ਖਨੋਰੀ ਚੱਲ ਰਹੇ ਕਿਸਾਨ ਅੰਦੋਲਨ ਵਿਚ ਇਕ ਹੋਰ ਕਿਸਾਨ ਆਗੂ ਦੀ ਮੌਤ

ਸੰਗਰੂਰ: ਸੰਯੁਕਤ ਕਿਸਾਨ ਮੋਰਚੇ (ਗੈਰ ਰਾਜਨੀਤਕ) ਵੱਲੋਂ ਐਮਐਸਪੀ ’ਤੇ ਕਾਨੂੰਨੀ ਗਰੰਟੀ ਅਤੇ ਕਿਸਾਨਾਂ ਦੀ ਮੁਕੰਮਲ ਕਰਜ਼ਾ ਮੁਕਤੀ ਨੂੰ ਲੈ ਕੇ 13 ਫ਼ਰਵਰੀ ਤੋਂ ਦਿੱਤੇ ਦਿੱਲੀ ਕੂਚ ਦੇ ਸੱਦੇ ਦੌਰਾਨ ਸ਼ੰਭੂ ਅਤੇ ਖਨੌਰੀ ਬਾਰਡਰਾਂ ’ਤੇ ਹਰਿਆਣਾ ਪੁਲਿਸ ਦੀਆਂ ਧੱਕੇਸ਼ਾਹੀਆਂ ਵਿਰੁਧ ਚੱਲ ਰਹੇ ਸੰਘਰਸ਼ ਦੌਰਾਨ ਬੀਤੀ ਰਾਤ ਖਨੌਰੀ ਬਾਰਡਰ ਉਪਰ ਬਠਿੰਡਾ ਜ਼ਿਲ੍ਹੇ ਨਾਲ ਸਬੰਧਤ ਇੱਕ ਹੋਰ ਕਿਸਾਨ ਦੀ ਮੌਤ ਹੋਣ ਦੀ ਸੂਚਨਾ ਮਿਲੀ ਹੈ। ਮ੍ਰਿਤਕ ਕਿਸਾਨ ਦਰਸ਼ਨ ਸਿੰਘ ਪੁੱਤਰ ਜਰਨੈਲ ਸਿੰਘ ਬਠਿੰਡਾ ਸ਼ਹਿਰ ਦੇ ਨਜਦੀਕੀ ਪਿੰਡ ਅਮਰਗੜ੍ਹ ਦਾ ਰਹਿਣ ਵਾਲਾ ਦਸਿਆ ਜਾ ਰਿਹਾ।

ਇਹ ਕਿਸਾਨ ਕੁੱਝ ਦਿਨਾਂ ਤੋਂ ਕਿਸਾਨ ਮੋਰਚੇ ਵਿਚ ਡਟਿਆ ਹੋਇਆ ਸੀ। ਇਸ ਦੌਰਾਨ ਉਸਨੂੰ ਅਚਾਨਕ ਦਿਲ ਦਾ ਦੌਰਾ ਪੈ ਗਿਆ, ਜਿਸਦੇ ਚੱਲਦੇ ਉਸਦੀ ਮੌਤ ਹੋ ਗਈ। ਮ੍ਰਿਤਕ ਦੇ ਪਿੰਡ ਤੋਂ ਮਿਲੀ ਜਾਣਕਾਰੀ ਮੁਤਾਬਕ ਇਸ ਕਿਸਾਨ ਦੇ ਇੱਕ ਲੜਕਾ ਅਤੇ ਲੜਕੀ ਸੀ। ਲੜਕੀ ਪਹਿਲਾਂ ਵਿਆਹੀ ਹੋਈ ਸੀ ਤੇ ਲੜਕੇ ਦਾ ਵਿਆਹ ਕੁੱਝ ਸਮਾਂ ਪਹਿਲਾਂ ਹੀ ਕੀਤਾ ਸੀ। ਜਿਸਤੋਂ ਬਾਅਦ ਹੁਣ ਇਹ ਕਿਸਾਨ ਸੰਘਰਸ਼ ਵਿਚ ਲੜਾਈ ਲੜ ਰਿਹਾ ਸੀ। ਦਸਣਾ ਬਣਦਾ ਹੈ ਕਿ ਇਸਤੋਂ ਪਹਿਲਾਂ ਵੀ ਖਨੌਰੀ ਬਾਰਡਰ ’ਤੇ ਕੁੱਝ ਕਿਸਾਨਾਂ ਦੀ ਮੌਤ ਹੋ ਚੁੱਕੀ ਹੈ, ਜਿੰਨ੍ਹਾਂ ਵਿਚ ਬਠਿੰਡਾ ਜ਼ਿਲ੍ਹੈ ਦੇ ਪਿੰਡ ਬੱਲ੍ਹੋ ਦਾ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਵੀ ਸ਼ਾਮਲ ਹੈ, ਜਿਸਦੀ ਗੋਲੀ ਲੱਗਣ ਕਾਰਨ ਮੌਤ ਹੋਈ ਸੀ

Related Post