ਵਿੱਤ ਮੰਤਰੀ ਨੇ ਇਨਕਮ ਟੈਕਸ ਸਲੈਬ ‘ਚ ਕੀਤਾ ਵੱਡੇ ਬਦਲਾਅ ਦਾ ਐਲਾਨ

ਨਵੀਂ ਦਿੱਲੀ: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਇਨਕਮ ਟੈਕਸ ਸਲੈਬ ਵਿੱਚ ਵੱਡੇ ਬਦਲਾਅ ਦਾ ਐਲਾਨ ਕੀਤਾ ਹੈ। ਹੁਣ ਸਟੈਂਡਰਡ ਡਿਡਕਸ਼ਨ ਸੀਮਾ 50 ਹਜ਼ਾਰ ਰੁਪਏ ਤੋਂ ਵਧਾ ਕੇ 75 ਹਜ਼ਾਰ ਰੁਪਏ ਕਰ ਦਿੱਤੀ ਗਈ ਹੈ। ਨਿਰਮਲਾ ਸੀਤਾਰਮਨ ਨੇ ਮੰਗਲਵਾਰ ਨੂੰ ਲੋਕ ਸਭਾ ‘ਚ ਬਜਟ ਪੇਸ਼ ਕਰਦੇ ਹੋਏ ਇਹ ਐਲਾਨ ਕੀਤਾ ਹੈ। ਇਸ ਪ੍ਰਣਾਲੀ ‘ਚ 3 ਲੱਖ ਰੁਪਏ ਤੱਕ ਦੀ ਆਮਦਨ ‘ਤੇ ਕੋਈ ਟੈਕਸ ਨਹੀਂ ਲੱਗੇਗਾ। 3 ਤੋਂ 7 ਲੱਖ ਰੁਪਏ ਦੀ ਆਮਦਨ ‘ਤੇ 5 ਫੀਸਦੀ ਇਨਕਮ ਟੈਕਸ ਦੇਣਾ ਹੋਵੇਗਾ।

ਬਾਜਵਾ ਨੇ ਬਜਟ 2024 ਵਿੱਚ ਪੰਜਾਬ ਅਤੇ ਖੇਤੀ ਸੈਕਟਰ ਦੀ ਅਣਦੇਖੀ ਕਰਨ ਲਈ NDA ਸਰਕਾਰ ਦੀ ਆਲੋਚਨਾ ਕੀਤੀ

ਜੇਕਰ ਆਮਦਨ 7 ਤੋਂ 10 ਲੱਖ ਰੁਪਏ ਹੈ ਤਾਂ 10 ਫੀਸਦੀ ਦੀ ਦਰ ਨਾਲ ਇਨਕਮ ਟੈਕਸ ਲਗਾਇਆ ਜਾਵੇਗਾ। 10 ਤੋਂ 12 ਲੱਖ ਰੁਪਏ ਦੀ ਟੈਕਸਯੋਗ ਆਮਦਨ ‘ਤੇ 15 ਫੀਸਦੀ ਦੀ ਦਰ ਨਾਲ ਇਨਕਮ ਟੈਕਸ ਲਗਾਇਆ ਜਾਵੇਗਾ। 12 ਤੋਂ 15 ਲੱਖ ਰੁਪਏ ਦੀ ਟੈਕਸਯੋਗ ਆਮਦਨ ‘ਤੇ 20 ਫੀਸਦੀ ਆਮਦਨ ਟੈਕਸ ਲਗਾਇਆ ਜਾਵੇਗਾ। 15 ਲੱਖ ਰੁਪਏ ਤੋਂ ਵੱਧ ਦੀ ਟੈਕਸਯੋਗ ਆਮਦਨ ‘ਤੇ 30 ਫੀਸਦੀ ਦੀ ਦਰ ਨਾਲ ਇਨਕਮ ਟੈਕਸ ਲਗਾਇਆ ਜਾਵੇਗਾ।

Related Post

Leave a Reply

Your email address will not be published. Required fields are marked *