ਆਲ ਇੰਡੀਆ ਕਾਂਗਰਸ ਕਮੇਟੀ ਦੀ ਬੁਲਾਰਾ ਰਾਧਿਕਾ ਖੇੜਾ ‘ਤੇ ਅਦਾਕਾਰ ਸ਼ੇਖਰ ਸੁਮਣ ਭਾਜਪਾ ‘ਚ ਸ਼ਾਮਲ

ਨਵੀਂ ਦਿੱਲੀ, 7 ਮਈ: ਲੋਕ ਸਭਾ ਚੋਣਾ ਤੋਂ ਪਹਿਲਾ ਕਾਂਗਰਸ ਪਾਰਟੀ ਕਮਜ਼ੋਰ ਹੁੰਦੀ ਦਿਖਾਈ ਦੇ ਰਹੀ ਹੈ। ਕਾਂਗਰਸ ਦੇ ਕਈ ਆਗੂਆਂ ਨੇ ਭਾਜਪਾ ਦਾ ਪੱਲ੍ਹਾਂ ਫੜ੍ਹ ਲਿਆ ਹੈ। ਹੁਣ ਆਲ ਇੰਡੀਆ ਕਾਂਗਰਸ ਕਮੇਟੀ ਦੀ ਬੁਲਾਰਾ ਰਹੀ ਰਾਧਿਕਾ ਖੇੜਾ ਅੱਜ ਭਾਜਪਾ ਵਿੱਚ ਸ਼ਾਮਿਲ ਹੋ ਗਈ ਹੈ। ਦੱਸ ਦਈਏ ਕਿ ਦੋ ਦਿਨ ਪਹਿਲਾਂ ਕਾਂਗਰਸ ਪਾਰਟੀ ਤੋਂ ਰਾਧਿਕਾ ਖੇੜਾ ਨੇ ਅਸਤੀਫਾ ਦੇ ਦਿੱਤਾ ਸੀ। ਉਸਨੇ ਦੋਸ਼ ਲਾਇਆ ਸੀ ਕਿ ਛੱਤੀਸਗੜ੍ਹ ਵਿੱਚ ਉਸ ਨਾਲ ਮਾੜਾ ਵਿਵਹਾਰ ਕੀਤਾ ਗਿਆ ਅਤੇ ਉਹਨਾਂ ਖਿਲਾਫ ਇੱਕ ਸਾਜ਼ਿਸ਼ ਵੀ ਰੱਚੀ ਜਾ ਰਹੀ ਹੈ। ਉਹਨਾਂ ਦਾਅਵਾ ਕੀਤਾ ਸੀ ਕਿ ਉਹਨਾਂ ਨੇ ਪਾਰਟੀ ਦੇ ਸੀਨੀਅਰ ਆਗੂ ਕੋਲ ਇਹ ਮੁੱਦਾ ਚੁੱਕਿਆ ਸੀ ਪਰ ਕਿਸੇ ਵੱਲੋਂ ਵੀ ਇਸ ਗੱਲ ਤੇ ਕੋਈ ਧਿਆਨ ਨਹੀਂ ਦਿੱਤਾ ਗਿਆ। ਇਸ ਤੋਂ ਇਲਾਵਾ ਅਦਾਕਾਰ ਸ਼ੇਖਰ ਸੋਮਨ ਨੇ ਵੀ ਭਾਰਤੀ ਜਨਤਾ ਪਾਰਟੀ ਦਾ ਪੱਲਾ ਫੜ ਲਿਆ ਹੈ।

Related Post