ਕੇਂਦਰ ਵਲੋਂ ਬਜਟ ‘ਚ ਪੰਜਾਬ ਨੂੰ ਅਣਦੇਖਿਆ ਕਰਨ ‘ਤੇ ਭੜਕੇ ਮੁੱਖ ਮੰਤਰੀ ਭਗਵੰਤ ਮਾਨ

ਪੰਜਾਬ 01/02/2025 – ਕੇਂਦਰ ਸਰਕਾਰ ਵੱਲੋਂ ਅੱਜ 2025 ਦਾ ਬਜਟ ਪੇਸ਼ ਕੀਤਾ ਗਿਆ। ਬਜਟ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਪ੍ਰਤੀਕ੍ਰਿਆ ਦਿੱਤੀ ਹੈ। ਸੀਐਮ ਮਾਨ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਐਕਸ’ ‘ਤੇ ਟਵੀਟ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੇਸ਼ ਕੀਤੇ ਬਜਟ ਵਿੱਚ ਇਕ ਵਾਰ ਫ਼ਿਰ ਪੰਜਾਬ ਨੂੰ ਅਣਦੇਖਿਆ ਕੀਤਾ ਗਿਆ। ਪੰਜਾਬ ਦੇ ਕਿਸਾਨਾਂ, ਨੌਜਵਾਨਾਂ ਨੂੰ ਕੇਂਦਰ ਸਰਕਾਰ ਨੇ ਕੁਝ ਵੀ ਨਹੀਂ ਦਿੱਤਾ ਹੈ। ਕੇਂਦਰ ਵੱਲੋਂ ਨਾ ਹੀ ਕਿਸਾਨਾਂ ਨੂੰ ਫ਼ਸਲ ‘ਤੇ ਐੱਮ. ਐੱਸ. ਪੀ,  ਨਾ ਹੀ ਸੂਬੇ ਨੂੰ ਕੋਈ ਇੰਡਸਟਰੀ ਲਈ ਪੈਕੇਜ ਦਿੱਤਾ ਗਿਆ।

ਇਹ ਵੀ ਪੜ੍ਹੋ : ਫਗਵਾੜਾ ਨੂੰ ਮਿਲਿਆ ‘ਆਪ’ ਦਾ ਮੇਅਰ

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਪੰਜਾਬ ਨੂੰ ਅਜਿਹਾ ਕੁਝ ਨਹੀਂ ਦਿੱਤਾ ਜੋਕਿ ਪੰਜਾਬ ਦੇ ਆਰਥਿਕ ਅਤੇ ਭਵਿੱਖ ‘ਚ ਸੁਧਾਰ ਲਿਆ ਸਕੇ। ਇਹ ਬਜਟ ਸਿਰਫ਼ ਚੋਣਾਵੀ ਬਜਟ ਹੈ, ਜਿਸ ਵਿੱਚ ਸਿਰਫ਼ ਬਿਹਾਰ ਸੂਬੇ ਲਈ ਹੀ ਘੋਸ਼ਣਾ ਹੈ। ਇਕ ਵਾਰ ਫਿਰ ਬਜਟ ‘ਚ ਕੇਂਦਰ ਸਰਕਾਰ ਨੇ ਪੰਜਾਬ ਅਤੇ ਪੰਜਾਬੀਆਂ ਨਾਲ ਮਤਰੇਆ ਸਲੂਕ ਕੀਤਾ ਹੈ ਪਰ ਪੰਜਾਬ ਨੂੰ ਅਸੀਂ ਆਪਣੇ ਬਲਬੂਤੇ ‘ਤੇ ਪੈਰਾਂ ਸਿਰ ਖੜ੍ਹਾ ਕਰਕੇ ਰਹਾਂਗੇ।

Related Post