ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਦਿੱਲੀ ਵਾਲਿਆ ਨੂੰ ਚੜ੍ਹਿਆ ਚਾਅ

ਨਵੀਂ ਦਿੱਲੀ, 6 ਜੂਨ: ਦਿੱਲੀ ਦੀ ਜਨਤਾ ਨੂੰ ਜਲਦ ਹੀ ਪਾਣੀ ਦੀ ਸੱਮਸਿਆਂ ਤੋਂ ਰਾਹਤ ਮਿਲਦੀ ਨਜ਼ਰ ਆ ਰਹੀ ਹੈ। ਦਰਅਸਲ ਦਿੱਲੀ ਦੀ ਆਮ ਆਦਮੀ ਪਾਰਟੀ ਨੇ ਸੁਪਰੀਮ ਕੋਰਟ ਵਿਚ ਪਟੀਸ਼ਨ ਪਾਈ ਸੀ ਜਿਸ ਵਿਚ ਉਨ੍ਹਾਂ ਨੇ ਹਰਿਆਣਾ, ਹਿਮਾਚਲ ਅਤੇ ਉੱਤਰ ਪ੍ਰਦੇਸ਼ ਨੂੰ ਇਕ ਮਹੀਨੇ ਲਈ ਵਾਧੂ ਪਾਣੀ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਸਨ। ਅੱਜ ਸੁਪਰੀਮ ਕੋਰਟ ਵਿਚ ਇਸ ਮਾਮਲੇ ‘ਤੇ ਸੁਣਵਾਈ ਕਰਦਿਆਂ ਕਿਹਾ ਕਿ ਹਿਮਾਚਲ ਨੂੰ ਪਾਣੀ ਦੇਣ ‘ਤੇ ਕੋਈ ਇਤਰਾਜ਼ ਨਹੀਂ ਹੈ, ਇਸ ਲਈ ਉਸ ਨੂੰ ਦਿੱਲੀ ਲਈ ਉੱਪਰਲੇ ਪਾਸੇ ਤੋਂ 137 ਕਿਊਸਿਕ ਪਾਣੀ ਛੱਡਣਾ ਚਾਹੀਦਾ ਹੈ।

ਭਾਈ ਅੰਮ੍ਰਿਤਪਾਲ ਸਿੰਘ ਦੀ ਪਤਨੀ ਪਹੁੰਚੀ ਡਿਬਰੁਗੜ੍ਹ ਜੇਲ੍ਹ

ਇਸ ਦੇ ਨਾਲ ਹੀ ਹਰਿਆਣਾ ਸਰਕਾਰ ਨੂੰ ਹਦਾਇਤ ਕੀਤੀ ਗਈ ਹੈ ਕਿ ਜਦੋਂ ਹਥਨੀਕੁੰਡ ਬੈਰਾਜ ਤੋਂ ਪਾਣੀ ਛੱਡਿਆ ਜਾਂਦਾ ਹੈ ਤਾਂ ਹਰਿਆਣਾ ਵਜ਼ੀਰਾਬਾਦ ਤਕ ਪਾਣੀ ਪਹੁੰਚਾਉਣ ਵਿਚ ਮਦਦ ਕਰੇ, ਤਾਂ ਜੋ ਦਿੱਲੀ ਦੇ ਲੋਕਾਂ ਨੂੰ ਬਿਨਾਂ ਕਿਸੇ ਰੁਕਾਵਟ ਦੇ ਪੀਣ ਵਾਲਾ ਪਾਣੀ ਮਿਲ ਸਕੇ। ਅਦਾਲਤ ਨੇ ਦਿੱਲੀ ਸਰਕਾਰ ਨੂੰ ਪਾਣੀ ਦੀ ਬਰਬਾਦੀ ਰੋਕਣ ਲਈ ਵੀ ਕਿਹਾ ਹੈ। ਦੱਸ ਦਈਏ ਕਿ ਪਾਣੀ ਦੀ ਕਮੀ ਨੂੰ ਲੈ ਕੇ ਦਿੱਲੀ ਸਰਕਾਰ ਨੇ 31 ਮਈ ਨੂੰ ਸੁਪਰੀਮ ਕੋਰਟ ਦਾ ਰੁੱਖ ਕੀਤਾ ਸੀ। 3 ਜੂਨ ਨੂੰ ਸੁਣਵਾਈ ਦੌਰਾਨ ਅਦਾਲਤ ਨੇ ਕਿਹਾ ਸੀ ਕਿ ਸਾਰੇ ਰਾਜ ਇਸ ਗੱਲ ‘ਤੇ ਸਹਿਮਤ ਹਨ ਕਿ ਉਹ ਦਿੱਲੀ ਦੇ ਨਾਗਰਿਕਾਂ ਨੂੰ ਦਰਪੇਸ਼ ਪਾਣੀ ਦੀ ਕਮੀ ਦੀ ਸਮੱਸਿਆ ਨੂੰ ਲੈ ਕੇ ਆਪਸ ‘ਚ ਟਕਰਾਅ ਨਹੀਂ ਕਰਨਗੇ। ਦਿੱਲੀ ਦੀ ਸਮੱਸਿਆ ਹੱਲ ਹੋ ਜਾਵੇਗੀ।

Related Post

Leave a Reply

Your email address will not be published. Required fields are marked *