ਹੁਸ਼ਿਆਰਪੁਰ ਸੀਆਈਏ ਸਟਾਫ਼ ਅਤੇ ਬਦਮਾਸ਼ਾਂ ਵਿਚਾਲੇ ਚੱਲੀਆਂ ਗੋ+ਲੀਆਂ, ਇਲ ਮੁਲਾਜ਼ਮ ਦੀ ਮੌਤ ਵ

ਮੁਕੇਰਿਆ: ਪੰਜਾਬ ਦੇ ਮੁਕੇਰਿਆ ਵਿਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁਠਭੇੜ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਪਿੰਡ ਮਨਸੂਰਪੁਰ ‘ਚ CIA ਸਟਾਫ ਦੀ ਟੀਮ ਰੇਡ ਮਾਰਨ ਗਈ ਸੀ, ਇਸ ਦੌਰਾਨ CIA ਸਟਾਫ ਦੀ ਟੀਮ ‘ਤੇ ਬਦਮਾਸ਼ਾਂ ਵਲੋਂ ਫਾਇਰਿੰਗ ਕੀਤੀ ਗਈ। ਗੋਲੀਬਾਰੀ ਵਿੱਚ ਇੱਕ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ। ਮ੍ਰਿਤਕ ਮੁਲਾਜ਼ਮ ਦੀ ਪਛਾਣ ਅੰਮ੍ਰਿਤਪਾਲ ਸਿੰਘ ਵਜੋਂ ਹੋਈ ਹੈ।

ਸਿੱਧੂ ਮੂਸੇ ਵਾਲਾ ਦੇ ਘਰ ਆਇਆ ਛੋਟਾ ਵੀਰ

ਹੁਸ਼ਿਆਰਪੁਰ ਸੀਆਈਏ ਸਟਾਫ਼ ਦੀ ਟੀਮ ਨੂੰ ਸੂਚਨਾ ਮਿਲੀ ਸੀ ਕਿ ਮੁਕੇਰੀਆਂ ਦੇ ਪਿੰਡ ਮਨਸੂਰਪੁਰ ਵਿੱਚ ਇੱਕ ਗੈਂਗਸਟਰ ਹਥਿਆਰਾਂ ਸਮੇਤ ਲੁਕਿਆ ਹੋਇਆ ਹੈ। ਸੂਚਨਾ ਦੇ ਆਧਾਰ ‘ਤੇ ਪੁਲਿਸ ਵੱਲੋਂ ਜਦੋ ਛਾਪੇਮਾਰੀ ਕੀਤੀ ਗਈ ਤਾਂ ਬਦਮਾਸ਼ਾਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ। ਜਿਸ ਵਿੱਚ ਪੁਲਿਸ ਮੁਲਾਜ਼ਮ ਅੰਮ੍ਰਿਤਪਾਲ ਸਿੰਘ ਨੂੰ ਗੋਲੀ ਲੱਗੀ। ਉਸ ਨੂੰ ਇਲਾਜ ਲਈ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਸੀ, ਜਿੱਥੇ ਉਸ ਦੀ ਮੌਤ ਹੋ ਗਈ। ਅੰਮ੍ਰਿਤਪਾਲ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਮੁਕੇਰੀਆਂ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

Related Post