਼ਾਮਲ ਹੋਣ ਤੋਂ ਰਹਿ ਗਿਆ ਹੈ ਤਾਂ ਉਹ ਮੁੜ ਫਾਰਮ ਭਰ ਕੇ ਅਪਲਾਈ ਕਰ ਸਕਦਾ ਹੈ।
1. ਪੰਜਾਬ ਸਰਕਾਰ ਵੱਲੋਂ 10 ਲੱਖ ਨਵੇਂ ਲਾਭਪਾਤਰੀਆਂ ਦੇ ਰਾਸ਼ਨ ਕਾਰਡ ਬਣਾਏ ਗਏ ਹਨ।
2. ਕੱਚੇ ਮਕਾਨਾਂ ਵਿੱਚ ਰਹਿਣ ਵਾਲੇ, ਵਿਧਵਾ ਔਰਤਾਂ ਅਤੇ ਕਮਾਈ ਕਰਨ ਵਾਲੇ ਮੈਂਬਰ ਤੋਂ ਵਾਂਝੇ ਪਰਿਵਾਰਾਂ ਨੂੰ ਸ਼ਾਮਲ ਕੀਤਾ ਗਿਆ ਹੈ।
3. ਮੁੱਖ ਮੰਤਰੀ ਮੁਤਾਬਕ ਕਾਰਡ ਬਣਾਉਣ ਵਿੱਚ ਕਿਸੇ ਤਰ੍ਹਾਂ ਦੀ ਸਿਆਸੀ ਸਿਫ਼ਾਰਸ਼ ਜਾਂ ਪੱਖਪਾਤ ਨਹੀਂ ਕੀਤਾ ਗਿਆ।
4. ਜਿਨ੍ਹਾਂ ਲੋਕਾਂ ਨੇ ਬਿਜਲੀ ਮੀਟਰ ਜਾਂ ਘਰ ਦਾ ਪਤਾ ਗਲਤ ਭਰਿਆ ਹੈ, ਉਨ੍ਹਾਂ ਨੂੰ ਸੁਧਾਰ ਕਰਨ ਦਾ ਸਮਾਂ ਦਿੱਤਾ ਜਾਵੇਗਾ।
5. ਲੋਕਾਂ ਨੂੰ ਰਾਸ਼ਨ ਕਾਰਡ ਲੈਣ ਲਈ ਦਫ਼ਤਰਾਂ ਦੇ ਚੱਕਰ ਨਹੀਂ ਲਗਾਉਣੇ ਪੈਣਗੇ। ਸਰਕਾਰ ਕਾਰਡ ਘਰ ਪਹੁੰਚਾਏਗੀ।
6. ਮੁੱਖ ਮੰਤਰੀ ਨੇ ਕੇਂਦਰ ਦੀ ਰਾਸ਼ਨ ਯੋਜਨਾ ਅਤੇ ਪੰਜਾਬ ਸਰਕਾਰ ਦੀ ਯੋਜਨਾ ਦੀ ਪ੍ਰਕਿਰਿਆ ਵਿੱਚ ਫ਼ਰਕ ਦੱਸਿਆ।
7. ਰੋਜ਼ਾਨਾ ਦਿਹਾੜੀ ਕਰਕੇ ਗੁਜ਼ਾਰਾ ਕਰਨ ਵਾਲੇ ਪਰਿਵਾਰਾਂ ਨੂੰ ਇਸ ਯੋਜਨਾ ਦਾ ਲਾਭ ਮਿਲੇਗਾ।
8. ਸੀਐੱਮ ਮੁਤਾਬਕ ਪੰਜਾਬ ਨੂੰ 1 ਕਰੋੜ 41 ਲੱਖ ਲਾਭਪਾਤਰੀਆਂ ਦਾ ਕੋਟਾ ਮਿਲਿਆ ਹੈ। ਇਸ ਵਿੱਚੋਂ ਕਰੀਬ 10 ਲੱਖ ਕਾਰਡ ਕੱਟੇ ਗਏ ਸਨ ਜਾਂ ਉਨ੍ਹਾਂ ਲਈ ਅਪਲਾਈ ਨਹੀਂ ਕੀਤਾ ਗਿਆ ਸੀ।
9. ਜਿਹੜੇ ਲੋੜਵੰਦ ਪਰਿਵਾਰ ਇਸ ਵਾਰ ਰਹਿ ਗਏ ਹਨ, ਉਹ ਮੁੜ ਫਾਰਮ ਭਰ ਸਕਦੇ ਹਨ।
10.ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਗੁਰੂਆਂ, ਪੀਰਾਂ, ਸ਼ਹੀਦਾਂ ਅਤੇ ਫ਼ਕੀਰਾਂ ਦੀ ਧਰਤੀ ਹੈ। ਇੱਥੇ ਕੋਈ ਵੀ ਵਿਅਕਤੀ ਭੁੱਖਾ ਨਹੀਂ ਰਹਿਣਾ ਚਾਹੀਦਾ।
11. ਸੀਐੱਮ ਨੇ ਦਾਅਵਾ ਕੀਤਾ ਕਿ 10 ਲੱਖ ਰਾਸ਼ਨ ਕਾਰਡ ਬਿਨਾਂ ਕਿਸੇ ਪੈਸੇ ਦੇ ਲੈਣ-ਦੇਣ ਅਤੇ ਸਿਫ਼ਾਰਸ਼ ਤੋਂ ਬਣਾਏ ਗਏ ਹਨ।




