ਪੰਜਾਬ ਦੇ ਸਕੂਲਾਂ ਦਾ ਬਦਲਿਆ ਸਮਾਂ, 1 ਅਕਤੂਬਰ ਤੋਂ ਨਵਾਂ ਸਮਾਂ ਲਾਗੂ

Punjab News : ਜੇਕਰ ਤੁਹਾਡੇ ਘਰ ਵਿੱਚ ਵੀ ਬੱਚਾ ਸਰਕਾਰੀ ਸਕੂਲ ਵਿੱਚ ਪੜ੍ਹਦਾ ਹੈ ਤਾਂ ਇਹ ਖ਼ਬਰ ਤੁਹਾਡੇ ਲਈ ਬੇਹੱਦ ਜ਼ਰੂਰੀ ਹੈ… ਕਿਉਂਕਿ ਕੱਲ੍ਹ 1 ਅਕਤੂਬਰ ਤੋਂ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਘੰਟੀ ਵੱਜਣ ਦਾ ਸਮਾਂ ਬਦਲਣ ਜਾ ਰਿਹਾ ਹੈ। ਜੀ ਹਾਂ, ਹੁਣ ਨਾ ਤਾਂ ਸਕੂਲ ਪਹਿਲਾਂ ਵਾਲੇ ਸਮੇਂ ’ਤੇ ਖੁੱਲ੍ਹਣਗੇ ਅਤੇ ਨਾ ਹੀ ਛੁੱਟੀ ਉਸੇ ਸਮੇਂ ਹੋਵੇਗੀ। ਇਸ ਲਈ ਬੱਚਿਆਂ ਦੇ ਸਕੂਲ ਜਾਣ ਦੇ ਸਮੇਂ ਨੂੰ ਲੈ ਕੇ ਅੱਜ ਹੀ ਧਿਆਨ ਰੱਖ ਲਓ। ਪੰਜਾਬ ਦੇ ਸਰਕਾਰੀ ਸਕੂਲਾਂ ਦੇ ਸਮੇਂ ਵਿੱਚ 1 ਅਕਤੂਬਰ 2026 ਤੋਂ ਤਬਦੀਲੀ ਹੋਣ ਜਾ ਰਹੀ ਹੈ। ਹੁਣ ਤੱਕ 1 ਅਪ੍ਰੈਲ ਤੋਂ 30 ਸਤੰਬਰ ਤੱਕ ਸਕੂਲਾਂ ਦਾ ਸਮਾਂ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਸੀ। ਪਰ ਹੁਣ 1 ਅਕਤੂਬਰ ਤੋਂ ਸਕੂਲਾਂ ਦਾ ਸਮਾਂ ਅੱਗੇ ਕਰ ਦਿੱਤਾ ਜਾਵੇਗਾ। ਅਕਤੂਬਰ ਮਹੀਨੇ ਦੌਰਾਨ ਪ੍ਰਾਇਮਰੀ ਸਕੂਲ ਸਵੇਰੇ 8:30 ਵਜੇ ਖੁੱਲ੍ਹਣਗੇ ਅਤੇ ਦੁਪਹਿਰ 2:30 ਵਜੇ ਛੁੱਟੀ ਹੋਵੇਗੀ। ਜਦਕਿ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਵੀ ਸਵੇਰੇ 8:30 ਵਜੇ ਤੋਂ ਸ਼ੁਰੂ ਹੋਵੇਗਾ, ਪਰ ਇਨ੍ਹਾਂ ਸਕੂਲਾਂ ਵਿੱਚ ਛੁੱਟੀ ਦੁਪਹਿਰ 2:50 ਵਜੇ ਹੋਵੇਗੀ।

 

ਇਹ ਬਦਲਿਆ ਹੋਇਆ ਸਮਾਂ 1 ਅਕਤੂਬਰ ਤੋਂ 31 ਅਕਤੂਬਰ 2026 ਤੱਕ ਲਾਗੂ ਰਹੇਗਾ। ਇਸ ਤੋਂ ਬਾਅਦ 1 ਨਵੰਬਰ ਤੋਂ ਸਕੂਲਾਂ ਦੇ ਸਮੇਂ ਵਿੱਚ ਇੱਕ ਵਾਰ ਫਿਰ ਬਦਲਾਅ ਹੋਵੇਗਾ। ਨਵੰਬਰ ਤੋਂ ਫਰਵਰੀ ਤੱਕ ਪ੍ਰਾਇਮਰੀ ਸਕੂਲ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਲੱਗਣਗੇ। ਉੱਥੇ ਹੀ ਮਿਡਲ ਤੋਂ ਲੈ ਕੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 3:20 ਵਜੇ ਤੱਕ ਹੋਵੇਗਾ। ਯਾਨੀ ਪੰਜਾਬ ਵਿੱਚ ਸਕੂਲਾਂ ਦੇ ਸਮੇਂ ਵਿੱਚ ਇੱਕ ਸੈਸ਼ਨ ਦੌਰਾਨ ਵੱਖ-ਵੱਖ ਪੜਾਵਾਂ ’ਤੇ ਤਬਦੀਲੀ ਕੀਤੀ ਜਾਂਦੀ ਹੈ। ਇਸ ਲਈ ਜੇ ਤੁਸੀਂ ਬੱਚਿਆਂ ਨੂੰ ਸਕੂਲ ਛੱਡਣ ਜਾਂ ਲੈਣ ਜਾਂਦੇ ਹੋ ਤਾਂ 1 ਅਕਤੂਬਰ ਤੋਂ ਨਵਾਂ ਸਮਾਂ ਜ਼ਰੂਰ ਯਾਦ ਰੱਖੋ, ਤਾਂ ਜੋ ਸਵੇਰੇ ਸਕੂਲ ਪਹੁੰਚਣ ਜਾਂ ਦੁਪਹਿਰ ਨੂੰ ਬੱਚਿਆਂ ਨੂੰ ਲੈਣ ਸਮੇਂ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਨਾ ਹੋਵੇ। ਤਾਂ ਇੱਕ ਵਾਰ ਫਿਰ ਯਾਦ ਕਰਵਾ ਦਈਏ— 1 ਅਕਤੂਬਰ ਤੋਂ ਪ੍ਰਾਇਮਰੀ ਸਕੂਲ: ਸਵੇਰੇ 8:30 ਤੋਂ ਦੁਪਹਿਰ 2:30 ਵਜੇ ਤੱਕ। ਅਤੇ ਮਿਡਲ ਤੋਂ ਸੀਨੀਅਰ ਸੈਕੰਡਰੀ ਸਕੂਲ: ਸਵੇਰੇ 8:30 ਤੋਂ ਦੁਪਹਿਰ 2:50 ਵਜੇ ਤੱਕ। ਇਹ ਜਾਣਕਾਰੀ ਆਪਣੇ ਘਰ ਵਿੱਚ ਸਕੂਲ ਜਾਣ ਵਾਲੇ ਬੱਚਿਆਂ ਦੇ ਮਾਪਿਆਂ ਨਾਲ ਵੀ ਜ਼ਰੂਰ ਸਾਂਝੀ ਕਰੋ।

Related Post