ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਕਰ ਸਕਦੇ ਹਨ ਸਿਆਸਤ ‘ਚ ਐਂਟਰੀ

ਚੰਡੀਗੜ੍ਹ: ਲੋਕ ਸਭਾ ਚੋਣਾ ਨੂੰ ਦੇਖਦੇ ਹੋਏ ਹਰੇਕ ਸਿਆਸੀ ਪਾਰਟੀ ਵੱਲੋਂ ਉਮੀਦਵਾਰਾਂ ਦੇ ਨਾਂਅ ਨੂੰ ਲੈ ਕੇ ਸਿਆਸੀ ਘਮਸਾਣ ਮੱਚਿਆ ਹੋਇਆ ਹੈ। ਹਰੇਕ ਪਾਰਟੀ ਕਿਸੇ ਨਾ ਕਿਸੇ ਹਲਕੇ ਵਿਚ ਇਕ ਵੱਡੇ ਚਹਿਰੇ ਨੂੰ ਆਪਣਾ ਉਮੀਦਵਾਰ ਘੋਸ਼ਿਤ ਕਰਨਾ ਚਾਹੁੰਦੀ ਹੈ। ਉਥੇ ਹੀ ਜੇਕਰ ਲੋਕ ਸਭਾ ਸੀਟ ਬਠਿੰਡਾ ਦੀ ਗੱਲ ਕਰੀਏ ਤਾਂ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਜਲਦ ਹੀ ਕਾਂਗਰਸ ਵੱਲੋਂ ਇਸ ਸੀਟ ਉਤੇ ਲੜਣ ਦੀ ਘੋਸ਼ਨਾ ਕਰ ਸਕਦੇ ਹਨ। ਸੂਤਰਾਂ ਮੁਤਾਬਕ ਉਹ ਕਾਂਗਰਸ ਹਾਈਕਮਾਂਡ ਦੇ ਸੰਪਰਕ ਵਿੱਚ ਹਨ। ਜੇਕਰ ਪੰਜਾਬ ਕਾਂਗਰਸ ਦੀ ਗੱਲ ਕਰੀਏ ਤਾਂ ਉਹਨਾਂ ਦੀ ਵੀ ਇੱਛਾ ਹੈ ਕਿ ਬਲਕੌਰ ਸਿੰਘ ਚੋਣ ਮੈਦਾਨ ਵਿਚ ਉਤਰਨ। ਜ਼ਿਕਰਯੋਗ ਹੈ ਕਿ ਹਾਲ ਹੀ ਦੇ ਕੁਝ ਦਿਨ ਪਹਿਲਾ ਮਾਤਾ ਚਰਨ ਕੌਰ ਨੇ ਸਿੱਧੂ ਮੂਸੇਵਾਲਾ ਦੇ ਭਰਾ ਨੂੰ ਜਨਮ ਦਿੱਤਾ ਹੈ।

Related Post