ਰਵਨੀਤ ਬਿੱਟੂ ਨੇ ਕੇਂਦਰੀ ਰਾਜ ਮੰਤਰੀ ਦਾ ਸੰਭਾਲਿਆ ਅਹੁਦਾ

ਨਵੀਂ ਦਿੱਲੀ: ਕੇਂਦਰ ਸਰਕਾਰ ਦੀ ਨਵੀਂ ਕੈਬਨਿਟ ਵਿਚ ਰਾਜ ਮੰਤਰੀ ਚੁਣੇ ਗਏ ਰਵਨੀਤ ਸਿੰਘ ਬਿੱਟੂ ਨੇ ਅੱਜ ਨਵੀਂ ਦਿੱਲੀ ਵਿਖੇ ਰੇਲ ਭਵਨ ਦਾ ਅਹੁਦਾ ਸੰਭਾਲਿਆ। ਇਸ ਦੌਰਾਨ ਰਵਨੀਥ ਬਿੱਟੂ ਦੇ ਪਰਿਵਾਰਕ ਮੈਂਬਰ ਵੀ ਮੌਜੂਦ ਰਹੇ। ਜ਼ਿਕਰਯੌਗ ਹੈ ਕਿ ਅਹੁਦਾ ਸੰਭਾਲਨ ਉਪਰੰਤ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਰੇਲ ਮੰਤਰਾਲੇ ਵਿਚ ਇਹ ਜ਼ਿੰਮੇਵਾਰੀ ਬਹੁਤ ਵੱਡੀ ਹੈ। ਰੇਲਵੇ ਵਿਚ ਭਰਤੀ ਲਈ ਜ਼ਿਆਦਾ ਤੋਂ ਜ਼ਿਆਦਾ ਪੰਜਾਬੀਆਂ ਨੂੰ ਮੌਕਾ ਦਿੱਤਾ ਜਾਵੇਗਾ।

CISF ਦੀ ਮਹਿਲਾ ਜਵਾਨ ਕੁਲਵਿੰਦਰ ਕੌਰ ਦਾ ਪਹਿਲਾ ਬਿਆਨ ਆਇਆ ਸਾਹਮਣੇ

ਉਨ੍ਹਾਂ ਕਿਹਾ ਕਿ ਅਸੀਂ ਰੇਲਵੇ ਰਾਹੀਂ ਆਉਣ-ਜਾਣ ਵਾਲੇ ਲੋਕਾਂ ਨੂੰ ਚੰਗੀਆਂ ਸਹੂਲਤਾਂ ਮੁਹੱਈਆ ਕਰਵਾਉਣ ਦੀ ਕੋਸ਼ਿਸ਼ ਕਰਾਂਗੇ।ਅਤੇ ਆਉਣ ਵਾਲੇ ਦਿਨਾਂ ਵਿਚ ਇਸ ਗੱਲ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ ਕਿ ਅਸੀਂ ਕਪੂਰਥਲਾ ਰੋਲ ਕੇਚ ਫੈਕਟਰੀ ਨੂੰ ਕਿਵੇਂ ਬਿਹਤਰ ਬਣਾ ਸਕਦੇ ਹਾਂ, ਜਿੱਥੇ ਬਿਹਤਰੀਨ ਕੋਚ, ਵੰਦੇ ਭਾਰਤ ਕੋਚ ਬਣਦੇ ਹਨ। ਉਨ੍ਹਾਂ ਕਿਹਾ ਕਿ ਉਹ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਮੋਢੇ ਨਾਲ ਮੋਢਾ ਜੋੜ ਕੇ ਰੇਲ ਸੇਵਾਵਾਂ ਨੂੰ ਬਿਹਤਰ ਬਣਾਉਣ ਦਾ ਕੰਮ ਕਰਨਗੇ।

Related Post

Leave a Reply

Your email address will not be published. Required fields are marked *