ਸੁਨੀਲ ਜਾਖੜ ਵੱਲੋਂ ਜ਼ਹਿਰੀਲੀ ਸ਼ਰਾਬ ਨਾਲ ਮਰੇ ਲੋਕਾਂ ਦੇ ਪਰਿਵਾਰਾਂ ਨਾਲ ਮੁਲਾਕਾਤ

ਸੰਗਰੂਰ: ਸੰਗਰੂਰ ਦੇ ਪਿੰਡ ਗੁੱਜਰਾਂ ਵਿਖੇ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਹੁਣ ਤੱਕ 21 ਲੋਕਾਂ ਦੀ ਮੌਤ ਹੋ ਗਈ ਹੈ। ਅੱਜ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਸੰਗਰੂਰ ਦੇ ਪਿੰਡ ਗੁੱਜਰਾਂ ਪਹੁੰਚੇ। ਜਿਥੇ ਉਨ੍ਹਾਂ ਨੇ ਪੀੜਤ ਪਰਿਵਾਰ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਉਨ੍ਹਾਂ ਵੱਲੋਂ ਮਾਨ ਸਰਕਾਰ ਤੇ ਜੰਮ ਕੇ ਨਿਸ਼ਾਨੇ ਸਾਧੇ ਗਏ। ਉਨ੍ਹਾਂ ਕਿਹਾ ਭਗਵੰਤ ਮਾਨ ਸਾਹਿਬ ਪੰਜਾਬ ਨੂੰ ਆਪਣਾ ਪਰਿਵਾਰ ਆਖਦੇ ਨੇ, ਪਰ ਉਹ ਆਪਣੇ ਪਰਿਵਾਰ ਨੂੰ ਛੱਡ ਕੇ ਦਿੱਲੀ ਅਰਵਿੰਦ ਕੇਜਰੀਵਾਲ ਦੀ ਮਦਦ ਕਰਦੇ ਫਿਰਦੇ ਨੇ। ਉਨ੍ਹਾਂ ਅੱਗੇ ਕਿਹਾ ਕਿ ਜ਼ਹਿਰੀਲੀ ਸ਼ਰਾਬ ਦਾ ਮਾਮਲਾ ਉਨ੍ਹਾਂ ਵੱਲੋਂ ਚੋਣ ਕਮੀਸ਼ਨ ਦੇ ਧਿਆਨ ਵਿਚ ਲਿਆਇਆਂ ਗਿਆ ਹੈ। ਜਿਸ ਤੋਂ ਬਾਅਦ ਹੀ ਚੋਣ ਕਮੀਸ਼ਨ ਨੇ ਪੰਜਾਬ ਦੇ ਡੀ.ਜੀ.ਪੀ ਨੂੰ ਇਸ ਮਾਮਲੇ ‘ਤੇ ਸੀਟ ਦਾ ਗਠਨ ਕਰਨ ਲਿਆ ਕਿਹਾ ਸੀ।

Related Post

Leave a Reply

Your email address will not be published. Required fields are marked *