ਰਵਨੀਤ ਸਿੰਘ ਬਿੱਟੂ ਨੇ ਕਿਸਾਨਾਂ ਦੇ ਹੱਕ ‘ਚ ਭਰੀ ਹਾਂਮੀ

ਲੁਧਿਆਣਾ: ਲੁਧਿਆਣਾ ਤੋਂ ਮੈਂਬਰ ਅਫ਼ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ ਖੁਲ੍ਹੇ ਦਿਲ ਨਾਲ ਕਿਸਾਨਾਂ ਦਾ ਸਮੱਰਥਨ ਕਰਦੇ ਨਜ਼ਰ ਆਏ। ਉਨ੍ਹਾਂ ਕਿਹਾ ਕਿ ਜੇਕਰ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਲੋੜ ਹੈ ਤਾਂ ਉਹ ਮੇਰੇ ਨਾਲ ਸੰਪਰਕ ਕਰਨ। ਇਸ ਤੋਂ ਇਲਾਵਾ ਉਨ੍ਹਾਂ ਨੇ ਹਰਿਆਣਾ ਦੀ ਖੱਟਰ ਸਰਕਾਰ ਦੇ ਜੰਮ ਕੇ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਵੱਲੋਂ ਲਾਈ ਗਈ ਬੈਰੀਗੇਟਿੰਗ ਕਿਨ੍ਹੀ ਕੂ ਸਹੀ ਹੈ? ਇਸ ਤੋਂ ਇਲਾਵਾ ਉਨ੍ਹਾਂ ਕੇਂਦਰ ਸਰਕਾਰ ਵੱਲੋਂ ਕੀਤੇ MSP ਦੇ ਵਾਅਦੇ ਨੂੰ ਪੂਰਾ ਨਾ ਕਰਨ ‘ਤੇ ਜੰਮ ਕੇ ਨਿਸ਼ਾਨੇ ਸਾਧੇ ਹਨ।

Related Post