ਚੰਡੀਗੜ੍ਹ: ਭਾਰਤ-ਪਾਕਿਸਤਾਨ ਵਿਚਾਲੇ ਚੱਲ ਰਹੇ ਤਣਾਅ ‘ਚ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਰੈਡ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਪੰਜਾਬ ਦੇ ਬਠਿੰਡਾ, ਅੰਮ੍ਰਿਤਸਰ, ਜਲੰਧਰ ਅਤੇ ਪਠਾਨਕੋਟ ਵਿਖੇ ਰੈਡ ਅਲਰਟ ਜਾਰੀ ਕੀਤਾ ਗਿਆ ਹੈ। ਦੱਸ ਦਈਏ ਕੀ । ਭਾਰਤ ਦੇ ਹਵਾਈ ਖੇਤਰ ਰੱਖਿਆ ਪ੍ਰਣਾਲੀ ਨੇ ਪਾਕਿਸਤਾਨੀ ਡਰੋਨ ਅਤੇ ਮਿਜ਼ਾਈਲ ਹਮਲਿਆਂ ਨੂੰ ਨਾਕਾਮ ਕਰ ਦਿੱਤਾ ਹੈ ਪਰ ਪਾਕਿਸਤਾਨ ਅਜੇ ਵੀ ਆਪਣੇ ਨਾਪਾਕ ਹਰਕਤਾਂ ਤੋਂ ਬਾਜ ਨਹੀਂ ਆ ਰਿਹਾ। ਅੱਜ ਸਵੇਰੇ ਵੀ ਪੰਜਾਬ ਦੇ ਕਈ ਇਲਾਕਿਆਂ ਵਿੱਚ ਧਮਾਕਿਆਂ ਦੀਆਂ ਆਵਾਜ਼ਾਂ ਸੁਣੀਆਂ ਗਈਆਂ। ਅਜਿਹੀ ਸਥਿਤੀ ਵਿੱਚ ਪੰਜਾਬ ਦੇ ਤਿੰਨ ਜ਼ਿਲ੍ਹਿਆਂ ਵਿੱਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ।