Recruitment of 2000 PTI Teachers: ਪੰਜਾਬ ਦੇ ਨੌਜਵਾਨਾਂ ਲਈ ਵੱਡੀ ਖ਼ੁਸ਼ਖ਼ਬਰੀ! 2,000 PTI ਅਧਿਆਪਕਾਂ ਦੀ ਭਰਤੀ ਸ਼ੁਰੂ

Recruitment of 2000 PTI Teachers: ਜੇ ਤੁਸੀਂ ਪੰਜਾਬ ਵਿੱਚ ਸਰਕਾਰੀ ਨੌਕਰੀ ਦੀ ਤਿਆਰੀ ਕਰ ਰਹੇ ਹੋ, ਤਾਂ ਇਹ ਖ਼ਬਰ ਤੁਹਾਡੇ ਲਈ ਬਹੁਤ ਮਹੱਤਵਪੂਰਨ ਹੈ। ਪੰਜਾਬ ਸਰਕਾਰ ਨੇ ਪ੍ਰਾਇਮਰੀ ਕੇਡਰ ਵਿੱਚ 2,000 ਪੀਟੀਆਈ (PTI) ਅਧਿਆਪਕਾਂ ਦੀ ਭਰਤੀ ਦਾ ਐਲਾਨ ਕਰ ਦਿੱਤਾ ਹੈ। ਇਸ ਭਰਤੀ ਦੀ ਆਨਲਾਈਨ ਪ੍ਰਕਿਰਿਆ 31 ਜੁਲਾਈ ਤੋਂ ਸ਼ੁਰੂ ਹੋਣ ਜਾ ਰਹੀ ਹੈ। ਇਹ ਉਹਨਾਂ ਨੌਜਵਾਨਾਂ ਲਈ ਵੱਡਾ ਮੌਕਾ ਹੈ, ਜੋ ਲੰਬੇ ਸਮੇਂ ਤੋਂ ਸਰੀਰਕ ਸਿੱਖਿਆ ਦੇ ਖੇਤਰ ਵਿੱਚ ਸਰਕਾਰੀ ਨੌਕਰੀ ਦੀ ਉਡੀਕ ਕਰ ਰਹੇ ਸਨ। ਸਿੱਖਿਆ ਵਿਭਾਗ ਮੁਤਾਬਕ, ਭਰਤੀ ਨਾਲ ਜੁੜੀ ਪੂਰੀ ਜਾਣਕਾਰੀ ਜਿਵੇਂ ਕਿ ਵਿਦਿਅਕ ਯੋਗਤਾ, ਉਮਰ ਸੀਮਾ, ਰਾਖਵੇਂ ਵਰਗਾਂ ਦੇ ਨਿਯਮ, ਚੋਣ ਪ੍ਰਕਿਰਿਆ ਅਤੇ ਅਰਜ਼ੀ ਫੀਸ ਜਲਦ ਹੀ ਅਧਿਕਾਰਕ ਤੌਰ ‘ਤੇ ਜਾਰੀ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਹੀ ਉਮੀਦਵਾਰਾਂ ਦੀ ਸਹੂਲਤ ਲਈ ਇੱਕ ਹੈਲਪਲਾਈਨ ਨੰਬਰ ਵੀ ਜਾਰੀ ਕੀਤਾ ਗਿਆ ਹੈ, ਤਾਂ ਜੋ ਭਰਤੀ ਨਾਲ ਜੁੜੇ ਕਿਸੇ ਵੀ ਸਵਾਲ ਦਾ ਜਵਾਬ ਮਿਲ ਸਕੇ।

ਇਹ ਵੀ ਪੜ੍ਹੋ: Prevent snake attacks: ਬਰਸਾਤ ‘ਚ ਘਰ ‘ਚ ਸੱਪ ਆਉਣ ਦਾ ਡਰ? ਇਹ ਗੱਲਾਂ ਜਾਣਨਾ ਬਹੁਤ ਜ਼ਰੂਰੀ ਹੈ!

ਹੁਣ ਗੱਲ ਕਰਦੇ ਹਾਂ ਸਰਕਾਰ ਦੇ ਦਾਅਵਿਆਂ ਦੀ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਕਹਿਣਾ ਹੈ ਕਿ ਮਾਰਚ 2022 ਤੋਂ ਹੁਣ ਤੱਕ 67 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਇਨ੍ਹਾਂ ਵਿੱਚ ਸਭ ਤੋਂ ਵੱਧ 16 ਹਜ਼ਾਰ 308 ਨਿਯੁਕਤੀਆਂ ਸਿੱਖਿਆ ਵਿਭਾਗ ਵਿੱਚ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ, ਪੰਜਾਬ ਪੁਲਿਸ ਵਿੱਚ ਕਰੀਬ 12 ਹਜ਼ਾਰ 966, ਬਿਜਲੀ ਵਿਭਾਗ PSPCL ਅਤੇ PSTCL ਵਿੱਚ 8 ਹਜ਼ਾਰ 765 ਤੋਂ ਵੱਧ, ਸਿਹਤ ਵਿਭਾਗ ਵਿੱਚ 6 ਹਜ਼ਾਰ 320, ਅਤੇ ਸਥਾਨਕ ਸਰਕਾਰਾਂ ਵਿਭਾਗ ਵਿੱਚ 5 ਹਜ਼ਾਰ 771 ਨੌਜਵਾਨਾਂ ਨੂੰ ਨੌਕਰੀ ਮਿਲਣ ਦਾ ਦਾਅਵਾ ਕੀਤਾ ਗਿਆ ਹੈ। ਸਰਕਾਰ ਇਹ ਵੀ ਕਹਿ ਰਹੀ ਹੈ ਕਿ ਇਸ ਸਮੇਂ ਦੌਰਾਨ ਨਿੱਜੀ ਅਤੇ ਹੋਰ ਖੇਤਰਾਂ ਵਿੱਚ ਮਿਲਾ ਕੇ ਕਰੀਬ 5.5 ਲੱਖ ਰੁਜ਼ਗਾਰ ਦੇ ਮੌਕੇ ਵੀ ਪੈਦਾ ਹੋਏ ਹਨ।

ਇਹ ਵੀ ਪੜ੍ਹੋ: Gold and Silver Price Today: ਅੱਜ ਸੋਨਾ ਖਰੀਦਣ ਦੀ ਸੋਚ ਰਹੇ ਹੋ? ਪਹਿਲਾਂ ਇਹ ਖ਼ਬਰ ਜ਼ਰੂਰ ਦੇਖੋ!

ਇਸ ਦੇ ਨਾਲ ਹੀ ਸਰਕਾਰ ਦਾ ਦਾਅਵਾ ਹੈ ਕਿ ਸਾਲ 2022 ਤੋਂ ਬਾਅਦ ਹੋਈਆਂ ਸਾਰੀਆਂ ਭਰਤੀਆਂ ਮੈਰਿਟ ਦੇ ਆਧਾਰ ‘ਤੇ ਹੋਈਆਂ ਹਨ, ਬਿਨਾਂ ਕਿਸੇ ਰਿਸ਼ਵਤ ਜਾਂ ਸਿਆਸੀ ਸਿਫ਼ਾਰਸ਼ ਦੇ। ਸਰਕਾਰ ਨੇ ਇਹ ਵੀ ਕਿਹਾ ਹੈ ਕਿ 2022 ਤੋਂ ਬਾਅਦ ਭਰਤੀ ਪ੍ਰੀਖਿਆਵਾਂ ਵਿੱਚ ਪੇਪਰ ਲੀਕ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ। ਸਰਕਾਰ ਦਾ ਕਹਿਣਾ ਹੈ ਕਿ ਉਸਦਾ ਮੁੱਖ ਟੀਚਾ ਪੰਜਾਬ ਦੇ ਨੌਜਵਾਨਾਂ ਨੂੰ ਸੂਬੇ ਵਿੱਚ ਹੀ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣਾ ਹੈ, ਤਾਂ ਜੋ ਵਿਦੇਸ਼ ਜਾਣ ਦਾ ਰੁਝਾਨ ਘੱਟ ਹੋ ਸਕੇ। ਜੇ ਤੁਸੀਂ ਇਸ ਭਰਤੀ ਲਈ ਯੋਗ ਹੋ, ਤਾਂ 31 ਜੁਲਾਈ ਤੋਂ ਅਰਜ਼ੀ ਦੀ ਪ੍ਰਕਿਰਿਆ ‘ਤੇ ਨਜ਼ਰ ਰੱਖੋ ਅਤੇ ਅਧਿਕਾਰਕ ਨੋਟੀਫਿਕੇਸ਼ਨ ਜ਼ਰੂਰ ਪੜ੍ਹੋ।

Related Post